ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਵਲੋੋਂ ਉੱਘੇ ਹਾਸ-ਵਿਅੰਗ ਕਲਾਕਾਰ ਡਾ. ਜਸਵਿੰਦਰ ਭਲਾ ਦੇ ਸਦੀਵੀਂ ਵਿਛੋੜੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਜਸਵਿੰਦਰ ਭਲਾ ਮਾਂ ਬੋਲੀ ਪੰਜਾਬੀ ਦਾ ਲਾਡਲਾ ਸਪੂਤ ਅਤੇ ਹਾਸ-ਵਿਅੰਗ ਕਲਾਕਾਰ ਸਾਨੂੰ ਸਦੀਵੀਂ ਵਿਛੋੜਾ ਦੇ ਕੇ ਹਾਸਿਆਂ ਦੀ ਛਣਕਾਰ ਤੋਂ ਵਾਂਝੇ ਕਰ ਗਿਆ ਹੈ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਜਸਵਿੰਦਰ ਭਲਾ ਦੇ ਛਣਕਾਟੇ ਵਰਗੇ ਪ੍ਰੋਗਰਾਮਾਂ ਨੂੰ ਯਾਦ ਕਰਦਿਆਂ ਦੁੱਖ ਪ੍ਰਗਟ ਕੀਤਾ।ਜਨਰਲ ਸਕੱਤਰ ਡਾ.ਗੁਲਜ਼ਾਰ ਸਿੰਘ ਪੰਧੇਰ ਨੇ ਪੀ.ਏ.ਯ.ੂ ਵਿੱਖੇ ਉਹਨਾਂ ਨਾਲ਼ ਬਿਤਾਏ ਦਿਨਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਾਨੂੰ ਹਮੇਸ਼ਾਂ ਮਾਣ ਰਹੇਗਾ ਕਿ ਡਾ. ਜਸਵਿੰਦਰ ਭਲਾ ਅਤੇ ਡਾ. ਸੁਰਜੀਤ ਪਾਤਰ ਵਰਗੇ ਲੋਕਾਂ ਦੇ ਲਈ ਅਸੀਂ ਸਮਕਾਲੀ ਹਾਂ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪੋ੍ਰ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲ਼ਖਵਿੰਦਰ ਜੌਹਲ,ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ,ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ.ਹਰਵਿੰਦਰ ਸਿੰਘ, ਤੈ੍ਰਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ,ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੱੁਖੀ, ਡਾ. ਹਰਜਿੰਦਰਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ,ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
Powered by Froala Editor
Expressing-Grief-Over-The-Passing-Of-Comedian-Dr-Jaswinder-Bhalla
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)