ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Apr18,2024 | Jagrati Lahar Bureau | Malerkotla

 

* ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ’ਤੇ ਰੋਕ

* ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਈ ਜਾਵੇ

-ਮਾਲੇਰਕੋਟਲਾ 18 ਅਪ੍ਰੈਲ  :

           ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ  ਜ਼ਿਲ੍ਹਾਂ ਚੋਣ ਅਫ਼ਸਰ ਮਾਲੇਰਕੋਟਲਾ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ  ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਚੋਣ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਾਜਪਾਲ ਸਿੰਘ ,ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ. ਸਹਾਇਕ ਰਿਟਰਨਿੰਗ ਅਫਸਰ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਕਮ ਐਸ. ਡੀ.ਐਮ ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਚੋਣ ਤਹਿਸੀਲਦਾਰ ਸ੍ਰੀ ਬ੍ਰਿਜ ਮੋਹਨ,ਸ੍ਰੀ ਮਨਪ੍ਰੀਤ ਸਿੰਘ , ਜ਼ਿਲ੍ਹਾ ਸਕੱਤਰ ਸੀ.ਪੀ.ਆਈ(ਐਮ) ਕਾਮਰੇਡ ਅਬਦਬਲ ਸਤਾਰ, ਮੁਹੰਮਦ ਹਲੀਮ, ਜ਼ਿਲ੍ਹਾ ਪ੍ਰਧਾਨ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਜਗਰੂਪ ਸਿੰਘ,ਸ੍ਰੋਮਣੀ ਅਕਾਲੀ ਦਲ (ਬ) ਤੋਂ ਸ੍ਰੀ ਜਗਸੀਰ ਸਿੰਘ, ਆਮ ਆਦਮੀ ਪਾਰਟੀ ਤੋਂ ਸਤਵੰਤ ਸਿੰਘ, ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ. ਸ੍ਰੀ ਅਮਨ ਥਾਪਰ ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ ।

               ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸਮੂਹ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰੈਲੀ ਕਰਨ ਲਈ ਸਹਾਇਕ ਰਿਟਰਨਿੰਗ ਅਫਸਰ ਤੋਂ ਅਗੇਤੀ ਪ੍ਰਵਾਨਗੀ (ਆਨਲਾਈਨ-ਆਫਲਾਈਨ ਮਾਧਿਅਮ ਰਾਹੀ) ਸਮੇਂ-ਸਿਰ ਲੈਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹੈਲੀਕਾਪਟਰ ਅਤੇ ਹੈਲੀਪੇਡ, ਵੀਡੀਓ/ ਡਿਜ਼ੀਟਲ ਵੈਨ ਅਤੇ ਵਹੀਕਲ ਪਰਮਿਟ ਆਦਿ ਸਬੰਧੀ ਪ੍ਰਵਾਨਗੀ ਲੈਣ ਦੀ ਅਰਜੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਲਾਊਡ ਸਪੀਕਰ, ਨੁੱਕੜ ਮੀਟਿੰਗ ਤੇ ਲਾਊਡ ਸਪੀਕਰ, ਪਰਮਿਟ ਟੂ ਟੇਕ ਆਊਟ ਪਰੋਸੇਸ਼ਨ ਤੇ ਲਾਊਡ ਸਪੀਕਰ, ਵਹੀਕਲ ਪਰਮਿਟ, ਟੈਂਪਰੇਰੀ ਪਾਰਟੀ ਦਾ ਦਫਤਰ ਖੋਲ੍ਹਣ ਸਬੰਧੀ, ਏਅਰ ਬਲੂਨ, ਵਹੀਕਲ ਵਿਚ ਲਾਊਡ ਸਪੀਕਰ ਪਰਮਿਟ, ਡੋਰ ਟੂ ਡੋਰ ਪ੍ਰਚਾਰ, ਪਰਚੇ ਵੰਡਣ,ਬੈਨਰ ਤੇ ਝੰਡੇ ਆਦਿ ਲਗਾਉਣ ਸਬੰਧੀ ਪ੍ਰਵਾਨਗੀਆਂ ਲਈ ਸਬੰਧਤ ਆਰ.ਓਜ਼ (ਰਿਟਰਨਿੰਗ ਅਫ਼ਸਰਾਂ) ਨੂੰ ਸੰਪਰਕ ਕੀਤਾ ਜਾ ਸਕਦੇ ਹੈ ।

              ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ’ਤੇ ਰੋਕ ਲਗਾਈ ਹੈ। ਉਨ੍ਹਾਂ ਇਸ ਮੌਕੇ ਵੱਖ ਵੱਖ ਪਾਰਟੀ ਨੁਮਾਇੰਦਿਆ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈਲ ਤੋਂ ਉਮੀਦਵਾਰਾਂ ਦੀ ਹਰ ਤਰ੍ਹਾਂ ਦੇ ਸਿਆਸੀ ਪ੍ਰਚਾਰ ਲਈ ਵਰਤੀ ਜਾਣ ਵਾਲੀ ਹਰ ਤਰ੍ਹਾਂ ਦੇ ਕੰਟੈਂਟ ਦੀ ਪ੍ਰੀ-ਸਰਟੀਫਿਕੇਸ਼ਨ ਲੈਣ ਨੂੰ ਯਕੀਨੀ ਬਣਾਉਣ। ਉਨ੍ਹਾਂ ਅਪੀਲ ਕੀਤੀ ਕਿ ਉਹ ਸਿਆਸੀ ਚੋਣ ਪ੍ਰਚਾਰ ਲਈ ਥੋਕ ਵਿੱਚ ਭੇਜੇ ਜਾਣ ਵਾਲੇ ਐਸ.ਐਮ.ਐਸ. ਸੰਦੇਸਾਂ ਅਤੇ ਵਾਇਸ ਮੈਸੇਜ ਨੂੰ ਵੀ ਐਮ.ਸੀ.ਐਮ.ਸੀ. ਕਮੇਟੀ ਤੋਂ ਸਰਟੀਫਿਕੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ ।

               ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਰਾਜਸੀ ਪ੍ਰੋਗਰਾਮ ਦੌਰਾਨ ਕਿਸੇ ਵੀ ਧਰਮ/ਜਾਤ-ਪਾਤ ਅਤੇ ਕਿਸੇ ਵੀ ਰਾਜਸੀ ਆਗੂ ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ।ਉਨ੍ਹਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਪਸੱਟ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਆਦਰਸ ਚੋਣ ਜਾਬਤੇ ਦੀ ਉਲਘੰਣਾ ਕਰਦੀ ਹੈ ਤਾਂ ਉਸ ਵਿਰੁੱਧ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।

               ਉਨ੍ਹਾਂ ਦੱਸਿਆ ਕਿ 07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।

               ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਸੀ ਪਾਰਟੀਆਂ/ਉਮੀਦਵਾਰਾਂ ਵਲੋਂ ਦਰਖਾਸਤ ਪ੍ਰਾਪਤ ਹੋਣ ਤੇ ਮਿਥੇ ਸਮੇਂ ਅੰਦਰ ਪਰਮੀਸ਼ਨ ਜਾਰੀ ਕੀਤੀ ਜਾਵੇ। ਦੇਰੀ /ਦਰਖਾਸਤ ਦਾ ਨਿਪਟਾਰਾ ਸਮੇ ਸਿਰ ਨਾ ਹੋਣ ਦੀ ਸੂਰਤ ਵਿਚ ਸਬੰਧਤ ਅਧਿਕਾਰੀ/ ਕਰਮਚਾਰੀ ਖਿਲਾਫ ਚੋਣ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਮਾਡਲ ਕੋਡ ਆਫ ਕੰਡਕਟ  ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Loksabha-Election-2024-Deo-Meeting-Political-Parties-



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42248331

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us