ਜ਼ਿਲ੍ਹੇ ਦੇ ਸਕੂਲਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਮੌਕੇ ਮਾਪਿਆਂ ਨੂੰ ਲੋਕ ਸਭਾ ਚੋਣਾਂ-2024 ’ਚ ਮਤਦਾਨ ਪ੍ਰਤੀ ਜਾਗਰੂਕ ਕੀਤਾ ਗਿਆ

Apr2,2024 | Jagrati Lahar Bureau | Ludhiana

 
 
ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ’ਚ ਵੋਟਰ ਜਾਗਰੂਕਤਾ ਲਈ ਦਿੱਤੇ ਜਾ ਰਹੇ ਹਨ ਸੰਦੇਸ਼
 
ਜ਼ਿਲ੍ਹੇ ’ਚ ਮਤਦਾਨ ਦੀ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਸਵੀਪ ਟੀਮ ਦਿ੍ਰੜ ਸੰਕਲਪ
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਪਰੈਲ  
 
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੰਜਾਬ ’ਚ ਪਹਿਲੀ ਜੂਨ, 2024 ਨੂੰ ਹੋਣ ਜਾ ਰਹੇ ਮਤਦਾਨ ਪ੍ਰਤੀ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਜਿੱਥੇ ਸਕੂਲਾਂ ’ਚ ਮਾਰਚ ਮਹੀਨੇ ਦੇ ਆਖਰੀ ਦਿਨਾਂ ’ਚ ਆਪਪਣੇ ਬੱਚਿਆਂ ਦਾ ਸਲਾਨਾ ਅਕਾਦਮਿਕ ਨਤੀਜਾ ਲੈਣ ਆਏ ਮਾਪਿਆਂ ਨੂੰ ਮਤਦਾਨ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ ਉੱਥੇ ਰੋਜ਼ਾਨਾ ਸਵੇਰ ਦੀ ਸਭਾ ’ਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ’ਚ ਮਤਦਾਨ ਪ੍ਰਤੀ ਚੇਤੰਨਤਾ ਫੈਲਾਉੁਣ ਲਈ ਸੰਦੇਸ਼ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ ਸਿੰਘ ਅਨਟਾਲ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਜ਼ਿਲ੍ਹਾ ਸਵੀਪ ਟੀਮ ਹਰ ਸੰਭਵ ਢੰਗ-ਤਰੀਕਾ ਵਰਤ ਕੇ ਮਤਾਦਾਤਾਵਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ 9 ਅਪਰੈਲ ਨੂੰ ਪੰਜਾਬ ਕਿੰਗਜ਼ ਅਤੇ ਸਨ ਰਾਈਜ਼ਰਜ਼ ਹੈਦਰਾਬਾਦ ਵਿਚਾਲੇ ਹੋਣ ਵਾਲੇ ਆਈ ਪੀ ਐਲ ਲੜੀ ਦੇ ਮੈਚ ਨੂੰ ਲੈ ਕੇ ਵਿਸ਼ੇਸ਼ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ, ਉੱਥੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਵੀ ਨਿਰੰਤਰ ਮਤਦਾਨ ਪ੍ਰਤੀ ਪ੍ਰੇਰਿਆ ਜਾ ਰਿਹਾ ਹੈ।
ਉੁਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ 80 ਫ਼ੀਸਦੀ ਮਤਦਾਨ ਦਾ ਟੀਚਾ ਪ੍ਰਾਪਤ ਕਰਨ ਦੇ ਉਪਰਾਲਿਆਂ ਦੀ ਲੜੀ ’ਚ ਅਗਲੇ ਦਿਨਾਂ ’ਚ ਨਿਵੇਕਲੇ ਢੰਗ ਦੀਆਂ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਧਿਆਨ ਮਤਦਾਨ ਵੱਲ ਵਿਸ਼ੇਸ਼ ਰੂਪ ’ਚ ਖਿੱਚਿਆ ਜਾ ਸਕੇਗਾ।
ਜ਼ਿਲ੍ਹਾ ਉੱਪ ਸਿਖਿਆ ਅਫ਼ਸਰ (ਸੈਕੰਡਰੀ) ਅੰਗਰੇਜ ਸਿੰਘ ਜੋ ਕਿ ਸਕੂਲਾਂ ’ਚ ਇਨ੍ਹਾਂ ਸਵੀਪ ਗਤੀਵਿਧੀਆਂ ਲਈ ਨੋਡਲ ਅਧਿਕਾਰੀ ਵਜੋਂ ਕੰਮ ਕਰ ਰਹੇ ਹਨ, ਨੇ ਦੱਸਿਆ ਕਿ ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਸਤਨਾਮ ਸਿੰਘ ਬਾਠ ਦੀ ਅਗਵਾਈ ’ਚ ਜ਼ਿਲ੍ਹੇ ਦੇ ਸਮੂਹ ਅਪਰ ਪ੍ਰਾਇਮਰੀ ਸਕੂਲਾਂ ’ਚ ਸਵੀਪ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਗਤੀੀਵਧੀਆਂ ਤਹਿਤ ਜਿੱਥੇ ਸਕੂਲ ’ਚ ਨਤੀਜਾ ਸੁਣਨ ਆਏ ਵਿਦਿਅਆਰਥੀਆਂ ਦੇ ਮਾਪਿਆਂ ਨੂੰ ਮਤਦਾਨ ਦੀ ਮਹੱਤਤਾ ਬਾਰੇ ਦੱਸਿਆ ਜਾਂਦਾ ਹੈ ਉੱਥੇ ਨਵੇਂ ਦਾਖਲੇ ਕਰਵਾਉਣ ਆ ਰਹੇ ਮਾਪਿਆਂ ਨੂੰ ਵੀ ਇੱਕ-ਇੱਕ ਵੋਟ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਜਾਂਦਾ ਹੈ।
ਵਿਦਿਆਰਥੀਆਂ ਨੂੰ ਜਿੱਥੇ ਸਵੇਰ ਦੀ ਸਭਾ ’ਚ ਲੋਕਤੰਤਰੀ ਅਮਲ ਦੀ ਰੀੜ੍ਹ ਦੀ ਹੱਡੀ ਵੱਲੋਂ ਜਾਣੇ ਜਾਂਦੇ ਮਤਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਉੱਥੇ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ’ਚ ਨਿਰਪੱਖ ਅਤੇ ਲੋਭ-ਰਹਿਤ ਮਤਦਾਨ ਬਾਰੇ ਪ੍ਰੇਰਨ ਲਈ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਅਨਟਾਲ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਅਗਲੇ ਦਿਨਾਂ ਸਕੂਲਾਂ ’ਚ ਜਾਗਰੂਕਤਾ ਵਜੋਂ ਪੋਸਟਰ ਮੇਕਿੰਗ, ਮੈਰਾਥਨ, ਸਲੋਗਨ ਰਾਈਟਿੰਗ, ਕੁਇਜ਼ ਮੁਕਾਬਲੇ, ਨਵੇਂ ਵੋਟਰਾਂ ਦੇ ਮਹਿੰਦੀ ਮੁਕਾਬਲੇ ਆਦਿ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲਾਂ ’ਚ ਕੈਂਪਸ ਅੰਬੈਸਡਰ ਵੀ ਬਣਾਏ ਗਏ ਹਨ ਅਤੇ ਅਧਿਆਪਕਾਂ ਨੂੰ ਇਲੈਖਟੋਰਲ ਲਿਟਰੇਸੀ ੰਿਚਾਰਜ ਅਤੇ ਆਪਣੀ ਸੰਸਥਾ ਦਾ ਸਵੀਪ ਨੋਡਲ ਅਫ਼ਸਰ ਲਾਇਆ ਗਿਆ ਹੈ, ਜਿਸ ਸਬੰਧੀ ਅਗਲੇ ਹਫ਼ਤੇ ਟ੍ਰੇਨਿੰਗ ਰੱਖੀ ਗਈ ਹੈ। 
 
 
 

Loksabha-Election-2024-



TOP HEADLINES


ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼
ਮੁੱਖਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ L
ਆਪ ਕਨਵੀਨਰ ਦਿੱਲੀ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਫਿਰੋਜਪੁਰ ਵਿੱ
Live: ਪ੍ਰਿਅੰਕਾ ਗਾਂਧੀ ਫਤਹਿਗੜ੍ਹ ਸਾਹਿਬ, ਪੰਜਾਬ ਵਿੱਚ ਰੈਲੀ
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾਣਾ ਮੰਡੀ - ਖੰਨਾ, ਲੋਕ
ਬਿਕਰਮ ਸਿੰਘ ਮਜੀਠਾ ਦੇ ਰੋਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਬੋਬੀ
*ਸਿੱਖਾਂ ਦੇ ਮਸਲੇ ਹੱਲ ਕਰਾਉਣ ਲਈ ਅਕਾਲੀ ਦਲ ਨੂੰ ਲਿਆਉਣਾ ਜਰੂਰੀ
ਜਨਰਲ ਆਬਜ਼ਰਵਰ ਵੱਲੋਂ ਮਾਈਕਰੋ-ਆਬਜ਼ਰਵਰਾਂ ਨੂੰ ਨਿਰਦੇਸ਼, ਆਜ਼ਾਦ, ਨਿ
Live : ਰਾਹੁਲ ਗਾਂਧੀ ਨੇ ਅੰਮ੍ਰਿਤਸਰ ਵਿਚ ਕਹੀ ਇਹ ਵੱਡੀ ਗੱਲ
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ
ਲੋਕ ਸਭਾ ਚੋਣਾਂ 2024 ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ
ਐਮਪੀ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ
ਲੋਕ ਸਭਾ ਚੋਣਾਂ-2024 ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕ
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਕਲਕੱਤਾ ਹਾਈਕੋਰਟ ਦੇ ਬੋਲ ਖੋਲ੍ਹ ਗਏ ਤੁਸ਼ਟੀਕਰਨ ਦੀ ਪੋਲ
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜ
ਮਿਸ਼ਨ ਲੋਕ ਸਭਾ 13-0... Bhagwant Mann Cm Punjab ਲੋਕ ਸਭਾ
'ਲੋਕ ਸਭਾ ਚੋਣਾਂ 2024' ਜਰੂਰੀ ਸੇਵਾਵਾਂ ਸ਼੍ਰੇਣੀ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42322030

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us