ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਲਾਂਚ

Nov1,2022 | Gautam Jalandhari | Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ


ਚਾਲੂ ਸਾਲ ਦੌਰਾਨ ਸੂਬੇ ਦੇ 9 ਜ਼ਿਲ੍ਹਿਆਂ ਦੇ 31 ਸਕੂਲਾਂ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਸ਼ੁਰੂ ਕੀਤੀ ਗਈ ਸਕੀਮ

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ *ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।

ਉਹਨਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਬੱਚਿਆਂ ਤੋਂ ਉਹਨਾਂ ਦੀਆਂ ਵਪਾਰਕ ਤਜਵੀਜ਼ਾਂ ਲਈਆਂ ਜਾਣਗੀਆਂ ਅਤੇ ਫਿਰ ਉਹਨਾਂ ਵਪਾਰਕ ਤਜਵੀਜ਼ਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ ਅਤੇ ਜਿਹੜੀ ਵਪਾਰਕ ਤਜਵੀਜ਼ ਢੁਕਵੀਂ ਪਾਈ ਗਈ ਉਸ ਤਜਵੀਜ਼ ਲਈ 8 ਵਿਦਿਆਰਥੀਆਂ ਦਾ ਦਾ ਇਕ ਮਿਕਸ ਗਰੁੱਪ ਬਣਾ ਕੇ ਉਹਨਾਂ ਨੂੰ ਪੂਰੀ ਸੇਧ ਦਿੰਦੇ ਹੋਏ ਗਰੁੱਪ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ ਜੋ ਕਿ ਇਸ ਪੈਸੇ ਨੂੰ ਆਪਣੀ ਵਪਾਰਕ ਤਜਵੀਜ਼ ਨੂੰ ਸਫ਼ਲ ਬਣਾਉਣ ਲਈ ਲਗਾਉਣਗੇ।
ਉਹਨਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਕਾਬਿਲ ਬੱਚੇ ਪੜ੍ਹ ਰਹੇ ਹਨ ਜਿਹਨਾਂ ਵਿੱਚ ਦੇਸ਼ ਦਨੀਆ ਨੂੰ ਬਦਲਣ ਦੀ ਸਮਰੱਥਾ ਹੈ ਅਤੇ ਮੈਨੂੰ ਆਸ ਹੈ ਕਿ ਇਹ ਸਕੀਮ ਨਾ ਕੇਵਲ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਾਵੇਗੀ ਸਗੋਂ ਸੂਬੇ ਦੀਆਂ ਕਈ ਸਮੱਸਿਆਵਾਂ ਨੂੰ ਵੀ ਮੁੱਢੋਂ ਖ਼ਤਮ ਕਰ ਦੇਵੇਗੀ।      
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਪੰਜਾਬ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਐਸ.ਸੀ.ਆਰ.ਟੀ. ਮਨਿੰਦਰ ਸਿੰਘ ਸਰਕਾਰੀਆ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਸਨ।

Cabinet-Mnister-Harjot-Singh-Bains-Ews



TOP HEADLINES


26 ਅਤੇ 27 ਅਪ੍ਰੈਲ ਨੂੰ ਸੂਬੇ ਭਰ ਹੋਵੇਗੀ ਬਰਸਾਤ ਅਤੇ ਚੱਲਣਗਿਆਂ
ਕਾਦੀਆਂ ਪੁਲੀਸ ਵੱਲੋਂ 24 ਘੰਟੇ ਅੰਦਰ ਕਤਲ ਦਾ ਸੱਚ ਸਾਹਮਣੇ ਲਿਆ
Dr Daljit Singh Cheema ਫ਼ਤਹਿਗੜ੍ਹ ਚੂੜੀਆਂ ਤੋਂ ਲਾਈਵ
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣ
ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾ
ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈ
- ਲੋਕ ਸਭਾ ਚੋਣਾਂ 2024 - ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ
ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 
ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿ
ਸੀ.ਆਈ.ਏ. ਸਟਾਫ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 50
ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ
Kisan  Protest: ਸ਼ੰਭੂ ਬਾਰਡਰ ਵਿੱਖੇ ਰੇਲ ਟਰੈਕ ਤੇ ਕਿਸਾਨਾਂ ਦ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿ
ਹਰਿਆਣਾ ਪੁਲੀਸ ਦੇ ਕਾਂਸਟੇਬਲ ਦਾ ਕਤਲ, ਚੰਡੀਗੜ੍ਹ-ਮੋਹਾਲੀ ਬਾਰਡਰ
Dc Reviews Working Of Society For Prevention Of Cruelt
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਲੁਧਿਆਣਾ 'ਚ ਝੋਨੇ ਦੀ ਪੂ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ
50 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਕਾਬੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42049710

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us