*ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ*

Jun2,2026 | Jagrati Lahar Bureau | Chandigarh


*ਪ੍ਰੀ ਐਸ.ਆਈ.ਆਰ. ਦੌਰਾਨ ਹੋਈ 84.62 ਫੀਸਦ ਮੈਪਿੰਗ* 

*ਮੈਪ ਨਾ ਹੋਈਆਂ ਵੋਟਾਂ ਦੀ ਸੂਚੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਸਾਂਝੀ ਤਾਂ ਜੋ ਮੈਪਡ ਵੋਟਾਂ ਦੀ ਪ੍ਰਤੀਸ਼ਤ ਵਿੱਚ ਹੋਵੇ ਸੁਧਾਰ: ਅਨਿੰਦਿਤਾ ਮਿਤਰਾ, ਸੀ.ਈ.ਓ. ਪੰਜਾਬ* 

ਵੱਧ ਤੋਂ ਵੱਧ ਵੋਟਰਾਂ ਨੂੰ ਮੈਪ ਕਰਨ ਲਈ  7 ਜੂਨ 2026 ਨੂੰ  ਸਾਰੇ ਪੋਲਿੰਗ ਬੂਥਾਂ ’ਤੇ ਲਗਾਇਆ ਜਾਵੇਗਾ ਇੱਕ ਰੋਜ਼ਾ ਵਿਸ਼ੇਸ਼ ਕੈਂਪ 

ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ  ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਨੇ  ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੀਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋਇਆ ਹੈ ਉਸ ਸਬੰਧੀ ਸੂਚੀ ਸੌਂਪੀ। ਉਹਨਾਂ ਨੁਮਾਇੰਦਿਆਂ ਨੂੰ ਦੱਸਿਆ ਕਿ ਅੱਜ ਜੋ ਲਿਸਟ ਸੌਂਪੀ ਗਈ ਹੈ, ਉਹ 27 ਮਈ 2026 ਤੱਕ ਪ੍ਰੀਮੈਪਿੰਗ ਦੌਰਾਨ ਮੈਪ ਨਾ ਹੋਈਆਂ ਵੋਟਾਂ ਸਬੰਧੀ ਡੇਟਾ ਹੈ  ਅਤੇ ਜਿਨਾਂ ਵਿਚੋਂ ਕੁਝ ਵੋਟਰਾਂ ਦੀ ਮੈਪਿੰਗ ਹੋ ਵੀ ਚੁੱਕੀ ਹੋਵੇਗੀ।

ਸ੍ਰੀਮਤੀ  ਮਿਤਰਾ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ । ਉਹਨਾਂ ਕਿਹਾ ਕਿ ਘਰੋ-ਘਰੀ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਦੀ ਸੰਭਵ ਕੋਸ਼ਿਸ਼ ਕੀਤੀ ਜਾਵੇ।

ਇਸ ਪ੍ਰਕਿਰਿਆ ਸੰਬੰਧੀ ਸ਼ੰਕਿਆਂ ਨੂੰ ਦੂਰ ਕਰਦਿਆਂ  ਸੀਈਓ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਪ੍ਰੀ-ਐਸਆਈਆਰ ਮੁਹਿੰਮ ਦੌਰਾਨ ਮੈਪਿੰਗ ਤੋਂ ਰਹਿ ਜਾਂਦਾ ਹੈ ਤਾਂ ਵੀ ਵੋਟਰ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਸ ਸਥਿਤੀ ਵਿੱਚ, ਚੋਣ ਅਧਿਕਾਰੀ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਕੁਝ ਦਸਤਾਵੇਜ਼ਾਂ ਦੀ ਮੰਗ ਕਰੇਗਾ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪ੍ਰੀ-ਮੈਪਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ 7 ਜੂਨ 2026  ਨੂੰ ਪੰਜਾਬ ਰਾਜ ਦੇ ਸਾਰੇ ਪੋਲਿੰਗ ਸਟੇਸ਼ਨਾ  ਉਂੱਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੀ.ਐਲ.ਓਜ਼. ਵੱਲੋਂ ਪ੍ਰੀ-ਮੈਪਿੰਗ ਦੇ ਕਾਰਜ ਵਿੱਚ ਸਹਾਇਤਾ  ਕੀਤੀ ਜਾਵੇਗੀ।

ਉਹਨਾਂ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਏ.-2 ਦੀ ਨਿਯੁਕਤੀ ਦੇ ਕਾਰਜ ਵਿੱਚ ਤੇਜੀ ਲਿਆਉਣ ਦੀ ਅਪੀਲ ਕਰਦਿਆ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਏ.-2 ਦੀ ਭੂਮਿਕਾ ਬਹੁਤ ਅਹਿਮ ਹੈ, ਇਸ ਲਈ ਸਮੁੱਚੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਇਹ ਨਿਯੁਕਤੀਆਂ ਜਲਦ ਤੋਂ ਜਲਦ ਕਰਨ। 

ਮੁੱਖ ਚੋਣ ਅਫ਼ਸਰ ਨੇ  ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ https://voters.eci.gov.in/ ਉੱਤੇ ਜਾ ਕੇ ਵੋਟ ਮੈੰਪ ਕਰਨ ਦੀ ਵਿਧੀ ਤੋਂ ਵੀ ਜਾਣੂ ਕਰਵਾਇਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ  02-09- 2026 ਕਰ ਦਿੱਤਾ ਗਿਆ ਹੈ । ਨੋਟਿਸ ਫੇਜ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ  28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਮਿਸ਼ਨ ਵਲੋਂ ਬਾਕੀ ਸਮਾਂ ਸਾਰਣੀ 14 ਮਈ 2026 ਵਾਲੀ ਹੀ ਰੱਖੀ ਗਈ ਹੈ।

ਮੀਟਿੰਗ ਦੌਰਾਨ , ਐਡੀਸ਼ਨ ਸੀ.ਈ.ਓ. ਸ੍ਰੀ ਅਮਨਦੀਪ ਗਰਗ , ਜੁਆਇੰਟ ਸੀ.ਈ.ਓ. ਸ੍ਰੀਮਤੀ ਨਵਨੀਤ ਕੌਰ ਬੱਲ, ਜੁਆਇੰਟ ਸੀ.ਈ.ਓ. ਗੁਰਿੰਦਰ ਸਿੰਘ ਸੋਢੀ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਅਜੀਤ ਸਿੰਘ ਭੈਣੀ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਕਮਿਊਨਿਸਟ ਪਾਰਟੀ ਆਫ਼ ਇੰਡੀਆਂ (ਮਾਰਕਸਵਾਦੀ) ਸੁਨੀਲ ਕੁਮਾਰ , ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕੈਪਟਨ ਸੰਦੀਪ ਸੰਧੂ ਅਤੇ ਹਰਦੀਪ ਸਿੰਘ ਕਿੰਗਰਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਹਾਜ਼ਰ ਸਨ।

Sir-In-Punjab



TOP HEADLINES


*ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹ
*ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯ
· ਨਗਰ ਕੌਂਸਲ ਮਾਲੇਰਕੋਟਲਾ: ਅਖਤਰੀ ਖਾਤੂਨ ਬਣੇ ਚੇਅਰਪਰਸ
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦ
*ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ
*4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰ
ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲੁਧਿਆਣਾ ਪੁਲਿਸ ਨੂੰ ਫੈਕਟ
ਪੰਜਾਬ ਦੇ ਰਾਜਪਾਲ ਦੇ ਕਾਫ਼ਲੇ ਵਿੱਚ ਵੜੀ ਗੱਡੀ, ਸਹਾਇਤਾ ਵਾਹਨ ਨ
ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣ
*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ
*ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ
*30 ਜੂਨ ਤੱਕ ਓਪਨ ਮੈਨਹੋਲ ਫ੍ਰੀ ਹੋਵੇਗਾ ਪੰਜਾਬ: ਹਰਜੋਤ ਸਿੰਘ ਬ
*ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤ
*ਆਪ ਨੂੰ ਵੱਡਾ ਹੁੰਗਾਰਾ, ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍
*ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
*ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿ
ਡਬਲ ਇੰਜਣ ਸਰਕਾਰ, ਜ਼ਮੀਨੀ ਸੰਗਠਨ ਤੇ ਸਥਾਨਕ ਭ੍ਰਿਸ਼ਟਾਚਾਰ ਨੂੰ
*ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ – ਨਿਤਿਨ ਨਬੀਨ*

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50564196

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us