ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

Aug6,2026 | Jagrati Lahar Bureau | Chandigarh



ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ

ਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਚੰਡੀਗੜ੍ਹ, 6 ਅਗਸਤ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ  ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ।

ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ  ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀ ਸਮਰਪਣ ਭਾਵਨਾ ਵਾਲੇ ਕਾਰਜ਼ ਕਾਰਨ ਹੀ ਸਮਾਂ ਰਹਿੰਦਿਆਂ ਪੰਜਾਬ ਰਾਜ ਵਿੱਚ 100 ਫ਼ੀਸਦ ਡਿਜੀਟਾਈਜੇਸ਼ਨ ਮੁਕੰਮਲ ਹੋ ਸਕਿਆ ਅਤੇ ਨਾਲ ਹੀ ਏ.ਐਸ.ਡੀ.ਡੀ. ਲਿਸਟਾਂ ਵਿਚ ਬਹੁਤ ਘੱਟ ਲੋਕ ਪਏ ਹਨ ਜਿਸ ਕਾਰਨ ਬਹੁਤ ਸੀਮਤ ਗਿਣਤੀ ਵਿਚ ਨੋਟਿਸ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਉਦੇਸ਼ ਯੋਗ ਵਿਅਕਤੀ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਹੈ ਅਤੇ ਅਯੋਗ ਵੋਟਰ ਨੂੰ ਸੂਚੀਆਂ ਵਿਚੋਂ ਬਾਹਰ ਕੱਢਣਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੋਟਿਸ ਪੀਰੀਅਡ ਦੌਰਾਨ ਸੂਬੇ ਦੇ ਨਾਗਰਿਕਾਂ ਨੂੰ ਸੁਵਿਧਾਜਨਕ ਮਾਹੌਲ ਮੁੱਹਈਆ ਕਰਵਾਉਣ ਸਾਡਾ ਸਾਰਿਆਂ ਮੁੱਢਲਾ ਫਰਜ਼ ਹੈ ਤਾਂ ਜ਼ੋ ਨਾਗਰਿਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਵੇ।

ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜਿਵੇਂ ਐਸ.ਆਈ.ਆਰ. 2026 ਦੇ ਪਹਿਲੇ ਪੜਾਅ ਦੌਰਾਨ ਵੱਡ ਆਕਾਰੀ ਕੰਮ ਨੂੰ ਬਿਨ੍ਹਾਂ ਕਿਸੇ ਊਣਤਾਈਆਂ ਦੇ ਨੇਪਰੇ ਚਾੜ੍ਹਿਆ ਹੈ ਉਸੇ ਤਰ੍ਹਾਂ ਹੁਣ ਦਾਅਵਿਆਂ ਅਤੇ ਇਤਰਾਜਾਂ ਦੇ ਸਮੇਂ ਦੌਰਾਨ ਵੀ ਇਸ ਗੱਲ ਦਾ ਪੂਰਾ ਖਿਆਲ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਐਸ. ਆਈ. ਆਰ. 2026 ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀਆਂ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਵਲੋਂ ਕਈ ਤਰ੍ਹਾਂ ਦੇ ਸ਼ੰਕੇ ਜ਼ਾਹਿਰ ਕੀਤੇ ਜਾ ਰਹੇ ਸਨ । ਉਨ੍ਹਾਂ ਕਿਹਾ ਕਿ ਚੋਣ ਅਮਲੇ ਦੇ ਪਾਰਦਰਸ਼ੀ ਅਤੇ ਜਵਾਬਦੇਹ ਕਾਰਜ਼ ਪ੍ਰਣਾਲੀ ਕਾਰਨ ਘਰੋਂ ਘਰੀਂ ਗਣਨਾ ਸ਼ੁਰੁ ਹੋਣ ਦੇ ਕੁਝ ਹੀ ਦਿਨਾਂ ਵਿਚ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਦੇ ਸਾਰੇ ਸ਼ੰਕੇ ਦੂਰ ਹੋ ਗਏ।

ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਨੋਟਿਸ ਪੀਰੀਅਡ, ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਦੌਰਾਨ ਕੀਤਾ ਜਾਵੇਗਾ ਜ਼ੋ ਕਿ ਕੁਲ 57 ਦਿਨ ਬਣਦੇ ਹਨ। ਇਸ ਉਪਰੰਤ 12 ਅਕਤੂਬਰ 2026 ਨੂੰ ਫਾਈਨਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋ ਜਾਵੇਗੀ।

ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਡ੍ਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਉਪਰੰਤ ਆਪਣੇ ਨਾਲ ਸਬੰਧਤ ਜਾਣਕਾਰੀ ਨੂੰ ਜਲਦ ਤੋਂ ਜਲਦ ਜਾਂਚ ਲੈਣ ਤਾਂ ਜ਼ੋ ਸਮਾਂ ਰਹਿੰਦਿਆਂ ਇਤਰਾਜ਼ ਅਤੇ ਦਾਅਵੇ ਪੇਸ਼ ਕੀਤੇ ਜਾ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ 12 ਸਤੰਬਰ 2026 ਤੋਂ ਬਾਅਦ ਕਿਸੇ ਵੀ ਕਿਸਮ ਦਾ ਇਤਰਾਜ਼ ਅਤੇ ਦਾਅਵਾ ਸਵੀਕਾਰ ਨਹੀਂ ਕੀਤਾ ਜਾਵੇਗਾ।
ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਨੂੰ  ਇਤਰਾਜ਼ ਅਤੇ ਦਾਅਵਾ ਦੇ ਕਾਲ, ਨੋਟਿਸ ਪੀਰੀਅਡ, ਇਤਰਾਜ਼ ਅਤੇ ਦਾਅਵਿਆਂ ਦੇ ਨਿਪਟਾਰੇ ਦੇ ਕਾਲ ਨਾਲ ਸਬੰਧਤ ਸਾਰੀਆਂ ਪ੍ਰੀਕਿਰਿਆਵਾਂ ਬਾਰੇ ਬਹੁਤ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ

Blo-Played-An-Exemplary-Role-With-Immense-Dedication-During-House-To-House-Phase-Of-Sir-2026-Ceo-Anindita-Mitra



TOP HEADLINES


*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪ
*ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰ
*ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ,
ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ,
ਪੰਜਾਬ ਵਿਧਾਨ ਸਭਾ 'ਚ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ
*ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾ
ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਅਪੀਲ ਕੀਤੀ
ਡੀਐਮਸੀ ਐਂਡ ਐਚ ਵਿਖੇ ਨੈਸ਼ਨਲ ਐਪੀਲੈਪਸੀ ਕਾਨਫਰੰਸ (econ 2026
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤ
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰ
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51270611

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us