ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਸ੍ਰੀ ਹਰੀਸ਼ ਨਾਇਰ ਆਈਏਐਸ ਨੇ ਅੱਜ ਫਾਜ਼ਿਲਕਾ ਦਾ ਦੌਰਾ ਕਰਕੇ ਇੱਥੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ । ਇਸ ਮੌਕੇ ਸ਼੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਦਿਆਂ ਕੀਤੀ ਜਾਵੇ ਅਤੇ ਸਟਰਾਂਗ ਰੂਮ ਤਿੰਨ ਪਰਤੀ ਸੁਰੱਖਿਆ ਘੇਰੇ ਵਿੱਚ ਹੋਣ ਅਤੇ ਸਾਰੀ ਪ੍ਰਕਿਰਿਆ ਦੀ ਸੀਸੀਟੀਵੀ ਨਾਲ ਮੋਨੀਟਰਿੰਗ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਸਟਰੋਂਗ ਰੂਮ ਤੋਂ ਗਿਣਤੀ ਕੇਂਦਰ ਤੱਕ ਈਵੀਐਮ ਮਸ਼ੀਨਾਂ ਨੂੰ ਸੁਰੱਖਿਆ ਘੇਰੇ ਵਿੱਚ ਹੀ ਲਜਾਇਆ ਜਾਵੇਗਾ ਅਤੇ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ 30 ਮਈ ਤੱਕ ਪੂਰੀਆਂ ਕਰ ਲਈਆਂ ਜਾਣ ।
ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ ਜਦਕਿ ਫਾਜ਼ਿਲਕਾ ਤੇ ਜਲਾਲਾਬਾਦ ਦੀ ਗਿਣਤੀ ਫਾਜ਼ਿਲਕਾ ਦੇ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਵਿਖੇ ਹੋਵੇਗੀ। ਉਹਨਾਂ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਪਰਿੰਦਾ ਦੀ ਪਰ ਨਹੀਂ ਮਾਰ ਸਕੇਗਾ ਅਤੇ ਵੋਟਾਂ ਵਾਲੇ ਦਿਨ ਤੋਂ ਗਿਣਤੀ ਵਾਲੇ ਦਿਨ ਤੱਕ ਸਟਰਾਂਗ ਰੂਮ ਦੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੀਡ ਉਮੀਦਵਾਰਾਂ ਦੇ ਨੁਮਾਇੰਦੇ ਵੀ ਵੇਖ ਸਕਣਗੇ । ਇਸ ਲਈ ਇੱਕ ਵਿਸ਼ੇਸ਼ ਥਾਂ ਨਿਰਧਾਰਿਤ ਕੀਤਾ ਜਾਵੇਗਾ।
ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਗਿਣਤੀ ਦੌਰਾਨ ਨਾਲੋ ਨਾਲ ਨਤੀਜਿਆਂ ਨੂੰ ਮੀਡੀਆ ਨਾਲ ਸਾਂਝੇ ਕਰਨ ਲਈ ਮੀਡੀਆ ਸੈਂਟਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਮੀਡੀਆ ਕਰਮੀਆਂ ਨੂੰ ਨਾਲੋਂ ਨਾਲ ਨਤੀਜੇ ਸਾਂਝੇ ਕੀਤੇ ਜਾਣਗੇ।
ਇਸ ਮੌਕੇ ਫਾਜ਼ਿਲਕਾ ਦੇ ਐਸਡੀਐਮ ਸ਼੍ਰੀ ਵਿਪਨ ਭੰਡਾਰੀ, ਪੀਡਬਲਯੂਡੀ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਵ ਜੀਤ, ਐਸਡੀਓ ਅੰਜੁਮ ਸੇਠੀ ਵੀ ਹਾਜ਼ਰ ਸਨ।
Powered by Froala Editor
Loksabha-Election-2024-Fazilka
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)