ਐਂਟਰਟੇਨਮੈਂਟ ਪ੍ਰੈਸ ਐਸੋਸੀਏਸ਼ਨ ਈ.ਪੀ.ਏ. ਦੀ ਹੋਈ ਸਰਬਸੰਮਤੀ ਨਾਲ ਚੋਣ

Jul10,2025 | Jagrati Lahar Bureau | Mohali/kharar

ਕੁਲਵੰਤ ਗਿੱਲ ਬਣੇ ਐਂਟਰਟੇਨਮੈਂਟ ਪ੍ਰੈਸ ਐਸੋਸੀਏਸ਼ਨ 'ਈ.ਪੀ.ਏ' ਦੇ ਪ੍ਰਧਾਨ
ਪੰਜਾਬ ਹੁਣ ਮੰਨੋਰੰਜਨ ਦਾ ਹੱਬ ਬਣਦਾ ਜਾ ਰਿਹਾ ਹੈ ਤੇ ਪੰਜਾਬੀ ਫਿਲਮਾਂ ਜਾਇਦਾ ਗਿਣਤੀ ਵਿਚ ਬਣਨ ਕਰਕੇ ਵਪਾਰ ਵੀ ਵਧਿਆ ਹੈ ਇਸੇ ਕਰਕੇ ਮੰਨੋਰੰਜਨ ਦੇ ਖੇਤਰ ਨੂੰ ਅੱਗੇ ਵਧਾਉਣ ਲਈ ਪੱਤਰਕਾਰਾਂ ਵਿੱਚ ਵੀ ਵਾਧਾ ਹੋਇਆ ਹੈ। ਫਿਰ ਚਾਹੇ ਉਹ ਸੈਟਾਲਾਈਟ ਚੈਨਲ ਹੋਣ ਜਾਂ ਫਿਰ ਵੇਬ ਚੈਨਲ ਅੱਜ ਦੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਹਰ ਕੋਈ ਯੋਗਦਾਨ ਪਾ ਰਿਹਾ ਹੈ ਤੇ ਇਸ ਖੇਤਰ ਵਿੱਚ ਪੱਤਰਕਾਰਾਂ ਨੂੰ ਬਹੁਤ ਦਰਪੇਸ਼ ਮੁਸ਼ਿਕਲਾਂ ਆ ਰਹੀਆਂ ਸਨ ਜਿਹਨਾਂ ਨੂੰ ਦੂਰ ਕਰਨ ਲਈ ਇਕ ਸੰਸਥਾ ਹੋਣੀ ਜਰੂਰੀ ਸੀ। ਇਸੇ ਲਈ ਵੱਖ ਵੱਖ ਟੀਵੀ ਚੈਨਲਾਂ ਤੇ ਪ੍ਰਿੰਟ ਮੀਡੀਆ ਦੇ ਮੁੱਖੀਆਂ ਨੇ ਮਿਲਕੇ ਫੈਸਲਾ ਕੀਤਾ ਕਿ ਅਜਿਹੀ ਸੰਸਥਾ ਹੋਣੀ ਜਰੂਰੀ ਹੈ, ਜਿਸ ਵਿੱਚ ਬੈਠ ਕੇ ਮੁਸ਼ਿਕਲਾਂ ਤੇ ਚਰਚਾ ਕੀਤੀ ਜਾ ਸਕੇ, ਸਾਰਿਆ ਦੇ ਊਧਮ ਸਦਕਾ ਇਕ ਮਾਨਤਾ ਪ੍ਰਾਪਤ ਬੌਡੀ ਦਾ ਗਠਨ ਕੀਤਾ ਗਿਆ, ਜਿਸਦਾ ਨਾਮ 'ਐਂਟਰਟੇਨਮੈਂਟ ਪ੍ਰੈਸ ਐਸੋਸੀਏਸ਼ਨ' ਰੱਖਿਆ ਗਿਆ।
 ਅੱਜ ਮੋਹਾਲੀ ਦੇ ਸਥਾਨਕ ਹੋਟਲ ਵਿੱਚ ਐਸੋਸੀਏਸ਼ਨ ਦੇ ਸਰਪਰੱਸਤ ਏਬੀਸੀ ਨਿਊਜ਼ ਦੇ ਮੁੱਖੀ ਸ. ਜਗਤਾਰ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਸੰਸਥਾ ਦੀ ਪਲੇਠੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਬਸੰਮਤੀ ਨਾਲ ਫੋਰਐਵਰ ਟੀਵੀ ਚੈਨਲ ਤੋਂ ਜਸ਼ਨ ਗਿੱਲ ਨੂੰ ਬਤੌਰ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਸੰਸਥਾ ਵਿੱਚ ਲਿਸ਼ਕਾਰਾ ਟੀਵੀ ਤੋਂ ਕੁਲਵੰਤ ਗਿੱਲ ਨੂੰ ਪ੍ਰਧਾਨ, ਡਰੀਮ ਪੰਜਾਬੀ ਤੋਂ ਦਿਨੇਸ਼ ਨੂੰ ਖਜ਼ਾਨਚੀ, ਸੀਨੀਅਰ ਮੀਤ ਪ੍ਰਧਾਨ ਚਸਕਾ ਟੀਵੀ ਤੋਂ ਸੰਦੀਪ ਜੋਸ਼ੀ, ਪੰਜਾਬੀ ਟਿਕਾਣਾ ਤੋਂ ਸੁਖਵਿੰਦਰ ਸੁੱਖੀ ਨੂੰ ਮੀਤ ਪ੍ਰਧਾਨ, ਲਿਸ਼ਕਾਰਾ ਟੀਵੀ ਤੋਂ ਤੇਜਿੰਦਰ ਕੋਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਡੇਲੀ ਪੋਸਟ ਤੇ ਸੰਦੀਪ ਕੰਬੋਜ਼ ਨੂੰ ਮੀਤ ਪ੍ਰਧਾਨ,  ਆਰ.ਬੇ. ਜੇ. ਚੌਹਾਨ ਨੂੰ ਮੀਤ ਪ੍ਰਧਾਨ, ਪੇਂਡੂ ਟੀਵੀ ਤੋਂ ਮਨਿੰਦਰ ਸਿੰਘ ਨੂੰ ਮੀਤ ਪ੍ਰਧਾਨ, ਲਿਵਆਨ ਚੈਨਲ ਤੋਂ ਰਮਨਦੀਪ ਸਿੰਘ ਨੂੰ ਮੀਤ ਪ੍ਰਧਾਨ, ਵਰਲਡ ਪੰਜਾਬੀ ਤੋਂ ਸ਼ਿਵਮ ਮਹਾਜਨ ਨੂੰ ਸਟੇਜ ਸਕੱਤਰ, ਫੈਕਟ ਨਿਊਜ  ਮਨਪ੍ਰੀਤ ਔਲਖ ਨੂੰ ਪ੍ਰੈਸ ਸੈਕਟਰੀ, ਸਿੱਧੀ ਗੱਲ ਟੀਵੀ ਚੈਨਲ ਤੋਂ ਨਰਿੰਜਨ ਲਹਿਲ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਈ.ਪੀ.ਏ ਵਿੱਚ ਹਰਜਿੰਦਰ ਜਵੰਦਾ ਨੂੰ ਸਵਾਗਤੀ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਫਾਇਨੈਸ਼ਨਲ ਵਰਲਡ ਤੋਂ  ਸ.ਕੁਲਬੀਰ ਸਿੰਘ ਕਲਸੀ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਉਡਾਰੀ ਚੇਨਲ ਤੋਂ ਸਿਮਰਨਜੀਤ ਸਿੰਘ ਸਲਾਹਕਾਰ ਤੇ ਅਮਨਦੀਪ ਸਿੰਘ ( ਸਿੰਗਲ ਟਰੈਕ ਸਟੂਡਿਓ ਤੇ ਪੰਜਾਬੀ ਦੁਨੀਆ ਡਾਟ ਕਾਮ ) ਨੂੰ ਮੈਂਬਰ ਲਗਾਇਆ ਗਿਆ ਹੈ।  ਇਸ ਸੰਸਥਾ ਵਿੱਚ ਕੈਮਰਾਮੈਨ ਨਿਤਿਨ ( ਡੇਲੀ ਪੋਸਟ ) ਨੂੰ ਮੈਂਬਰ, ਦੈਨਿਕ ਸਵੇਰਾ ਤੋਂ  ਮਨਪ੍ਰੀਤ ਖੁੱਲਰ ਨੂੰ ਮੈਂਬਰ, ਕੁਦਰਤ ਟੀਵੀ ਤੋਂ ਰੋਹਿਤ ਬਜਾਜ, ਗਰੇਟ ਪੰਜਾਬ ਟੀਵੀ ਤੋਂ ਸੁਮਿਤ ਖੰਨਾ ਨੂੰ ਮੈਂਬਰ ਲਿਆ ਗਿਆ ਹੈ।
ਇਸ ਖਾਸ ਮੌਕੇ ਤੇ ਹਰਜਿੰਦਰ ਜਵੰਦਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਸੀ, ਇਕ ਅਜਿਹੀ ਸੰਸਥਾ ਬਨਾਉਣ ਦੀ ਤੇ ਅੱਜ ਉਹ ਸੰਸਥਾ ਬਣਾ ਕੇ ਖੁਸ਼ ਹਨ, ਸੰਸਥਾ ਦੇ ਪ੍ਰਧਾਨ ਕੁਲਵੰਤ ਗਿੱਲ ਨੇ ਕਿਹਾ ਕਿ ਫੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਕੋਈ ਵੀ ਮੁਸ਼ਿਕਲ ਆਉਂਦੀ ਹੈ, ਉਸਦਾ ਹੱਲ ਕੀਤਾ ਜਾਵੇਗਾ ਤੇ ਲੋੜ ਪੈਣ ਤੇ ਪੱਤਰਕਾਰਾਂ ਦੀ ਮਦਦ ਵੀ ਕੀਤੀ ਜਾਵੇਗੀ।  ਹੋਰ ਤਾਂ ਹੋਰ ਹਰ ਪੱਤਰਕਾਰ ਦਾ 5 ਲੱਖ ਦਾ ਬੀਮਾ ਵੀ ਕਰਵਾਇਆ ਜਾਵੇਗਾ। ਚੇਅਰਮੈਨ ਜਸ਼ਨ ਗਿੱਲ ਨੇ ਕਿਹਾ ਕਿਹਾ ਪੱਤਰਕਾਰ ਤੇ ਕੋਈ ਵੀ ਮੁਸੀਬਤ ਪੈਂਦੀ ਹੈ ਤਾਂ ਈ.ਪੀ.ਏ. ਦੀ ਸਾਰੀ ਟੀਮ ਉਸ ਲੋੜਵੰਦ ਪੱਤਰਕਾਰ ਦੀ ਮਦਦ ਕਰੇਗੀ। ਸੰਸਥਾ ਦੀ ਜਨਰਲ ਸੈਕਟਰੀ ਤੇਜਿੰਦਰ ਕੌਰ ਨੇ ਕਿਹਾ ਕਿ ਸੰਸਥਾ ਦਾ ਆਉਣ ਵਾਲੇ ਦਿਨਾਂ ਵਿਚ ਇਕ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਾਰੇ ਮੈਂਬਰਾਂ ਦੀ ਤਾਜ਼ਪੋਸ਼ੀ ਹੋਵੇਗੀ ਇਸ ਪ੍ਰੋਗਰਾਮ ਵਿੱਚ ਰਾਜਨੀਤੀ, ਫਿਲਮਾਂ ਪ੍ਰਮੋਟ ਕਰਨ ਵਾਲੀਆਂ ਪੀ.ਆਰ. ਕੰਪਣੀਆਂ ਤੇ ਫਿਲਮ ਜਗਤ ਨਾਲ ਜੁੜੀਆਂ ਵੱਡੀਆਂ ਹਸਤੀਆਂ ਸਿਕਰਤ ਕਰਨਗੀਆਂ।

Powered by Froala Editor

Entertainment-Press-Association-epa-Unanimously-Elected



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881539

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us