*ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ*

Jul11,2026 | Jagrati Lahar Bureau | Chandigarh


**ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ**

**ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ 'ਐਸ.ਆਈ.ਆਰ. 2026' ਦੇ ਘਰ-ਘਰ ਗਣਨਾ  ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ**

**ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ**


ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Punjab-Digitises-Over-1-Crore-Enumeration-Forms-Under-Sir-In-Just-16-Days-Anindita-Mitra



TOP HEADLINES


*ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲ
ਪੰਜਾਬ ਦੇ ਰਾਜਪਾਲ ਵੱਲੋਂ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗ
ਸਤਲੁਜ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ
ਜਸਪਾਲੋਂ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਪੁਲਿਸ ਦਾ ਵ
ਘਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹ
*ਲੁਧਿਆਣਾ ਸ਼ਹਿਰ ਵਿੱਚ ਸੀਨੀਅਰ ਸਿਟੀਜ਼ਨ ਨਾਲ ਡਿਜ਼ੀਟਲ ਅਰੈਸਟ ਦ
ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ
*ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬ
*ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਲ ਪੰਜਾਬ ਦੀਆਂ ਮਹ
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟ
*ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਯੁੱਧ ਨਸ਼ਿਆਂ ਵਿਰੁੱਧ
*ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਸ.ਆਈ.ਆਰ.
*ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋ
*ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ
*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50950431

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us