ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਅਧੀਨ ਮਾਲਵਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ – ਪੀ.ਪੀ.ਟੀ. ਰਾਊਂਡ ਦਾ ਆਯੋਜਨ

Nov21,2026 | Jagrati Lahar Bureau | Ludhiana


ਲੁਧਿਆਣਾ, 20 ਨਵੰਬਰ: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮੇਰਾ ਯੁਵਾ ਭਾਰਤ, ਲੁਧਿਆਣਾ (ਪੰਜਾਬ) ਵੱਲੋਂ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਦੀ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026–27’ ਅਧੀਨ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਦਾ ਪੀ.ਪੀ.ਟੀ. ਰਾਊਂਡ ਆਯੋਜਿਤ ਕੀਤਾ ਗਿਆ। ਇਸ ਤੋਂ ਬਾਅਦ ਕਾਲਜ ਕੈਂਪਸ ਵਿਖੇ ‘ਨਸ਼ਾ ਮੁਕਤ ਯੁਵਾ’ ਪ੍ਰੋਗਰਾਮ ਅਧੀਨ ਨੇਬਰਹੁੱਡ ਯੂਥ ਪਾਰਲੀਮੈਂਟ ਵੀ ਕਰਵਾਈ ਗਈ। ਇਹ ਭਾਰਤ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਜੋੜਨਾ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਤੰਤਰੀ ਕਦਰਾਂ-ਕੀਮਤਾਂ, ਤਰਕਸ਼ੀਲ ਸੋਚ, ਲੀਡਰਸ਼ਿਪ ਦੇ ਗੁਣਾਂ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਇੱਕ ਬਿਹਤਰ ਤੇ ਪ੍ਰਗਤੀਸ਼ੀਲ ਭਾਰਤ ਦੀ ਸਿਰਜਣਾ ਲਈ ਨਵੀਨਤਮ ਯੋਜਨਾਵਾਂ ਤਿਆਰ ਕਰਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਈ ਪ੍ਰਤੀਯੋਗੀਆਂ ਨੇ ਦਿੱਤੇ ਗਏ ਵਿਸ਼ੇ 'ਤੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ।
ਇਸ ਸਮਾਗਮ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਸ੍ਰੀ ਹਰੀਸ਼ ਰੂਪਲ ਅਤੇ ਉਨ੍ਹਾਂ ਦੀ ਯੁਵਾ ਟੀਮ ਦੀ ਅਗਵਾਈ ਹੇਠ ਕੀਤਾ ਗਿਆ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦਾ ਸਰਪ੍ਰਸਤੀ ਅਤੇ ਸਹਿਯੋਗ ਵੀ ਇਸ ਪ੍ਰੋਗਰਾਮ ਨੂੰ ਪ੍ਰਾਪਤ ਹੋਇਆ। ਪੰਜਾਬ ਯੂਨੀਵਰਸਿਟੀ ਦੇ ਫੈਲੋ ਡਾ. ਗੁਰਮੀਤ ਸਿੰਘ, ਐਸੋਸੀਏਟ ਪ੍ਰੋਫੈਸਰ ਡਾ. ਅਵਨਿੰਦਰ ਪ੍ਰੀਤ ਸਿੰਘ ਅਤੇ ਕਾਲਜ ਦੀ ਐੱਨ.ਐੱਸ.ਐੱਸ. ਟੀਮ ਦੇ ਮੈਂਬਰਾਂ ਡਾ. ਜਯਾ ਬਤਰਾ, ਸ੍ਰੀ ਸ਼ੁਭਮ ਬਲੂਨੀ ਅਤੇ ਡਾ. ਜਸਵੀਰ ਕੌਰ ਨੇ ਵੀ ਪੂਰਨ ਸਹਿਯੋਗ ਦਿੱਤਾ। ਕਮਲਾ ਲੋਟੀਆ ਕਾਲਜ ਤੋਂ ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਕਮਲ ਕਿਸ਼ੋਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਜ਼ਿਲ੍ਹਾ ਯੁਵਾ ਅਧਿਕਾਰੀ ਸ੍ਰੀ ਹਰੀਸ਼ ਰੂਪਲ ਨੇ ਦੱਸਿਆ ਕਿ ਮੇਰਾ ਯੁਵਾ ਭਾਰਤ, ਲੁਧਿਆਣਾ ਵੱਲੋਂ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਖ-ਵੱਖ ਰਾਸ਼ਟਰੀ ਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਅਜਿਹੇ ਮੰਚਾਂ ਰਾਹੀਂ ਪ੍ਰਤੀਯੋਗੀਆਂ ਦੇ ਵਿਸ਼ੇ ਸਬੰਧੀ ਗਿਆਨ, ਵਿਸ਼ਲੇਸ਼ਣਾਤਮਕ ਯੋਗਤਾ, ਵਿਚਾਰਾਂ ਦੀ ਸਪੱਸ਼ਟਤਾ ਅਤੇ ਪੇਸ਼ਕਾਰੀ ਦੇ ਹੁਨਰਾਂ ਦਾ ਮੁਲਾਂਕਣ ਕੀਤਾ ਜਾਂਦਾ ਹੈ। ਜ਼ਿਲ੍ਹਾ ਪੱਧਰ 'ਤੇ ਚੁਣੇ ਗਏ ਪ੍ਰਤੀਯੋਗੀਆਂ ਨੂੰ ਅਗਲੇ ਪੜਾਅ ਵਿੱਚ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦਾ ਮੌਕਾ ਮਿਲੇਗਾ।
ਇਸ ਮੁਕਾਬਲੇ ਵਿੱਚ ਮੁਸਕਾਨ ਸ਼ਰਮਾ ਨੇ ਪਹਿਲਾ, ਹਰਸਿਮਰਨ ਨੇ ਦੂਜਾ ਅਤੇ ਜਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਨਵਿਆ ਸਿਕਰੀ, ਕੁਲਵੀਰ ਕੌਰ ਅਤੇ ਦਿਵਿਆਂਸ਼ ਮਹਾਜਨ ਨੇ ਕ੍ਰਮਵਾਰ ਅਗਲੇ ਸਥਾਨ ਹਾਸਲ ਕੀਤੇ। ਆਯੋਜਨ ਟੀਮ ਵੱਲੋਂ ਜੇਤੂਆਂ ਸਮੇਤ ਸਾਰੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਮੇਰਾ ਯੁਵਾ ਭਾਰਤ ਦੀ ਟੀਮ ਵੱਲੋਂ ਸ੍ਰੀ ਅਮਿਤ ਕੁਮਾਰ ਅਤੇ ਸ੍ਰੀ ਰਵੀ ਨੇ ਸਮਾਗਮ ਦੇ ਆਯੋਜਨ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ, ਜਦਕਿ ਮੰਚ ਸੰਚਾਲਨ ਯੁਵਾ ਆਗੂਆਂ ਮਿਸ ਹੀਬਾ ਅਤੇ ਮਿਸ ਉਪਾਸਨਾ ਵੱਲੋਂ ਕੀਤਾ ਗਿਆ। ਮੇਰਾ ਯੁਵਾ ਭਾਰਤ, ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਾਉਣ, ਉਨ੍ਹਾਂ ਦੀਆਂ ਲੀਡਰਸ਼ਿਪ ਯੋਗਤਾਵਾਂ ਨੂੰ ਵਿਕਸਿਤ ਕਰਨ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀਆਂ ਨੌਜਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਜ਼ਿੰਮੇਵਾਰ ਨਾਗਰਿਕ ਬਣਨ ਅਤੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀਆਂ ਹਨ।


District-Level-Championship-ppt-Round-At-Malwa-College-Under-Viksit-Bharat-Young-Leaders-Dialogue



TOP HEADLINES


*ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ - ਸਮੇਂ -ਸਮੇਂ 'ਤੇ ਉਸ ਦੇ ਆ
ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ
*ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼
*ਰਾਜਾ ਵੜਿੰਗ ਸਪੱਸ਼ਟ ਕਰਨ ਕਿ ਉਹ ਰਾਹੁਲ ਗਾਂਧੀ ਤੋਂ ਇਨਸਾਫ਼ ਮੰ
ਮੁਅੱਤਲ ਡੀ. ਆਈ .ਜੀ. ਭੁੱਲਰ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਅਧਿ
ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ
*ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਹਾਕੀ ਖੇਡਾਂ ਬਠਿੰਡਾ ਵਿੱਚ
26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆ
ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਪਰੇ ਹਾਦਸੇ ’ਚ ਪਤੀ ਨ
ਐਮਐਸਐਮਈਜ਼ ਦੇ ਭੁਗਤਾਨ ਵਿੱਚ ਦੇਰੀ ਕਰਨ ਵਾਲੀਆਂ ਕੰਪਨੀਆਂ ਵਿਰੁੱ
ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਅਧੀਨ ਮਾਲਵਾ ਕਾਲਜ ਵਿਖੇ ਜ਼ਿ
*ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅ
26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਡੀ ਗਿ
ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53140640

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us