*ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼*

Sep21,2026 | Jagrati Lahar Bureau | Nangal/chandigarh


*•7 ਲੈਬਾਂ ਅਤੇ 7 ਕਮਰਿਆਂ ਵਾਲੇ 8 ਕਰੋੜ ਰੁਪਏ ਦੇ ਅਕਾਦਮਿਕ ਬਲਾਕ ਦੀ ਉਸਾਰੀ ਵੀ ਹੋਈ ਸ਼ੁਰੂ*

*•ਨੰਗਲ ਨੂੰ ਬਿਹਤਰੀਨ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ : ਹਰਜੋਤ ਬੈਂਸ


ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ।

ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ।

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਵਿੱਚ ਹੁਣ ਤੱਕ ਕਿਸੇ ਅਜਿਹੇ ਆਧੁਨਿਕ ਆਡੀਟੋਰੀਅਮ ਦੀ ਘਾਟ ਸੀ ਜਿੱਥੇ ਸਥਾਨਕ ਲੋਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਆਪਣੇ ਸਮਾਗਮ ਜਾਂ ਹੋਰ ਪ੍ਰੋਗਰਾਮ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣਨ ਵਾਲਾ ਇਹ ਅਤਿ-ਆਧੁਨਿਕ ਆਡੀਟੋਰੀਅਮ ਨਾ ਸਿਰਫ਼ ਸਕੂਲ ਲਈ ਇੱਕ ਵੱਡਾ ਤੋਹਫ਼ਾ ਹੋਵੇਗਾ, ਸਗੋਂ ਨੰਗਲ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਵੀ ਪੂਰਾ ਕਰੇਗਾ।

ਸ. ਬੈਂਸ ਨੇ ਕਿਹਾ, ‘‘500 ਸੀਟਾਂ ਵਾਲਾ ਇਹ ਆਡੀਟੋਰੀਅਮ, ਜਿੱਥੇ ਕਈ ਤਰ੍ਹਾਂ ਦੇ ਸੱਭਿਆਚਾਰਕ ਸਮਾਗਮ, ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਸਕਣਗੇ। ਇਸ ਤੋਂ ਇਲਾਵਾ ਆਡੀਟੋਰੀਅਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਬਹੁਤ ਵੱਡਾ ਮੰਚ ਪ੍ਰਦਾਨ ਕਰੇਗਾ।’’

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਵਾਂ ਬਲਾਕ ਆਧੁਨਿਕ ਸਿੱਖਿਆ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰਿਆਂ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਵਾਸਤੇ ਬਿਹਤਰ ਮਾਹੌਲ ਸਿਰਜਿਆ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ’ਸਕੂਲ ਆਫ਼ ਐਮੀਨੈਂਸ’ ਇਸੇ ਸੋਚ ਦਾ ਹਿੱਸਾ ਹਨ, ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਲੈਬਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਹਾਲ ਹੀ ਦੌਰਾਨ ਨੰਗਲ ਦੇ ਵਿਕਾਸ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ, ‘‘ਨੰਗਲ ਨੂੰ ਆਧੁਨਿਕ ਸਹੂਲਤਾਂ ਵਾਲਾ ਬਿਹਤਰੀਨ ਅਤੇ ਹੋਰ ਸੁੰਦਰ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ ਹੈ।’’

-harjotbains-nangaldevelopment-schoolofeminence-punjabeducation-punjabgovernment



TOP HEADLINES


*ਗੈਰ-ਅਧਿਕਾਰਤ ਕਲੋਨੀਆਂ ਵਿਰੁੱਧ ਗਲਾਡਾ ਦੀ ਸਖ਼ਤ ਕਾਰਵਾਈ; ਕੱਕਾ
*ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ
ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਆਪ ਵਿਧਾਇਕ ਘਰ-ਘਰ ਪਹੁੰਚੇ, ਪੰਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰ
ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲ
*ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ
ਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆ
--- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀ
ਆਪ ਆਗੂ ਨੀਤੂ ਕਪੂਰ ਸਿੰਗਲਾ ਨੇ ਔਰਤ ਦੇ ਦੋਸ਼ਾਂ 'ਤੇ ਐਸਜੀਪੀਸੀ,
ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼,
ਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂ
*ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿ
### ਸਲੇਮ ਟਾਬਰੀ ਸਥਿਤ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾ
*ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹ
150 ਕਰੋੜ ਦੇ ਕਥਿਤ Clu ਘੁਟਾਲੇ ਨੂੰ ਲੈ ਕੇ ਗਮਾਡਾ ਦਫ਼ਤਰ ’ਤੇ
*ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਗੰਭੀਰ ਦੋਸ਼ਾਂ 'ਤੇ ਸੁਖਬੀਰ ਬਾ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮੋਹਾਲੀ ਅਤੇ
ਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ਹਮਾਰੇ ਰਾਮ ਸ਼ੋਅ ਲਈ ਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51983117

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us