*ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ*

Oct22,2026 | Jagrati Lahar Bureau | Chandigarh



*’ਸੰਗਤ’ ਨੂੰ, ਆਪਸੀ ਸਹਿਯੋਗ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਚੋਣ ਕਰਨ ਲਈ ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ ਕੀਤਾ ਗਿਆ ਤਿਆਰ: ਹਰਜੋਤ ਸਿੰਘ ਬੈਂਸ*

*ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਮਦਦ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦਾ ਅਹਿਮ ਹਿੱਸਾ: ਹਰਜੋਤ ਸਿੰਘ ਬੈਂਸ*

*’ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਦੀ ਭਾਈਵਾਲੀ ਨਾਲ ਹਰੇਕ ਕਾਲਜ ਦੇ 25 ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਲਈ ਮੁੱਢਲੀ ਸਹਾਇਤਾ ਦੀ ਦਿੱਤੀ ਜਾਵੇਗੀ ਸਿਖਲਾਈ*

*’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਉਦੇਸ਼ ਸਮੇਂ ਸਿਰ ਮਦਦ, ਸਾਥੀਆਂ ਦੇ ਆਪਸੀ ਸਹਿਯੋਗ ਅਤੇ ਨਸ਼ਿਆਂ ਬਾਰੇ ਜਾਗਰੂਕ ਕਰਨਾ*

ਚੰਡੀਗੜ੍ਹ; 22 ਅਕਤੂਬਰ :


ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ  ‘ਯੁੱਧ ਨਸ਼ਿਆਂ ਵਿਰੁੱਧ’  ਤਹਿਤ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਮਜ਼ਬੂਤ ਕਰਨ, ਸ਼ੁਰੂਆਤੀ ਦਖ਼ਲ ਉਤਸ਼ਾਹਿਤ ਕਰਨ ਅਤੇ ਨਸ਼ਾਖੋਰੀ ਨੂੰ ਰੋਕਣ ਵਿੱਚ ਮਦਦ ਕਰਨ ਲਈ ਸੂਬੇ ਭਰ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ। ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ਏ.ਬੀ.ਈ.ਟੀ.) ਦੇ ਸਹਿਯੋਗ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਵਿਦਿਅਕ ਕੈਂਪਸ ਵਿੱਚ ਅਜਿਹਾ ਦੋਸਤਾਨਾ ਵਾਤਾਵਰਣ ਬਣਾਉਣਾ ਹੈ, ਜਿੱਥੇ ਵਿਦਿਆਰਥੀ ਭਾਵਨਾਤਮਕ ਪ੍ਰੇਸ਼ਾਨੀ ਨੂੰ ਪਛਾਣ ਸਕਣ, ਢੁਕਵੀਂ ਸਹਾਇਤਾ ਪ੍ਰਾਪਤ ਕਰਨ ਅਤੇ ਮਾਨਸਿਕ ਸਿਹਤ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰ ਸਕਣ।

ਇਸ ਨਿਵੇਕਲੀ ਪਹਿਲ ਦੇ ਲਾਂਚ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਲੱਬ ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕੀਤੀ ਅਤੇ ਨੌਜਵਾਨ ਸਸ਼ਕਤੀਕਰਨ ਨੂੰ ਅਗਾਂਹ ਵਧਾਉਣ ਵਿੱਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ’ਤੇ ਵਿਚਾਰ-ਚਰਚਾ ਕੀਤੀ। ਇਸ ਵਿਚਾਰ-ਵਟਾਂਦਰੇ ਦੌਰਾਨ ਸਮਾਜਿਕ ਹੀਣ-ਭਾਵਨਾ ਨੂੰ ਘਟਾਉਣ, ਨੌਜਵਾਨਾਂ ਨੂੰ ਮਦਦ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਵਿੱਚ ਵਿਦਿਅਕ ਸੰਸਥਾਵਾਂ, ਪਰਿਵਾਰਾਂ ਅਤੇ ਪੀਅਰ ਨੈੱਟਵਰਕਾਂ ਵਿਚਕਾਰ ਆਪਸੀ ਤਾਲਮੇਲ ਦੀ ਮਹੱਤਤਾ ’ਤੇ ਜੋਰ ਦਿੱਤਾ ਗਿਆ।

ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਸੰਗਤ’ ਨੌਜਵਾਨਾਂ ਨੂੰ ਜਾਗਰੂਕਤਾ, ਸਾਥੀਆਂ ਦੀ ਸਹਾਇਤਾ ਅਤੇ ਸਮੂਹਿਕ ਯਤਨਾਂ ਰਾਹੀਂ ਮਾਨਸਿਕ ਸਿਹਤ ਚੁਣੌਤੀਆਂ ਅਤੇ ਨਸ਼ਾਖੋਰੀ ਨਾਲ ਨਜਿੱਠਣ ਲਈ ਸਮਰੱਥ ਬਣਾਉਣ ਵੱਲ ਅਹਿਮ ਤੇ ਨਿਵੇਕਲਾ ਕਦਮ ਹੈ। ਉਨ੍ਹਾਂ ਕਿਹਾ, ‘‘ ਭਗਵਾਨ ਕ੍ਰਿਸ਼ਨ ਦੇ ਨਾਲ ਰਹਿਣ ਦੇ ਬਾਵਜੂਦ ਮਹਾਨ ਯੋਧੇ, ਅਰਜੁਨ ਨੂੰ ਵੀ ਮਾਨਸਿਕ ਅਤੇ ਭਾਵਨਾਤਮਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਨੌਜਵਾਨਾਂ ਨੂੰ ਵੀ ਸਹੀ ਮਾਰਗਦਰਸ਼ਨ ਅਤੇ ਸਲਾਹਕਾਰਾਂ ਦੀ ਲੋੜ ਹੁੰਦੀ ਹੈ। ਨਸ਼ੇ ਕਰਨਾ ਮਾਣ ਵਾਲੀ ਗੱਲ ਨਹੀਂ ਹੈ। ਕਿਸੇ ਨੂੰ ਗਲਤ ਸੰਗਤ ਤੋਂ ਵਾਪਸ ਆਉਣ ਦਾ ਰਸਤਾ ਲੱਭਣ ਵਿੱਚ ਮਦਦ ਕਰਨਾ ਹੈ ਬਹੁਤ ਨੇਕ ਕਾਰਜ ਹੈ। ‘ਸੰਗਤ’ , ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ, ਸਾਥੀਆਂ ਦੀ ਸਹਾਇਤਾ , ਮਾਨਸਿਕ ਤੰਦਰੁਸਤੀ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਹੋਰ ਸਿਹਤਮੰਦ ਵਿਕਲਪ ਚੁਣਨ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।’’

‘ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਅਤੇ ’ਐਮਪਾਵਰ’ ਦੀ ਸੰਸਥਾਪਕ ਅਤੇ ਚੇਅਰਪਰਸਨ, ਨੀਰਜਾ ਬਿਰਲਾ ਨੇ ਨੌਜਵਾਨਾਂ ਵਿੱਚ ਭਾਵਨਾਤਮਕ ਚੁਣੌਤੀਆਂ , ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਾਖੋਰੀ ਦੇ ਆਪਸੀ ਸਬੰਧਾਂ ਨੂੰ ਹੱਲ ਕਰਨ ਲਈ ਨਿਰੰਤਰ ਤੇ ਸਥਾਈ ਰੋਕਥਾਮ ਉਪਾਵਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ਅੱਜ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਸਿਰਫ਼ ਨਸ਼ਿਆਂ ਦੀ ਵਰਤੋਂ ਤੱਕ ਸੀਮਤ ਨਹੀਂ ਹਨ। ਭਾਵਨਾਤਮਕ ਤੰਦਰੁਸਤੀ ਅਤੇ ਮਾਨਸਿਕ ਸਿਹਤ ਬਾਰੇ ਵਧਦੀਆਂ ਚਿੰਤਾਵਾਂ ਕਾਰਨ, ਸਮੱਸਿਆ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਦਖਲ ਪਹਿਲਾਂ ਨਾਲੋਂ ਕਿਤੇ ਵੱਧ ਅਹਿਮ ਹੋ ਗਿਆ ਹੈ। ’ਐਮਪਾਵਰ’ ਵਿੱਚ, ’ਸੀਓਪੀਈ’ ਨਾਲ ਕੀਤੇ ਗਏ ਸਾਡੇ ਕੰਮ ਰਾਹੀਂ, ਅਸੀਂ ਦੇਖਿਆ ਹੈ ਕਿ ਭਾਵਨਾਤਮਕ ਪਰੇਸ਼ਾਨੀ, ਮਾਨਸਿਕ ਸਿਹਤ ਸਬੰਧੀ ਅਣਗੌਲੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਵਰਤੋਂ ਆਪਸ ਵਿੱਚ ਕਿਵੇਂ ਜੁੜੇ ਹੋ ਸਕਦੇ ਹਨ। ਇਹ ਸਥਿਤੀ ਲਗਾਤਾਰ ਅਤੇ ਰੋਕਥਾਮ ਉਪਾਵਾਂ ਦੀ ਲੋੜ ਨੂੰ ਉਜਾਗਰ ਕਰਦੀ ਹੈ।’’

ਪੰਜਾਬ ਸਰਕਾਰ ਦੇ ਸਾਂਝੇ ਦੇ ਦੂਰਅੰਦੇਸ਼ ਯਤਨਾਂ ਦੀ ਸ਼ਲਾਘਾ ਕਰਦਿਆਂ ਬਿਰਲਾ ਨੇ ਕਿਹਾ, ‘‘ਮੈਂ ਪੰਜਾਬ ਸਰਕਾਰ ਦੀ ਸ਼ਲਾਘਾ ਕਰਦੀ ਹਾਂ ਕਿ ਉਨ੍ਹਾਂ ਨੇ ਸਰਕਾਰੀ ਵਿਭਾਗਾਂ, ਸਿਵਲ ਸੁਸਾਇਟੀ ਸੰਸਥਾਵਾਂ, ਸਿੱਖਿਆ ਸ਼ਾਸਤਰੀਆਂ, ਸਿਹਤ ਸੰਭਾਲ ਪੇਸ਼ੇਵਰਾਂ ਅਤੇ ਸਮਾਜਿਕ ਆਗੂਆਂ  ਨੂੰ ਇੱਕ ਸਾਂਝੇ ਟੀਚੇ ਤਹਿਤ ਇਕੱਤਰ ਕੀਤਾ ਹੈ। ਇਸ ਦਾ ਉਦੇਸ਼ ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਖਿੰਡੇ-ਪੁੰਡੇ ਯਤਨਾਂ ਤੋਂ ਅਗਾਂਹ ਵਧ ਕੇ, ਰੋਕਥਾਮ, ਇਲਾਜ, ਮੁੜ-ਵਸੇਬਾ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਇੱਕ ਟਿਕਾਊ ਢਾਂਚਾ  ਤਿਆਰ ਕਰਨਾ ਹੈ। ਅਜਿਹੇ ਸਹਿਯੋਗੀ ਮਾਡਲ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ’ਤੇ ਇੱਕ ਸਥਾਈ ਅਤੇ ਅਰਥਪੂਰਨ ਪ੍ਰਭਾਵ ਪਾਉਣ ਦੀ ਸਮਰੱਥਾ ਰੱਖਦੇ ਹਨ।’’

ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦੇ ਹੋਏ ਅਤੇ ਮਾਨਸਿਕ ਸਿਹਤ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਅਦਾਕਾਰ ਅਪਾਰਸ਼ਕਤੀ ਖੁਰਾਣਾ ਨੇ ਅਜਿਹੇ ਸਾਜ਼ਗਾਰ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ ਜਿੱਥੇ ਨੌਜਵਾਨ ਆਪਣੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲ ਕਰ ਸਕਣ। ਉਨ੍ਹਾਂ ਕਿਹਾ, ‘‘ਅਸੀਂ ਅਕਸਰ ਨੌਜਵਾਨਾਂ ਨੂੰ ਮਜ਼ਬੂਤ ਬਣਨ ਲਈ ਕਹਿੰਦੇ ਹਾਂ, ਪਰ ਮਜ਼ਬੂਤੀ ਦਾ ਮਤਲਬ ਇਹ ਵੀ ਹੈ ਕਿ ਤੁਸੀਂ ਜੋ ਕੁਝ ਵੀ ਅਨੁਭਵ ਕਰ ਰਹੇ ਹੋ, ਉਸ ਬਾਰੇ ਇਮਾਨਦਾਰੀ ਨਾਲ ਗੱਲ ਕਰ ਸਕੋ ਅਤੇ ਲੋੜ ਪੈਣ ’ਤੇ ਮਦਦ ਮੰਗ ਸਕੋ। ਨੌਜਵਾਨਾਂ ਨੂੰ ਦਰਪੇਸ਼ ਦਬਾਅ ਹਮੇਸ਼ਾ ਸਾਹਮਣੇ ਨਹੀਂ ਆਉਂਦੇ, ਇਸ ਲਈ ਦੋਸਤਾਂ, ਪਰਿਵਾਰਾਂ ਅਤੇ ਵਿਦਿਅਕ ਸੰਸਥਾਵਾਂ ਲਈ ਇਹ ਜ਼ਰੂਰੀ ਹੈ ਕਿ ਉਹ ਅਜਿਹਾ ਦੋਸਤਾਨਾ ਮਾਹੌਲ ਬਣਾਉਣ ਜਿੱਥੇ ਨੌਜਵਾਨਾਂ ਦੀ ਗੱਲ ਸੁਣੀ ਜਾਵੇ, ਨਾ ਕਿ ਉਨ੍ਹਾਂ ਨੂੰ ਸਹੀ –ਗਲ਼ਤ ਦੇ ਅਧਾਰ ’ਤੇ ਪਰਖਿਆ ਜਾਵੇ।’’

ਉਨ੍ਹਾਂ ਅੱਗੇ ਕਿਹਾ, ‘‘ ਮੇਰੀ ਦਾਦੀ ਕਹਿੰਦੀ  ਹੁੰਦੀ ਸੀ ,ਭਾਵੇਂ ਕਿੰਨੀਆਂ ਵੀ ਚੁਣੌਤੀਆਂ ਕਿਉਂ ਨਾ ਆਉਣ, ਚੰਗੀ ਸੰਗਤ ਬਹੁਤ ਜ਼ਰੂਰੀ ਹੈ।’’ ਉਨ੍ਹਾਂ ਕਿਹਾ ਕਿ ’ਸੰਗਤ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਇੱਕ-ਦੂਜੇ ਦਾ ਖਿਆਲ ਰੱਖਣ ਅਤੇ ਮਾਨਸਿਕ ਸਿਹਤ ਬਾਰੇ ਵਧੇਰੇ ਖੁੱਲ੍ਹ ਕੇ ਗੱਲਬਾਤ ਕਰਨ ਲਈ ਉਤਸ਼ਾਹਿਤ ਕਰ ਸਕਦੀਆਂ ਹਨ।’’

ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਹਰੇਕ ਕਾਲਜ ਦੇ 25 ਵਿਦਿਆਰਥੀਆਂ ਨੂੰ ’ਯੂਥ ਮੈਂਟਲ ਹੈਲਥ ਫਸਟ ਏਡ’ (ਵਾਈ ਐਮ ਐਚ ਐਫ ਏ) ਦੀ 14 ਘੰਟਿਆਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਇਹ ਸਿਖਲਾਈ ਵਿਦਿਆਰਥੀਆਂ ਨੂੰ ਭਾਵਨਾਤਮਕ ਚੁਣੌਤੀਆਂ ਦੇ ਸੰਕੇਤਾਂ ਨੂੰ ਪਛਾਣਨ, ਸ਼ੁਰੂਆਤੀ ਪੱਧਰ ’ਤੇ ਆਪਣੇ ਸਾਥੀਆਂ ਦੀ ਮਦਦ ਕਰਨ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਪੇਸ਼ੇਵਰ ਮਦਦ ਲੈਣ ਲਈ ਪ੍ਰਰੇਗੀ।

ਇਹ ਕਲੱਬ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ, ਭਾਵਨਾਤਮਕ ਚੁਣੌਤੀਆਂ ਬਾਰੇ ਖੁੱਲ੍ਹੀ ਗੱਲਬਾਤ ਵਧਾਉਣ ਅਤੇ ਨਸ਼ਾਖੋਰੀ ਤੋਂ ਗੁਰੇਜ਼ ਕਰਨ ਲਈ ਕੈਂਪਸ-ਪੱਧਰ ਦੀਆਂ ਗਤੀਵਿਧੀਆਂ ਦਾ ਆਯੋਜਨ ਕਰਨਗੇ। ਯੋਗ ਸਾਥੀਆਂ ਦੀ ਅਗਵਾਈ  ਅਤੇ ਪੇਸ਼ੇਵਰ ਸਹਾਇਤਾ ਰਾਹੀਂ, ਇਹ ਪਹਿਲ ਸਮਾਂ ਰਹਿੰਦਿਆ ਚਿੰਤਾਵਾਂ ਦੀ ਪਛਾਣ ਕਰਨ ਅਤੇ ਇੱਕ ਕੈਂਪਸ ਸੱਭਿਆਚਾਰ ਬਣਾਉਣ ਦਾ ਯਤਨ ਕਰਦੀ ਹੈ , ਜਿਸ ਵਿੱਚ ਮਦਦ ਮੰਗਣਾ ਮਾੜਾ ਨਹੀਂ ਸਮਝਿਆ ਜਾਂਦਾ ਸਗੋਂ ਉਤਸ਼ਾਹਿਤ ਕੀਤਾ ਜਾਂਦਾ ਹੈ।

ਇਹ ਪ੍ਰੋਗਰਾਮ ਏ ਬੀ ਈ ਟੀ ਦੀ ਸਹਾਇਕ ਕੰਪਨੀ ਐਮਪਾਵਰ ਵੱਲੋਂ ਇਸਦੇ ਸੀਓਪੀਈ (ਕਾਉਂਸਲਿੰਗ ਐਂਡ ਆਊਟਰੀਚ ਫਾਰ ਪੀਅਰ ਇਨਪਾਵਰਮੈਂਟ) ਫਰੇਮਵਰਕ ਦੇ ਤਹਿਤ ਲਾਗੂ ਕੀਤਾ ਜਾ ਰਿਹਾ ਹੈ।

ਲਾਂਚ ਪ੍ਰੋਗਰਾਮ ਵਿੱਚ ‘ਯੁਵਾ’ ਦੇ ਸਹਿ-ਸੰਸਥਾਪਕ ਅਤੇ ਮੁਖੀ ਨਿਖਿਲ ਤਨੇਜਾ ਅਤੇ ਬਾਲੀਵੁੱਡ ਅਦਾਕਾਰ ਅਪਾਰਸ਼ਕਤੀ ਖੁਰਾਨਾ ਸ਼ਾਮਲ ਹੋਏ, ਜਿਨ੍ਹਾਂ ਨੇ ਨੌਜਵਾਨਾਂ ਦੀ ਤੰਦਰੁਸਤੀ ਅਤੇ ਅਜਿਹੀਆਂ ਥਾਵਾਂ ਬਣਾਉਣ ਬਾਰੇ ਗੱਲਬਾਤ ਕੀਤੀ ਗਈ , ਜਿੱਥੇ ਨੌਜਵਾਨ ਦੀ ਗੱਲ ਨੇੜਿਓਂ ਸੁਣੀ-ਸਮਝੀ ਜਾਂਦੀ ਹੋਵੇ  ਅਤੇ ਉਨਾਂ ਨੂੰ ਮਦਦ ਦਿੱਤੀ ਜਾਂਦੀ ਹੋਵੇ। ਕੌਮਿਕ ਸਿੰਘ ਵਜੋਂ ਜਾਣੇ ਜਾਂਦੇ ਪੰਜਾਬੀ ਕਾਮੇਡੀਅਨ ਮਨਪ੍ਰੀਤ ਸਿੰਘ ਨੇ ਵੀ ਇਸ ਪ੍ਰੋਗਰਾਮ ਵਿੱਚ ਆਪਣੀ ਪੇਸ਼ਕਾਰੀ ਦਿੱਤੀ ।

ਸਿੱਖਿਆ ਅਧਿਕਾਰੀ, ਭਾਗ ਲੈਣ ਵਾਲੇ ਕਾਲਜਾਂ ਦੇ ਨੋਡਲ ਪ੍ਰੋਫੈਸਰ, ਸੰਗਤ ਵਿਦਿਆਰਥੀ ਮੈਂਬਰ ਅਤੇ ਏ ਬੀ ਈ ਟੀ ਦੇ ਨੁਮਾਇੰਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਮਾਨਸਿਕ ਤੰਦਰੁਸਤੀ ਨੂੰ ਰੋਕਥਾਮ ਰਣਨੀਤੀ ਦਾ ਅਧਾਰ ਬਣਾ ਕੇ, ‘ਸੰਗਤ’ , ਵਿਦਿਆਰਥੀਆਂ ਨੂੰ ,ਆਪਣੇ ਸਾਥੀਆਂ ਦੀ ਮਦਦ ਕਰਨ, ਸ਼ੁਰੂਆਤੀ ਦਖਲ ਮਜ਼ਬੂਤ ਕਰਨ ਅਤੇ ਹੋਰ ਖੁੱਲ੍ਹੇ ਅਤੇ ਸਹਾਇਕ ਕਾਲਜ ਕੈਂਪਸਾਂ ਨੂੰ ਉਤਸ਼ਾਹਿਤ ਕਰਨ ਲਈ ਸਸ਼ਕਤ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਇਹ ਪਹਿਲਕਦਮੀ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁਧ ਤਹਿਤ ਰੋਕਥਾਮ, ਜਾਗਰੂਕਤਾ ਅਤੇ ਸਮੂਹਿਕ ਜ਼ਿੰਮੇਵਾਰੀ ਰਾਹੀਂ ਨਸ਼ਿਆਂ ਨਾਲ ਨਜਿੱਠਣ ਦੇ ਵਡੇਰੇ ਯਤਨਾਂ ਦਾ ਹਿੱਸਾ ਹੈ।
--------

-sangatmentalhealthclubs-yudhnashevirudh-harjotsinghbains-punjabgovernment-jagratilahar



TOP HEADLINES


*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ
Meeting Of Electoral Registration Officers Held Under
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ '
*ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ
*ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ
*ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵ
ਸੁਖਬੀਰ ਸਿੰਘ ਬਾਦਲ ਨੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ
ਮਹਾਰਾਜਾ ਰਣਜੀਤ ਦੇ ਖ਼ਾਲਸਾ ਰਾਜ ਵਰਗਾ ਸਾਂਝਾ ਰਾਜ ਮੁੜ ਲਿਆਉਣਾ
ਅੰਗਰੇਜ਼ੀ ਦੇ 100 ਸ਼ਬਦਾਂ ਦੀ ਸਪੈਲਿੰਗ ਉਲਟਾ ਸੁਣਾ 9 ਸਾਲਾ ਇਬਾ
ਮਾਝੇ ਦਾ ਜਰਨੈਲ ਬਿਕਰਮ ਸਿੰਘ ਮਜੀਠੀਆ ਆਪਣੇ ਕਰੀਬੀ ਸਾਥੀ ਦੇ ਟਿਕ
ਇੰਨੋਸੈਂਟ ਹਾਰਟਸ ਵਿੱਚ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ
*ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ
ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪੁਸਤਕ ਦਾਨ ਮੁਹਿੰਮ
*ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ
ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚ
ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨ
*ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹ
ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ
ਚੰਡੀਗੜ੍ਹ ਦੇ ਬੈਂਕਾਂ, ਨਗਰ ਨਿਗਮ ਦੇ ਮੇਅਰ ਦੇ ਦਫਤਰ, ਮੋਹਾਲੀ ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52991214

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us