ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ਤੇ ਕਬਜ਼ਾ ਕੀਤਾ ਹੈ।
ਬੋਰਡ ਵਲੋਂ ਜਾਰੀ ਨਤੀਜੇ ਅਨੁਸਾਰ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾ ਪੁਰੀ ਦੀ ਅਦਿੱਤੀ ਨੇ 650 ਵਿਚੋਂ 650 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਨੇ 650 ਵਿਚੋਂ 645 ਅੰਕ ਹਾਸਲ ਕਰਕੇ ਦੂਜੇ ਸਥਾਨ ਤੇ ਕਬਜਾ ਕੀਤਾ ਹੈ ਅਤੇ ਅੰਮ੍ਰਿਤਸਰ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ, ਤਹਿ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ ਨੇ 650 ਵਿਚੋਂ 645 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਸਿਖਿਆ ਬੋਰਡ ਵਲੋਂ ਜਾਰੀ ਨਤੀਜੇ ਅਨੁਸਾਰ ਇਸ ਵਾਰ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਕੁੱਲ 281098 ਬੱਚਿਆਂ ਵਿੱਚੋਂ 273348 ਬੱਚੇ ਪਾਸ ਹੋਏ ਹਨ। ਇਸ ਵਾਰ ਨਤੀਜਾ 97.24 ਪਾਸ ਫ਼ੀਸਦੀ ਰਿਹਾ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 98.11 ਫੀਸਦੀ ਅਤੇ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 96.47 ਫੀਸਦੀ ਰਹੀ ਹੈ।