Sir-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂਪ
Sep1,2026
| Jagrati Lahar Bureau | Ludhiana
SIR-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂਪ
ਪੰਜਾਬ ਵਿੱਚ SIR-2026 ਤਹਿਤ 3,031 ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਪੰਜਾਬ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ Special Intensive Revision (SIR-2026) ਦਾ ਕੰਮ ਜਾਰੀ ਹੈ। ਇਸ ਤਹਿਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾ ਚੁੱਕੀ ਹੈ ਅਤੇ ਵੋਟਰਾਂ ਵੱਲੋਂ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਵਾਏ ਜਾ ਸਕਦੇ ਹਨ।
ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ 6 ਸਤੰਬਰ 2026, ਐਤਵਾਰ ਨੂੰ ਜ਼ਿਲ੍ਹੇ ਦੇ ਸਾਰੇ 3,031 ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੌਰਾਨ ਸਬੰਧਤ ਬੀ.ਐਲ.ਓ. ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ਼ ਸਬੰਧੀ ਫਾਰਮ ਭਰਨ ਦੀ ਜਾਣਕਾਰੀ ਦੇਣਗੇ।
ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6, ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8, ਜਦਕਿ ਲਾਗੂ ਮਾਮਲਿਆਂ ਵਿੱਚ ਫਾਰਮ ਨੰਬਰ 6-ਏ ਅਤੇ 7 ਵੀ ਭਰ ਸਕਦੇ ਹਨ। ਇਹ ਫਾਰਮ ਆਨਲਾਈਨ Voter Services Portal ਅਤੇ Voter Helpline App ਰਾਹੀਂ ਜਾਂ ਆਫਲਾਈਨ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ/ਬੀ.ਐਲ.ਓ. ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਪ੍ਰਸ਼ਾਸਨ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨੂੰ ਵੀ ਵਿਸ਼ੇਸ਼ ਕੈਂਪ ਦੌਰਾਨ ਬੀ.ਐਲ.ਓਜ਼ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਜਨਹਿਤ ਵਿੱਚ ਅਪੀਲ: ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਵੋਟਰ ਕਾਰਡ ਦੇ ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਲਈ ਇਸ ਕੈਂਪ ਦਾ ਲਾਭ ਲੈਣ। ਵਧੇਰੇ ਜਾਣਕਾਰੀ ਲਈ 1950 ਟੋਲ-ਫ੍ਰੀ ਵੋਟਰ ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
-sir2026-punjab-voterlist-voterregistration-electioncommission-punjabnews-voterawareness-specialcamp-voterhelpline1950