ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/
*ਚੋਣਾਂ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਹੋਵੇਗਾ: *
ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ: ਸ਼ੁੱਕਰਵਾਰ, 13 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਛੁੱਟੀਆਂ (ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਕੀਤੀ ਜਾਵੇਗੀ):
ਸ਼ਨੀਵਾਰ, 14 ਨਵੰਬਰ 2026 (ਬੈਂਕ ਛੁੱਟੀ)
ਐਤਵਾਰ, 15 ਨਵੰਬਰ 2026
ਸੋਮਵਾਰ, 16 ਨਵੰਬਰ 2026 (ਗਜ਼ਟਿਡ ਛੁੱਟੀ)
ਨਾਮਜ਼ਦਗੀਆਂ ਦਾਖਲ ਕਰਨ ਦਾ ਦੂਜਾ ਦਿਨ: ਮੰਗਲਵਾਰ, 17 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀਆਂ ਦਾਖਲ ਕਰਨ ਦਾ ਤੀਜਾ ਦਿਨ: ਬੁੱਧਵਾਰ, 18 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ: ਵੀਰਵਾਰ, 19 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਸ਼ੁੱਕਰਵਾਰ, 20 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ: ਸ਼ਨੀਵਾਰ, 21 ਨਵੰਬਰ 2026 (ਦੁਪਹਿਰ 3:00 ਵਜੇ ਤੱਕ)
ਵੋਟਾਂ ਪੈਣ ਦੀ ਮਿਤੀ: ਸ਼ਨੀਵਾਰ, 28 ਨਵੰਬਰ 2026 (ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ)
ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।
ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਨਿਰਧਾਰਤ ਹਲਫ਼ੀਆ ਬਿਆਨ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਉਮੀਦਵਾਰ ਕਿਸੇ ਸਿਆਸੀ ਪਾਰਟੀ ਵੱਲੋਂ ਖੜ੍ਹਾ ਕੀਤਾ ਗਿਆ ਹੈ, ਤਾਂ ਸਬੰਧਤ ਸਿਆਸੀ ਪਾਰਟੀ ਦਾ ਅਧਿਕਾਰ ਪੱਤਰ ਵੀ ਨੱਥੀ ਕਰਨਾ ਹੋਵੇਗਾ। ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹਿਆਂ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ। ਇਹ ਚੋਣਾਂ ਈ.ਵੀ.ਐਮਜ਼. ਰਾਹੀਂ ਕਰਵਾਈਆਂ ਜਾਣਗੀਆਂ।
ਇਨ੍ਹਾਂ ਚੋਣਾਂ ਲਈ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ 123 ਪੋਲਿੰਗ ਬੂਥ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਵਿੱਚ 20 ਪੋਲਿੰਗ ਬੂਥ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ 7 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।
ਇਸ ਚੋਣ ਵਿੱਚ ਕੁੱਲ 1,76,429 ਰਜਿਸਟਰਡ ਵੋਟਰ (91,415 ਪੁਰਸ਼, 84,999 ਮਹਿਲਾ ਅਤੇ 15 ਹੋਰ ਵੋਟਰ) ਹਿੱਸਾ ਲੈਣਗੇ।
ਕਮਿਸ਼ਨ ਵੱਲੋਂ ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਵਾਸਤੇ ਖਰਚੇ ਦੀ ਹੱਦ 4,00,000 ਰੁਪਏ ਅਤੇ ਨਗਰ ਕੌਂਸਲਾਂ (ਕਲਾਸ-II) ਲਈ 2,30,000 ਰੁਪਏ ਨੋਟੀਫਾਈ ਕੀਤੀ ਗਈ ਹੈ।
ਮਾਣਯੋਗ ਹਾਈ ਕੋਰਟ ਵੱਲੋਂ ਮੁੜ-ਚੋਣ ਕਰਵਾਉਣ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਸਮੁੱਚੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
Re-elections-Announced-For-52-Wards-In-Patiala-Bagha-Purana-And-Dharamkot-Polling-On-November-28
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)