ਫਿਲਮੀ ਐਕਟਰ ਅਤੇ ਐਮਪੀ ਕੰਗਣਾ ਰਣੌਤ ਬਠਿੰਡਾ ਦੀ ਅਦਾਲਤ ਵਿੱਚ ਹੋਈ ਪੇਸ ਗਲਤ ਟਿੱਪਣੀਆਂ ਕਰਨ ’ਤੇ ਕੰਗਨਾ ਰਣੌਤ ਨੇ ਮੰਗੀ ਮਾਫੀ

Oct27,2025 | Parvinder Jit Singh | Bathinda

ਪ੍ਰਸਿੱਧ ਫਿਲਮੀ ਐਕਟਰ ਅਤੇ ਹਿਮਾਚਲ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਦੀ ਮੈਂਬਰ ਪਾਰਲੀਮੈਂਟ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਉਨ੍ਹਾਂ ਸੋਮਵਾਰ ਨੂੰ ਜਸਟਿਸ ਲਖਵੀਰ ਸਿੰਘ ਦੀ ਅਦਾਲਤ ਵਿੱਚ ਜਮਾਨਤੀ ਬਾਂਡ ਭਰਿਆ। ਇਸ ਦੌਰਾਨ ਕੰਗਨਾ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜੀ ਦੇ ਕੇ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਅਦਾਲਤ ਪਾਸੋਂ ਮੰਗ ਕੀਤੀ। ਦੂਜੇ ਪਾਸੇ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਕਿ ਕੰਗਣਾ ਨੂੰ ਨਿੱਜੀ ਪੇਸ਼ੀ ਤੋਂ ਛੋਟ ਨਾਂ ਦਿੱਤੀ ਜਾਵੇ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 24 ਨਵੰਬਰ 2025 ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਦੇ ਪਿੰਡ ਬਹਾਦਗੜ੍ਹ ਜੰਡੀਆਂ ਦੀ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਮੌਕੇ ਕੰਗਣਾ ਨੇ ਕਿਸਾਨ ਔਰਤ ਖਿਲਾਫ ਭੱਦਾ ਟਵੀਟ ਕੀਤਾ ਸੀ, ਜਿਸ ਤੋਂ ਬਾਅਦ ਉਸ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਅਦਾਲਤ ਵੱਲੋਂ ਵਾਰ-ਵਾਰ ਬੁਲਾਏ ਜਾਣ ਦੇ ਬਾਵਜੂਦ ਵੀ ਕੰਗਣਾ ਪੇਸ਼ ਨਹੀਂ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਕੰਗਣਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਅੱਜ ਉਸਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣਾ ਪਿਆ। ਵਕੀਲ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਹੋਣ ਕਾਰਨ ਉਨ੍ਹਾਂ ਦੇ ਕੇਸ ਦੀ ਸੁਣਵਾਈ ਸਪੈਸ਼ਲ ਕੋਰਟ ਵਿੱਚ ਹੋਣੀ ਸੀ, ਜਿਸ ਕਾਰਨ ਜੱਜ ਲਖਬੀਰ ਸਿੰਘ ਦੀ ਅਦਾਲਤ ਨੇ ਕੰਗਣਾ ਦੇ ਕੇਸ ਨੂੰ ਸੈਸ਼ਨ ਕੋਰਟ ਵਿੱਚ ਭੇਜ ਦਿੱਤਾ। ਸੈਸ਼ਨ ਅਦਾਲਤ ਨੇ ਇਸ ਕੇਸ ਨੂੰ ਸਪੈਸ਼ਲ ਕੋਰਟ ਹਵਾਲੇ ਕੀਤਾ ਹੈ, ਜਿਸ ਦੀ ਅਗਲੀ ਸੁਣਵਾਈ ਸਪੈਸ਼ਲ ਕੋਰਟ ਦੇ ਜੀਐਮਆਈਸੀ ਇੰਦਰਜੀਤ ਸਿੰਘ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੰਗਣਾ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣ ਲਈ ਉਸ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਲਾਈ ਗਈ ਸੀ, ਜਿਸ ਦਾ ਉਨ੍ਹਾਂ ਵਿਰੋਧ ਕਰਦੇ ਅਦਾਲਤ ਨੂੰ ਅਪੀਲ ਕੀਤੀ ਕਿ ਉਸ ਨੂੰ ਨਿੱਜੀ ਪੇਸ਼ੀ ਤੋਂ ਛੋਟ ਨਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਉਹ ਕੰਗਣਾ ਦੀ ਅਰਜੀ ’ਤੇ ਅਦਾਲਤ ਵਿਚ ਆਪਣਾ ਰਿਪਲਾਈ ਦੇਣਗੇ ਅਤੇ ਗਵਾਹ ਵੀ ਪੇਸ਼ ਕਰਨਗੇ।
ਕੰਗਣਾ ਰਨੌਤ ਨੇ ਸਾਲ 2021 ਵਿੱਚ ਕਿਸਾਨੀ ਸੰਘਰਸ਼ ਦੌਰਾਨ ਟਵੀਟ ਕੀਤਾ ਸੀ ਕਿ ਮਹਿੰਦਰ ਕੌਰ ਵਰਗੀਆਂ ਔਰਤਾਂ ਸੌ ਸੌ ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੀਆਂ ਹਨ। ਕਿਸਾਨ ਔਰਤ ਨੇ ਇਸ ਨੂੰ ਆਪਣਾ ਅਪਮਾਨ ਸਮਝਦੇ ਕੰਗਣਾ ਖਿਲਾਫ ਬਠਿੰਡਾ ਦੀ ਅਦਾਲਤ ਵਿੱਚ ਜਨਵਰੀ 2021 ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ । ਬਠਿੰਡਾ ਦੀ ਅਦਾਲਤ ਨੇ ਸੰਮਣ ਜਾਰੀ ਕਰਦਿਆਂ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ, ਜਿਸ ਤੋਂ ਬਾਅਦ ਕੰਗਣਾ ਨੇ ਸੁਪਰੀਮ ਕੋਰਟ ਵਿਚ ਰਾਹਤ ਲਈ ਪਟੀਸ਼ਨ ਟਾਇਰ ਕੀਤੀ ਸੀ, ਜਿਹੜੀ ਕਿ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਸੀ। ਸੁਪਰੀਮ ਕੋਰਟ ਵਿੱਚ ਉਸਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਸ ਨੇ ਟਵੀਟ ਨੂੰ ਸਿਰਫ ਰੀਟਵੀਟ ਕੀਤਾ ਗਿਆ ਹੈ, ਪਰ ਸੁਣਵਾਈ ਕਰ ਰਹੇ ਜਸਟਿਸ ਬਿਕਰਮਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਸੀ ਕਿ ਇਹ ਸਧਾਰਨ ਰੀਟਵੀਟ ਨਹੀਂ ਸਗੋਂ ਟਵੀਟ ਨੂੰ ਬਦਲ ਕੇ ਪਾਇਆ ਗਿਆ ਹੈ। ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ਬਾਅਦ ਕੰਗਣਾ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣਾ ਪਿਆ।
ਕੰਗਨਾ ਨੇ ਭੱਦੀ ਸ਼ਬਦਾਵਲੀ ਵਰਤਣ ’ਤੇ ਮੰਗੀ ਮੁਆਫ਼ੀ
ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਆਖਰਕਾਰ ਆਪਣੀਆਂ ਵਿਵਾਦਪੂਰਨ ਟਿੱਪਣੀਆਂ ਲਈ ਮੁਆਫੀ ਮੰਗ ਲਈ ਹੈ। ਉਹ ਜ਼ਿਲ੍ਹੇ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਇੱਕ ਬਜ਼ੁਰਗ ਔਰਤ ਬੀਬੀ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰ ਰਹੀ ਹੈ। ਅਦਾਲਤ ਤੋਂ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਉਸਨੇ ਇਸ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ।
ਕੰਗਨਾ ਨੇ ਕਿਹਾ ਕਿ ਉਸਨੇ ਆਪਣੇ ਆਪ ਕੋਈ ਟਿੱਪਣੀ ਨਹੀਂ ਕੀਤੀ, ਸਗੋਂ ਇੱਕ ਟਵੀਟ ਨੂੰ ਰੀਟਵੀਟ ਕੀਤਾ ਸੀ ਅਤੇ ਇਹ ਟਿੱਪਣੀ ਮਾਤਾ ਮਹਿੰਦਰ ਕੌਰ ਜਾਂ ਕਿਸੇ ਹੋਰ ਔਰਤ 'ਤੇ ਨਹੀਂ ਸੀ। ਉਸਨੇ ਕਿਹਾ ਕਿ ਉਸਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਬਹੁਤ ਸਤਿਕਾਰ ਹੈ, ਜਿਸ ਕਾਰਨ ਉਹ ਕਿਸੇ ਬਾਰੇ ਕੋਈ ਗਲਤ ਟਿੱਪਣੀ ਨਹੀਂ ਕਰ ਸਕਦੀ। ਉਸਨੇ ਕਿਹਾ ਕਿ ਉਸਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਇਹ ਇੰਨ੍ਹਾਂ ਵੱਡਾ ਵਿਵਾਦ ਬਣ ਜਾਵੇਗਾ। ਕੰਗਨਾ ਨੇ ਕਿਹਾ ਕਿ ਉਸਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਸਨੇ ਕਿਸੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ, ਪਰ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਸਨੂੰ ਦੁੱਖ ਅਤੇ ਪਛਤਾਵਾ ਹੈ

Powered by Froala Editor

Kangna-Ranout-Mp-Bollywood-Actress-Seek-Apology-Bathinda-Court-



TOP HEADLINES


ਖੰਨਾ ਵਿੱਚ 70 ਫੁੱਟ ਡੂੰਘੇ ਖੂਹ ‘ਚ ਡਿੱਗੇ ਵਿਅਕਤੀ ਦੀ ਬਚਾਈ ਜਾ
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾ
ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕ
*ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ
ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ ਸ
*ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅ
ਆਪ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ
*ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅ
ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ ਸ
44 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 4 ਕਿਲੋਗ੍ਰਾਮ ਅਫੀਮ ਬ੍ਰ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀ
ਦੋਰਾਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ ਇੱਕ
ਪੰਜਾਬ ਦੌਰੇ 'ਤੇ ਕੇਂਦਰੀ ਟੀਮਾਂ, ਹਾਲੇ ਰਾਹਤ ਦੀ ਕੋਈ ਉਮੀਦ ਨਹੀ
ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਸੂਬਾ ਭਰ ਦ
ਇੰਨੋਸੈਂਟ ਹਾਰਟਸ ਵੱਲੋਂ ਰਚਨਾਤਮਕ ਕੋਲਾਜ ਗਤੀਵਿਧੀ ਨਾਲ ਮਨਾਇਆ ਵ
ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ
*ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ
ਮਸ਼ਹੂਰ ਕਾਰੋਬਾਰੀ ਦੀ ਆੜਤ ਦੁਕਾਨ ਤੇ ਕੁਝ ਅਣਪਛਾਤੇ ਵਿਅਕਤੀ ਗੋਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49821131

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us