ਲੁਧਿਆਣਾ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਜਾਂਚ ਲਈ Sir-2026 ਤਹਿਤ ਦਾਅਵੇ ਤੇ ਇਤਰਾਜ਼ 12 ਸਤੰਬਰ ਤੱਕ ਦਰਜ ਕਰਵਾਏ ਜਾ ਸਕਦੇ
Sep2,2026
| Jagrati Lahar Bureau | Chandigarh
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ Special Intensive Revision (SIR-2026) ਤਹਿਤ ਵੋਟਰ ਸੂਚੀਆਂ ਦੀ ਸੋਧ ਅਤੇ ਜਾਂਚ ਦਾ ਕੰਮ ਜਾਰੀ ਹੈ। ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾ ਚੁੱਕੀ ਹੈ।
ਵੋਟਰ
13 ਅਗਸਤ ਤੋਂ 12 ਸਤੰਬਰ 2026 ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ। ਇਸ ਲਈ
ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ
Voters' Service Portal ਜਾਂ
Voter Helpline App ਰਾਹੀਂ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ERO) ਜਾਂ ਬੀ.ਐੱਲ.ਓ. ਕੋਲ ਆਫਲਾਈਨ ਵੀ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ।
SIR-2026 ਦੇ ਕੰਮ ਦੀ ਪੜਤਾਲ ਲਈ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ Electoral Roll Observers ਨਿਯੁਕਤ ਕੀਤੇ ਗਏ ਹਨ। ਵੋਟਰ ਆਪਣੇ ਸੁਝਾਅ ਜਾਂ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਨਾਲ ਸਾਂਝੀਆਂ ਕਰ ਸਕਦੇ ਹਨ।
ਇਸ ਤੋਂ ਇਲਾਵਾ 6 ਸਤੰਬਰ 2026 ਨੂੰ ਸਵੇਰੇ 10 ਵਜੇ ਬੱਚਤ ਭਵਨ, ਮਿੰਨੀ ਸਕੱਤਰੇਤ, ਲੁਧਿਆਣਾ ਦੇ ਮੀਟਿੰਗ ਹਾਲ ਵਿੱਚ Electoral Roll Observers ਵੱਲੋਂ ਜ਼ਿਲ੍ਹੇ ਦੇ ਮੌਜੂਦਾ ਐੱਮ.ਪੀ./ਐੱਮ.ਐੱਲ.ਏਜ਼, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ।
ਵੋਟਰਾਂ ਲਈ ਅਪੀਲ: ਆਪਣੇ ਨਾਮ ਅਤੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਜੇਕਰ ਕੋਈ ਗਲਤੀ, ਇਤਰਾਜ਼ ਜਾਂ ਸੋਧ ਦੀ ਲੋੜ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਸਬੰਧਤ ਫਾਰਮ ਜ਼ਰੂਰ ਜਮ੍ਹਾਂ ਕਰਵਾਓ।
-sir2026-voterlistrevision-ludhiananews-electioncommission-voterawareness