ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

Sep13,2026 | Jagrati Lahar Bureau | Ludhiana


- ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ’ਚ ਕਰੀਬ 5 ਹਜਾਰ ਤੋਂ ਵੱਧ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ
 
- ਸਾਲ 2011 ਤੋਂ ਲਗਾਤਾਰ ਹਰ ਸਾਲ ਕਰਵਾਏ ਜਾਂਦੇ ਹਨ ਸਮਾਗਮ – ਦਲਜੀਤ ਸਿੰਘ ਭੋਲਾ ਗਰੇਵਾਲ


ਲੁਧਿਆਣਾ, 13 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ 200 ਸਕੂਲਾਂ ਦੇ ਕਰੀਬ 5 ਹਜ਼ਾਰ  ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ।

ਇਸ ਮੌਕੇ ਪ੍ਰਮੁੱਖ ਤੌਰ ’ਤੇ ਨਗਰ ਨਿਗਮ, ਲੁਧਿਆਣਾ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅਧਿਆਪਕਾਂ ਨੂੰ ਵਿਦਿਆ ਦਾ ਲੰਗਰ ਲਾਉਣ ਵਾਲੇ ਦਾਨੀ  ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਰਾਸ਼ਟਰ ਨਿਰਮਾਤਾ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਜਾਂਦੇ ਗਿਆਨ ਸਦਕਾ ਜਿੱਥੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ , ਅਫਸਰ ਅਤੇ ਹੋਰ ਵੱਖ - ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕਰਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ, ਉੱਥੇ ਆਪਣੇ ਦੇਸ਼ ਆਪਣੇ ਸੂਬੇ ਦਾ ਨਾਂ ਵੀ ਰੌਸ਼ਨ ਕਰਦੇ ਹਨ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਅਧਿਆਪਕਾਂ ਦੇ ਸਨਮਾਨ ਲਈ ਇਹ ਪਹਿਲਕਦਮੀ ਸਾਲ 2011 ਤੋਂ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਪਰਮਾਤਮਾ ਦੀ ਕਿਰਪਾ ਸਦਕਾ ਅੱਜ ਤੱਕ ਚਲਦੀ ਆ ਰਹੀ ਹੈ। ਉਹਨਾਂ ਕਿਹਾ ਕਿ ਇਹ ਸਨਮਾਨ ਸਮਾਗਮ ਅੱਗੇ ਤੋਂ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ  ਸਰਕਾਰ ਵੱਲੋਂ ਅਧਿਆਪਕਾਂ ਦੇ ਮਾਨ ਸਨਮਾਨ ਤੋਂ ਇਲਾਵਾ ਟ੍ਰੇਨਿੰਗ ਲਈ ਸਿੰਘਾਪੁਰ ਵਿਦੇਸ਼ੀ ਟੂਰ ਤੇ ਲਗਾਤਾਰ ਭੇਜਿਆ ਜਾ ਰਿਹਾ ਹੈ , ਤਾਂ ਜੋ ਸਾਡੇ ਅਧਿਆਪਕ ਵਿਦੇਸ਼ਾਂ ਦੀ ਤਰਜ ’ਤੇ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਨੂੰ ਅੱਗੇ ਲੈ ਕੇ ਜਾ ਸਕਣ ।

ਇਸ ਮੌਕੇ ਹਾਜ਼ਰ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵਿਧਾਇਕ ਗਰੇਵਾਲ ਅਤੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਰੋਹ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਅਧਿਆਪਕਾਂ ਦਾ ਸਨਮਾਨ ਕਰਨਾ ਜਿੱਥੇ ਅਧਿਆਪਕਾਂ ਦੀ ਹੌਸਲਾ ਅਫਜਾਈ ਵਿੱਚ ਵਾਧਾ ਕਰਦਾ ਹੈ, ਉੱਥੇ ਹੀ ਦੂਜੇ ਪਾਸੇ ਇਹ  ਬਹੁਤ ਵੱਡਾ ਸਲਾਘਾਯੋਗ ਕਦਮ ਹੈ।

ਇਸ ਮੌਕੇ ਆਪ ਆਗੂ ਕੁਲਵਿੰਦਰ ਸਿੰਘ ਗਰੇਵਾਲ, ਰਾਜ ਗਰੇਵਾਲ , ਕੌਂਸਲਰ ਸੁਖਮੇਲ ਗਰੇਵਾਲ, ਸਤਨਾਮ ਗਰੇਵਾਲ, ਧਰਮਿੰਦਰ ਬਾਸੀ, ਰਾਜੂ ਗਰੇਵਾਲ,  ਜਸਵਿੰਦਰ ਸੰਧੂ, ਬਾਬੂ ਰਾਮ ਸ਼ਰਮਾ, ਸੁਰਿੰਦਰ ਮੈਦਾਨ, ਕੌਂਸਲਰ ਲਖਵਿੰਦਰ ਚੌਧਰੀ, ਕੌਂਸਲਰ ਜਗਦੀਸ਼ ਲਾਲ ਦੀਸ਼ਾ, ਭੂਸ਼ਣ ਸ਼ਰਮਾ, ਜਗਪਾਲ ਸਿੰਘ ਲਾਲੀ, ਗੱਗੀ ਸ਼ਰਮਾ, ਕੌਂਸਲਰ ਅਨੁਜ ਚੌਧਰੀ, ਕੌਂਸਲਰ ਜਸਪ੍ਰੀਤ ਕੌਰ, ਸੁਖਵੰਤ ਸਿੰਘ ਸੁੱਖਾ, ਬਾਜ ਸਿੱਧੂ, ਜਤਿੰਦਰ ਸਿੰਘ ਸੋਡੀ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਲਵਲੀ ਮਨੋਚਾ, ਕੌਂਸਲਰ ਅਮਰਜੀਤ, ਰਮੇਸ਼ ਪਿੰਕਾ,  ਰਵਿੰਦਰ ਰਾਜੂ, ਰੋਮੀ ਵਰਮਾ, ਅਮਰ ਸਿੰਘ ਮਕੌੜੀ, ਰਾਜੀਵ ਝਮਟ, ਭੁਪਿੰਦਰ ਸਿੰਘ, ਜਗਮੇਲ ਸਿੰਘ, ਅਮਰੀਕ ਸਿੰਘ, ਰਾਜਵੀਰ ਗਰੇਵਾਲ, ਤੇਜ਼ ਵੀਰ ਗਰੇਵਾਲ, ਮੋਹਿਤ ਸ਼ਰਮਾ, ਰਾਧਾ ਮਲਹੋਤਰਾ, ਦਰਸ਼ਨ ਚਾਵਲਾ, ਬਿੱਲਾ ਅਲੀ, ਕੁਲਵਿੰਦਰ ਕਿੰਨੂ, ਅਬਾਸ ਅਤੇ ਗੁਰਨਾਮ ਰੰਧਾਵਾ, ਭਾਰਤ ਭੂਸ਼ਨ ਮਿੱਠੂ, ਬਖਸ਼ੀਸ਼ ਹੀਰ, ਇੰਦਰਪ੍ਰੀਤ ਮਿੰਕੂ, ਰਵੀ ਸ਼ਰਮਾ, ਸੰਜੂ ਸ਼ਰਮਾ , ਤੋਂ ਇਲਾਵਾ ਹਲਕਾ ਪੂਰਬੀ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ  ਅਤੇ ਸਕੂਲ ਸਟਾਫ ਦੇ ਮੈਂਬਰ ਵੀ ਹਾਜ਼ਰ ਸਨ।

-ludhiananews-teacherday-daljitsinghbholagrewal-punjabteachers-ludhianaeast



TOP HEADLINES


*ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼
ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟ
ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱ
ਚੰਡੀਗੜ੍ਹ ਦੇ ਸੈਕਟਰ 52 ਦੇ ਪੈਟਰੋਲ ਪੰਪ ਤੇ ਮੋਹਾਲੀ ਪੁਲੀਸ ਦਾ
ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿ
*ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾ
*ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਪੰਜਾਬ
ਏਕਤਾ ਦਾ ਪ੍ਰਤੀਕ—ਸਾਰੇ ਇੱਕ ਸਮਾਨ ਦੇ ਸੰਦੇਸ਼ ਨਾਲ ਸਨਾਤਨ ਸਨਮਾਨ
*ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ
*ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵ
*ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱ
*ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵ
*ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾ
- ਖੇਡਾਂ ਵਤਨ ਪੰਜਾਬ ਦੀਆਂ 2026- ਵਿਧਾਇਕ ਛੀਨਾ ਨੇ ਬਲਾਕ ਨਗਰ
ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧ
*ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆ
*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗ
*ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈ
ਵਿਧਾਇਕ ਬੱਗਾ ਵਲੋਂ ਵਾਰਡ ਨੰ: 88 ’ਚ ਆਰ ਐਮ ਸੀ ਰੋਡ ਦਾ ਉਦਘਾਟਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51820836

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us