ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ  ਦੇਣ ਸਬੰਧੀ ਕਾਰਵਾਈ ਚਲ ਰਹੀ ਹੈ ਜ਼ੋਰਾਂ ਸ਼ੋਰਾਂ'ਤੇ : ਹਰਜੋਤ ਸਿੰਘ ਬੈਂਸ

Oct22,2022 | Gautam Jalandhari | Chandigarh

 
 
 ਸਕੂਲ ਸਿੱਖਿਆ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ
 
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ  ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ। 
 
ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।
 
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ  ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।
 
ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ  ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। 
 
ਸ.ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ।
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।
 

Process-Of-Giving-Benefit-Of-Sixth-Pay-Commission-To-Computer-Teachers-Is-In-Full-Swing-Harjot-Singh-Bains



TOP HEADLINES


ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ
ਡਿਪਟੀ ਕਮਿਸ਼ਨਰ ਵਲੋਂ ਮਿਆਵਾਕੀ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ
ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-
ਲੁਧਿਆਣਾ ਵਿੱਚ ਬਣਾਈ ਗਈ ਆਜ਼ਾਦੀ ਘੁਲਾਟੀਆਂ ਦੀ ਦੀਵਾਰ ਵਿਚ ਸ਼ਹੀ
ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕ
 *ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,00
ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ
 *ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਿਲਾਂ ਵਿਖੇ ਆਮ ਆਦਮੀ
ਭਗਵੰਤ ਮਾਨ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਮਾਡਲ ਸਫ਼ਲ
ਪ੍ਰਧਾਨ ਮੰਤਰੀ ਮੋਦੀ ਵਲੋਂ ਪਰਿਕਸ਼ਾ ਪੇ ਚਰਚਾ ਵਿਦਿਆਰਥੀਆਂ ਦਾ ਜੀ
ਲੁਧਿਆਣਾ 'ਚ 34 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ, ਕੁੱਲ ਗਿਣਤੀ 4
ਸਿੱਖ ਮਾਰਸ਼ਲ ਆਰਟ 'ਗੱਤਕਾ' ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿ
ਮੋਗਾ ਵਿੱਚ 9 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ, ਕ
Live : ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਲਏ ਅਹਿਮ ਫੈਸਲਿਆਂ ਬਾ
Live: ਮੁੱਖਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਅੰਮ
ਲੁਧਿਆਣਾ ਸੀਆਈਏ ਟੀਮ ਨੇ 100 ਹੇਰੋਇਨ 4 ਪਿਸਟਲ 7 ਲੱਖ 70 ਹਜ਼ਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36445195

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us