*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Sep5,2026 | Gurvinder Singh | Sas Nagar (mohali)



*2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ, 118 'ਸਕੂਲਜ਼ ਆਫ਼ ਐਮੀਨੈਂਸ' ਸਥਾਪਤ ਕੀਤੇ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*'ਬਿਜ਼ਨਸ ਬਲਾਸਟਰਜ਼' ਰਾਹੀਂ ਅਸੀਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੰਗਣ ਵਾਲਿਆਂ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਿਹਤਰ ਸਹੂਲਤਾਂ ਅਤੇ ਅਧਿਆਪਕਾਂ ਦੀ ਸਿਖਲਾਈ ਨੇ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਬਦਲ ਦਿੱਤਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦੇਣ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ 'ਚ ਸੁਧਾਰ ਹੋਇਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਹਿਲੀ ਵਾਰ 881 ਵਿਦਿਆਰਥੀਆਂ ਨੇ ਜੇ.ਈ.ਈ.-ਨੀਟ ਪਾਸ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਕਾਰੀ ਸਕੂਲਾਂ ਵਿੱਚ ਪੀ.ਟੀ.ਐਮ. ਨੇ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਭੂਮਿਕਾ ਵਧਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕ ਦਿਵਸ 'ਤੇ ਪੰਜਾਬ ਦੇ 50 ਅਧਿਆਪਕਾਂ ਨੂੰ ਸਨਮਾਨਿਤ ਕਰਕੇ ਮਨੋਬਲ ਵਧਾਇਆ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ ਜੋ ਹੁਣ ਪ੍ਰਾਇਮਰੀ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਵੀ ਐਲਾਨ ਕੀਤਾ। 

ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ, 118 'ਸਕੂਲਜ਼ ਆਫ਼ ਐਮੀਨੈਂਸ', 16,348 ਸਕੂਲਾਂ ਵਿੱਚ ਵਾਈ-ਫਾਈ ਸਹੂਲਤ, 'ਬਿਜ਼ਨਸ ਬਲਾਸਟਰ' ਅਤੇ ਪੀ.ਟੀ.ਐਮ. ਰਾਹੀਂ ਮਾਪਿਆਂ ਦੀ ਵਧੇਰੇ ਸ਼ਮੂਲੀਅਤ ਨੂੰ ਇਸ ਬਦਲਾਅ ਦੇ ਮੁੱਖ ਕਾਰਨ ਦੱਸਿਆ, ਜਦਕਿ 50 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ।

ਐਕਸ 'ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਧਿਆਪਕ ਦਿਵਸ ਮੌਕੇ ਮੁਹਾਲੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਸਿੱਖਿਆ ਖੇਤਰ ਨੂੰ ਬੁਲੰਦੀਆਂ 'ਤੇ ਲੈ ਕੇ ਜਾਣਾ ਸਾਡੀ ਮੁੱਖ ਤਰਜੀਹ ਹੈ। ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ, 118 'ਸਕੂਲ ਆਫ਼ ਐਮੀਨੈਂਸ' ਦੀ ਸਥਾਪਨਾ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਸਹੂਲਤ ਪ੍ਰਦਾਨ ਕਰਨਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ। 'ਬਿਜ਼ਨਸ ਬਲਾਸਟਰ' ਪ੍ਰੋਗਰਾਮ ਰਾਹੀਂ ਅਸੀਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੰਗਣ ਵਾਲੇ ਨਹੀਂ, ਸਗੋਂ ਰੋਜ਼ਗਾਰ ਦੇਣ ਵਾਲੇ ਬਣਨ ਦੇ ਯੋਗ ਬਣਾ ਰਹੇ ਹਾਂ। ਆਓ ਰਲ-ਮਿਲ ਕੇ ਪੜ੍ਹਿਆ-ਲਿਖਿਆ, ਹੁਨਰਮੰਦ ਅਤੇ 'ਰੰਗਲਾ ਪੰਜਾਬ' ਬਣਾਈਏ। ਇਨਕਲਾਬ ਜ਼ਿੰਦਾਬਾਦ।”

ਮੁਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ। ਸਿੱਖਿਆ ਖੇਤਰ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਗਏ ਇਨਕਲਾਬੀ ਕਦਮਾਂ ਕਰਕੇ ਉਹ ਦਿਨ ਦੂਰ ਨਹੀਂ, ਜਦੋਂ ਦੁਨੀਆ ਭਰ ਤੋਂ ਅਧਿਆਪਕ ਸਿਖਲਾਈ ਲੈਣ ਲਈ ਪੰਜਾਬ ਆਉਣਗੇ।”

ਭਾਰਤ ਦੇ ਦੂਜੇ ਰਾਸ਼ਟਰਪਤੀ, ਮਹਾਨ ਦਾਰਸ਼ਨਿਕ ਅਤੇ ਉੱਘੇ ਵਿਦਵਾਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੇ ਦੇਸ਼ ਨੂੰ ਗਿਆਨ, ਇਮਾਨਦਾਰੀ ਅਤੇ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਦ੍ਰਿੜ੍ਹ ਵਿਸ਼ਵਾਸ ਸੀ ਕਿ ਸਿੱਖਿਆ ਮਨੁੱਖਤਾ ਦੇ ਵਿਕਾਸ ਦਾ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਦਾ ਜੀਵਨ ਅਕਾਦਮਿਕ ਉੱਤਮਤਾ ਅਤੇ ਨੈਤਿਕ ਮੁੱਲਾਂ ਦੀ ਨੀਂਹ ਨੂੰ ਦਰਸਾਉਂਦਾ ਹੈ, ਜਿਸ ਕਰਕੇ ਉਨ੍ਹਾਂ ਦਾ ਜਨਮ ਦਿਨ ਪੂਰੇ ਦੇਸ਼ ਵਿੱਚ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਗੁਰੂ-ਦੱਖਣਾ ਪ੍ਰਗਟਾਉਣ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ।”

ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਕੁੱਲ 50 ਅਧਿਆਪਕਾਂ (ਜਿਨ੍ਹਾਂ ਵਿੱਚ 21 ਪ੍ਰਾਇਮਰੀ ਅਤੇ 29 ਸੈਕੰਡਰੀ ਅਧਿਆਪਕ ਸ਼ਾਮਲ ਹਨ) ਨੇ ਸਟੇਟ ਐਵਾਰਡ ਪ੍ਰਾਪਤ ਕੀਤੇ, ਜਦਕਿ 10 ਅਧਿਆਪਕਾਂ (4 ਪ੍ਰਾਇਮਰੀ ਅਤੇ 6 ਸੈਕੰਡਰੀ) ਨੂੰ 'ਯੰਗ ਟੀਚਰ ਐਵਾਰਡ' ਮਿਲੇ। 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ, 6 ਨੂੰ ਪ੍ਰਸ਼ਾਸਕੀ ਪੁਰਸਕਾਰ ਅਤੇ 5 ਪੁਰਸਕਾਰ ਸਿੱਖਿਆ ਮੰਤਰੀ ਵੱਲੋਂ ਨਾਮਜ਼ਦ ਕੀਤੇ ਅਧਿਆਪਕਾਂ ਨੂੰ ਦਿੱਤੇ ਗਏ।

ਸਾਰੇ ਐਵਾਰਡ ਜੇਤੂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਡੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖ ਰਹੀ ਹੈ। ਸਾਡੀ ਸਰਕਾਰ ਸਿੱਖਿਆ ਨੂੰ ਸਿਰਫ਼ ਵਿਭਾਗ ਨਹੀਂ ਸਗੋਂ ਪੰਜਾਬ ਦੇ ਸਮਾਜਿਕ-ਆਰਥਿਕ ਬਦਲਾਅ ਦੇ ਸਫ਼ਰ ਦਾ ਮਹੱਤਵਪੂਰਨ ਥੰਮ੍ਹ ਮੰਨਦੀ ਹੈ।”

ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਸਕੂਲਾਂ ਦੇ ਮਿਆਰ ਨੂੰ ਸੁਧਾਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅਗਵਾਈ ਵਾਲਾ ਸੂਬਾ ਬਣ ਕੇ ਉੱਭਰਿਆ ਹੈ, ਜਿਸ 'ਤੇ ਹਰ ਪੰਜਾਬੀ ਨੂੰ ਬਹੁਤ ਮਾਣ ਹੈ। ਮੈਂ ਇਸ ਇਤਿਹਾਸਕ ਪ੍ਰਾਪਤੀ ਲਈ ਵਿਸ਼ੇਸ਼ ਤੌਰ 'ਤੇ ਸਾਡੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ ਅਤੇ ਇਹ ਉਮੀਦ ਕਰਦਾ ਹਾਂ ਕਿ ਤੁਸੀਂ ਭਵਿੱਖ ਵਿੱਚ ਵੀ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਂਦੇ ਰਹੋਗੇ।”

ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਿੰਗਾਪੁਰ ਵਿੱਚ ਸਿਖਲਾਈ ਦਿੱਤੀ ਗਈ, 152 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿੱਚ ਸਿਖਲਾਈ ਦਿੱਤੀ ਗਈ ਅਤੇ 144 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਆਪਣੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਸਕਣ। ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦੇਣ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਆਇਆ ਹੈ। ਅਸੀਂ ਆਪਣੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੁਨੀਆ ਵਿੱਚ ਕਿਤੇ ਵੀ ਮੁਕਾਬਲਾ ਕਰਨ ਲਈ ਤਿਆਰ ਕਰ ਰਹੇ ਹਾਂ।”

'ਸਕੂਲ ਆਫ਼ ਐਮੀਨੈਂਸ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਸਕੂਲ ਆਫ਼ ਐਮੀਨੈਂਸ’ ਨੇ ਸਿੱਖਿਆ ਦਾ ਮਿਆਰ ਉੱਚਾ ਕੀਤਾ ਹੈ। ਅਸੀਂ 88.67 ਕਰੋੜ ਰੁਪਏ ਦੀ ਲਾਗਤ ਨਾਲ 118 'ਸਕੂਲਜ਼ ਆਫ਼ ਐਮੀਨੈਂਸ' ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਬਦਲ ਦਿੱਤਾ ਹੈ। ਇਨ੍ਹਾਂ ਆਧੁਨਿਕ ਪ੍ਰੋਜੈਕਟਾਂ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦਾ ਹਰ ਬੱਚਾ ਦੁਨੀਆ ਵਿੱਚ ਕਿਤੇ ਵੀ ਮੁਕਾਬਲਾ ਕਰਨ ਦੇ ਯੋਗ ਬਣੇ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਕੂਲ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 211.58 ਕਰੋੜ ਰੁਪਏ ਖਰਚ ਕੀਤੇ ਹਨ। ਸਕੂਲਾਂ ਵਿੱਚ ਸਾਫ਼-ਸੁਥਰਾ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ 1,917 ਕੈਂਪਸ ਮੈਨੇਜਰ, 1,316 ਸੁਰੱਖਿਆ ਗਾਰਡ, 7,113 ਸਫ਼ਾਈ ਕਰਮਚਾਰੀ ਅਤੇ 1,785 ਚੌਕੀਦਾਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ, “ਡਿਜੀਟਲ ਕ੍ਰਾਂਤੀ ਤਹਿਤ ਅਸੀਂ ਸਕੂਲਾਂ ਵਿੱਚ 16,348 ਵਾਈ-ਫਾਈ ਕੁਨੈਕਸ਼ਨ ਲਾਏ ਹਨ। ਅਸੀਂ ਕਲਾਸਰੂਮਾਂ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਪਖਾਨਿਆਂ ਨੂੰ ਬਿਹਤਰ ਬਣਾਉਣ ਲਈ 488.67 ਕਰੋੜ ਰੁਪਏ ਵੀ ਖਰਚ ਕਰ ਰਹੇ ਹਾਂ। ਸਾਡੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਇਹ ਸਹੂਲਤਾਂ ਬਹੁਤ ਜ਼ਰੂਰੀ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਫ਼ਤ ਵਰਦੀਆਂ ਲਈ 47 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੈ, ਜਦਕਿ ਸਕੂਲਾਂ ਵਿੱਚ ਸਮੇਂ ਸਿਰ ਕਿਤਾਬਾਂ ਵੰਡੀਆਂ ਗਈਆਂ ਹਨ। ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਟਰਾਂਸਪੋਰਟ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਪੋਸ਼ਣ ਯੋਜਨਾ ਤਹਿਤ ਸਰਕਾਰੀ ਸਕੂਲਾਂ ਦੇ ਲਗਭਗ 16 ਲੱਖ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ।

'ਬਿਜ਼ਨਸ ਬਲਾਸਟਰ' ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਬਿਜ਼ਨਸ ਬਲਾਸਟਰ’ ਰਾਹੀਂ ਅਸੀਂ ਆਪਣੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੰਗਣ ਵਾਲਿਆਂ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ। ਇਸ ਪ੍ਰੋਗਰਾਮ ਤਹਿਤ 1.83 ਲੱਖ ਵਿਦਿਆਰਥੀਆਂ ਨੂੰ 10.32 ਕਰੋੜ ਰੁਪਏ ਦੀ 'ਸੀਡ ਮਨੀ' ਪ੍ਰਦਾਨ ਕੀਤੀ ਗਈ ਹੈ ਤਾਂ ਜੋ ਉਹ ਆਪਣੇ ਬਿਜ਼ਨਸ ਆਈਡੀਆਜ਼ 'ਤੇ ਕੰਮ ਕਰ ਸਕਣ। ਸਾਡਾ ਮਕਸਦ ਨੌਜਵਾਨਾਂ ਨੂੰ ਆਪਣੇ ਅਤੇ ਹੋਰਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਯੋਗ ਬਣਾਉਣਾ ਹੈ।”

ਕਿੱਤਾਮੁਖੀ ਸਿੱਖਿਆ ਦੀ ਅਹਿਮੀਅਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਭਰ ਦੇ 1,490 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਿੱਤਾਮੁਖੀ ਸਿੱਖਿਆ ਤਹਿਤ 20 ਤੋਂ ਵੱਧ ਟ੍ਰੇਡ ਪੜ੍ਹਾਏ ਜਾ ਰਹੇ ਹਨ। ਇਹ ਪਹਿਲਕਦਮੀਆਂ ਸਾਡੇ ਵਿਦਿਆਰਥੀਆਂ ਨੂੰ ਹੁਨਰ ਹਾਸਲ ਕਰਨ ਦੇ ਯੋਗ ਬਣਾ ਰਹੀਆਂ ਹਨ। 'ਬਿਜ਼ਨਸ ਬਲਾਸਟਰ' ਅਤੇ ਕਿੱਤਾਮੁਖੀ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਰੋਜ਼ਗਾਰ ਲੱਭਣ ਵਾਲੇ ਨਹੀਂ ਬਲਕਿ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇੱਕ ਅਧਿਆਪਕ ਦਾ ਪੁੱਤਰ ਹਾਂ ਅਤੇ ਅਧਿਆਪਕਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਮੰਦਰ ਹਨ ਅਤੇ ਸਰਕਾਰੀ ਸਕੂਲਾਂ ਵਿੱਚ 'ਪੇਰੈਂਟ-ਟੀਚਰ ਮੀਟਿੰਗਾਂ' (ਪੀ.ਟੀ.ਐਮਜ਼) ਸ਼ੁਰੂ ਹੋਣ ਨਾਲ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਸ਼ਮੂਲੀਅਤ ਕਾਫ਼ੀ ਵਧੀ ਹੈ। ਉਨ੍ਹਾਂ ਕਿਹਾ, “ਪਹਿਲਾਂ ਸਰਕਾਰੀ ਸਕੂਲਾਂ ਵਿੱਚ ਇਸ ਪੱਧਰ 'ਤੇ ਕਦੇ ਵੀ ਅਧਿਆਪਕ-ਮਾਪੇ ਮਿਲਣੀਆਂ ਨਹੀਂ ਹੁੰਦੀਆਂ ਸਨ, ਜਿੱਥੇ ਅਧਿਆਪਕ ਅਤੇ ਮਾਪੇ ਇੱਕ-ਦੂਜੇ ਨਾਲ ਗੱਲਬਾਤ ਕਰ ਸਕਣ। ਪਿਛਲੀ ਪੀ.ਟੀ.ਐਮ. ਵਿੱਚ 24 ਲੱਖ ਤੋਂ ਵੱਧ ਮਾਪੇ ਮੀਟਿੰਗ ਲਈ ਆਏ ਸਨ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇੱਕ ਰਿਕਸ਼ਾ ਚਲਾਉਣ ਵਾਲਾ ਵੀ ਪੀ.ਟੀ.ਐਮ. ਵਿੱਚ ਸ਼ਾਮਲ ਹੋਣ ਅਤੇ ਆਪਣੇ ਪੁੱਤਰ ਦੀ ਪ੍ਰਗਤੀ ਬਾਰੇ ਜਾਣਨ ਆਇਆ ਸੀ। ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਰਾਹੀਂ ਆਮ ਆਦਮੀ ਨੂੰ ਕਿਵੇਂ ਸ਼ਕਤੀਸ਼ਾਲੀ ਬਣਾ ਰਹੀ ਹੈ।”
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ 881 ਵਿਦਿਆਰਥੀਆਂ ਨੇ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੀ ਵੱਡੀ ਪ੍ਰਾਪਤੀ ਦੱਸਿਆ।

ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਸਹੁੰ ਚੁੱਕੀ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ 'ਤੇ ਸੀ। ਅੱਜ ਪੰਜਾਬ ਪ੍ਰਾਇਮਰੀ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ, ਜਿਸ ਨੇ ਲੰਬੇ ਸਮੇਂ ਤੋਂ ਇਸ ਸਥਾਨ 'ਤੇ ਕਾਬਜ਼ ਕੇਰਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਹ ਬਦਲਾਅ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ-ਪੱਖੀ ਕੰਮਾਂ ਕਰਕੇ ਹੀ ਸੰਭਵ ਹੋਇਆ ਹੈ।”

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਭਲੇ ਲਈ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ, “ਅਸੀਂ ਸਿੱਖਿਆ ਨੂੰ ਮਹਿਜ਼ ਇੱਕ ਵਿਭਾਗ ਨਹੀਂ ਸਗੋਂ ਪੰਜਾਬ ਦੇ ਬਦਲਾਅ ਦਾ ਮੁੱਖ ਧੁਰਾ ਮੰਨਦੇ ਹਾਂ। ਅਸੀਂ ਆਪਣੇ ਸਕੂਲਾਂ ਨੂੰ ਮਜ਼ਬੂਤ ਕਰਨਾ, ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣਾ ਅਤੇ ਸਾਡੇ ਬੱਚਿਆਂ ਲਈ ਬਿਹਤਰ ਮੌਕੇ ਪੈਦਾ ਕਰਨਾ ਜਾਰੀ ਰੱਖਾਂਗੇ। ਅਧਿਆਪਕ ਅਤੇ ਸਰਕਾਰ ਮਿਲ ਕੇ ਪੜ੍ਹਿਆ-ਲਿਖਿਆ, ਹੁਨਰਮੰਦ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਬਣਾਉਣਗੇ।” 

ਇਸ ਦੌਰਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਸੂਬਾ ਪੱਧਰੀ ਅਧਿਆਪਕ ਦਿਵਸ ਸਮਾਗਮ ਦੀ ਮਹੱਤਤਾ ਦਾ ਜ਼ਿਕਰ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

-punjabeducation-bhagwantmann-teachersday-schoolofeminence-ranglapunjab



TOP HEADLINES


*ਬਠਿੰਡਾ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ
*ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ 'ਤੇ ਹੁਸ਼ਿਆਰਪੁਰ 'ਚ 200 ਤੋ
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ
*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ
ਕਿਸਾਨਾਂ ਦਾ ਮੋਰਚਾ 5ਵੇਂ ਦਿਨ ਵੀ ਜਾਰੀ, ਲਗਾਤਾਰ ਵੱਧ ਰਹੀ ਹੈ ਕ
*'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਵਿੱਚ ਪਹਿਲੀ ਵਾਰ ਕੋਸਕ
*ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ
*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ
*ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ 20 ਸਕੂਲੀ ਬੱਸਾਂ ਦੀ ਚੈਕਿੰਗ ਕਰ
ਇੰਨੋਸੈਂਟ ਹਾਰਟਸ ਵਿੱਚ ਅਧਿਆਪਕ ਦਿਵਸ ਦਾ ਸ਼ਾਨਦਾਰ ਆਯੋਜਨ, ਅਰਸਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਦੀ ਨਸ
*51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ
*51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ
ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁ
ਜਦੋਂ-ਜਦੋਂ ਧਰਤੀ 'ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ
*ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤ
*ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹ
*ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51710130

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us