ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਟ੍ਰੀ ਪਲਾਂਟੇਸ਼ਨ ਡਰਾਈਵ -#ਏਕ_ਪੇੜ_ਮਾਂ_ਕੇ_ਨਾਮ ਮੁਹਿਮ ਦੇ ਤਹਿਤ ਫਾਜਿਲਕਾ ਦੇ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਖੇ ਬੂਟੇ ਲਗਾਏ ਗਏ। ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ -ਵ-ਚੇਅਰਪਰਸ਼ਨ. ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਨੇ ਦਸਿਆ ਕਿ ਪਲਾਂਟੇਸ਼ਨ ਡਰਾਈਵ -ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਤਹਿਤ ਫਾਜਿਲਕਾ ਦੇ ਜੁਡੀਸ਼ੀਅਲ ਅਫਸਰਾਂ ਨੇ ਜੂਡੀਸ਼ੀਅਲ ਕੋਰਟ ਕੰਪਲੈਕਸ਼ ਫਾਜਿਲਕਾ ਵਿੱਖੇ ਬੂਟੇ ਲਗਾਏ ਜਾ ਰਹੇ ਹਨ ਜਿਸ ਦਾ ਉਦੇਸ਼ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨਾ ਅਤੇ ਜਿਲ੍ਹਾ ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਦਾ ਉਪਰਾਲਾ ਹੈ। ਮਨੁੱਖ ਵਾਤਾਵਰਨ ਦਾ ਹਿੱਸਾ ਹੈ ਅਤੇ ਕੁਦਰਤ ਦੇ ਬਿਨਾ ਮਨੁੱਖ ਦਾ ਜੀਵਨ ਸੰਭਵ ਨਹੀਂ ਹੈ। ਸਾਨੂੰ ਇਸ ਭੀਸ਼ਣ ਗਰਮੀ ਤੋਂ ਬਚਣ ਲਈ ਇਸ ਸਾਲ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਭਾਰਤ ਸਮੇਤ ਪੂਰੀ ਦੁਨੀਆ ਵਿੱਚ ਪ੍ਰਦੂਸ਼ਣ ਤੇਜ਼ੀ ਨਾਲ ਫੈਲ ਰਿਹਾ ਹੈ। ਵਧਦੇ ਪ੍ਰਦੂਸ਼ਣ ਕਾਰਨ ਕੁਦਰਤ ਖ਼ਤਰੇ ਵਿੱਚ ਹੈ। ਕੁਦਰਤ ਕਿਸੇ ਵੀ ਜੀਵ ਨੂੰ ਜੀਵਨ ਜਿਊਣ ਲਈ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਦਾ ਹੈ।
ਇਸ ਮੌਕੇ ਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਜੀਤ ਪਾਲ ਸਿੰਘ , ਮਾਨਯੋਗ ਵਧੀਨ ਜਿਲ੍ਹਾ ਅਤੇ ਸੈਸਨ ਜੱਜ, ਫਾਜਿਲਕਾ, ਸ. ਅਮਨਪ੍ਰੀਤ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਮੈਡਮ ਅਮਨਦੀਪ ਕੌਰ, ਮਾਣਯੋਗ ਸਿਵਿਲ ਜੱਜ (ਸੀ. ਡੀ.), ਫਾਜ਼ਿਲਕਾ, ਸ਼੍ਰੀ ਹੇਮ ਅਮ੍ਰਿਤ ਮਾਹੀ ਮਾਣਯੋਗ ਚੀਡ ਜੁਡੀਸ਼ੀਅਲ ਮੈਜਿਸਟ੍ਰੇਟ, ਫਾਜ਼ਿਲਕਾ ਜੀ ਵੱਲੋਂ ਬੂਟੇ ਲਗਾਏ ਗਏ।
Powered by Froala Editor
Tree-Plantation-Drive-Organised-By-Judicial-Officers-Court-Complex-Fazilka-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)