ਲੁਧਿਆਣਾ ਨਗਰ ਨਿਗਮ ਦੇ ਨਾਲ-ਨਾਲ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਨੇ ਲੁਧਿਆਣਾ ਜ਼ਿਲ੍ਹੇ ਲਈ ਦੋ ਅਬਜ਼ਰਵਰ ਨਿਯੁਕਤ ਕੀਤੇ ਹਨ।
ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਆਈ.ਏ.ਐਸ. ਅਤੇ ਖੁਰਾਕ, ਸਿਵਲ ਸਪਲਾਈਜ਼ ਦੇ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਆਈ.ਏ.ਐਸ ਮਨੋਨੀਤ ਨਿਗਰਾਨ ਹਨ। ਉਨ੍ਹਾਂ ਨੇ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।
ਸ੍ਰੀ ਰਾਮਵੀਰ ਆਈ.ਏ.ਐਸ ਮਾਛੀਵਾੜਾ ਨਗਰ ਕੌਂਸਲ (15 ਵਾਰਡ), ਸਾਹਨੇਵਾਲ ਨਗਰ ਕੌਂਸਲ (15 ਵਾਰਡ), ਨਗਰ ਕੌਂਸਲ ਮੁੱਲਾਂਪੁਰ ਦਾਖਾ (13 ਵਾਰਡ), ਨਗਰ ਪੰਚਾਇਤ ਮਲੌਦ (11 ਵਾਰਡ), ਨਗਰ ਕੌਂਸਲ ਖੰਨਾ (1 ਵਾਰਡ), ਅਤੇ ਨਗਰ ਕੌਂਸਲ ਸਮਰਾਲਾ (1 ਵਾਰਡ) ਦੇ ਖੇਤਰਾਂ ਵਿੱਚ ਚੋਣਾਂ ਦੀ ਨਿਗਰਾਨੀ ਕਰਨਗੇ। ਚੋਣ ਸਬੰਧੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਲਈ 95309-10331 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਰਾਮਵੀਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਅੰਤਰਰਾਸ਼ਟਰੀ ਗੈਸਟ ਹਾਊਸ 'ਚ ਠਹਿਰਣਗੇ ਅਤੇ ਉਨ੍ਹਾਂ ਦੀ ਈਮੇਲ ਆਈਡੀ ਤੇ
ramvir.goria@gov.nic.in ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਪੁਨੀਤ ਗੋਇਲ ਆਈ.ਏ.ਐਸ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ। ਚੋਣ ਸਬੰਧੀ ਕਿਸੇ ਵੀ ਮੁੱਦੇ ਜਾਂ ਸ਼ਿਕਾਇਤ ਲਈ 75894-43981 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਅੰਤਰਰਾਸ਼ਟਰੀ ਗੈਸਟ ਹਾਊਸ ਵਿੱਚ ਵੀ ਠਹਿਰਣਗੇ ਅਤੇ ਉਨ੍ਹਾਂ ਦੀ ਈਮੇਲ ਆਈਡੀ ਤੇ
puneet.goyal@ias.gov.in ਵੀ ਸੰਪਰਕ ਕੀਤਾ ਜਾ ਸਕਦਾ ਹੈ।