ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਐਮ ਐਲ ਏ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਘੰੜੂਆਂ ਵਿਖੇ 97 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸੁਰੂਆਤ

Nov27,2025 | Gurvinder Singh Mohali | Sas Nagar

                 
ਕਿਹਾ- ਘੜੂੰਆਂ  ਨੂੰ ਸਬ ਡਵੀਜਨ ਬਣਾਉਣ ਤੇ ਜਲਦ ਕੀਤਾ ਜਾਵੇਗਾ ਵਿਚਾਰ


ਵਿਕਾਸ ਕਾਰਜਾਂ ਵਿੱਚ ਸਵ. ਸੁਰਜੀਤ ਸਿੰਘ ਯਾਦਗਾਰੀ ਡਿਜੀਟਲ ਲਾਇਬ੍ਰੇਰੀ, ਇੰਟੀਗ੍ਰੇਟਿਡ ਸਾਇੰਸ ਲੈਬ, ਇਤਹਾਸਿਕ ਪਾਂਡਵ ਸਰੋਵਰ ,ਆਗਨਵਾੜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲਾਇਬ੍ਰੇਰੀ ਸ਼ਾਮਲ

ਕਿਹਾ- ਸਿੱਖਿਆ ਅਤੇ ਸਿਹਤ ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ, ਸੂਬੇ ਭਰ ’ਚ ਸੁਧਾਰ ਨਜ਼ਰ ਆਉਣੇ ਸ਼ੁਰੂ

 ਖਰੜ , 27 ਨਵੰਬਰ, 2025
ਗੁਰਵਿੰਦਰ ਸਿੰਘ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ  ਅਤੇ ਮਕਾਨ ਉਸਾਰੀ  ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ  ਐਮ.ਐਲ.ਏ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਅਤੇ ਹਲਕਾ ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਸਾਂਝੇਂ ਤੌਰ ਤੇ 97 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਘੰੜੂਆਂ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੰਜਾਬ ਸਿਖਿਆ ਕ੍ਰਾਂਤੀ ਤਹਿਤ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਾਇੰਸ ਲੈਬ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਸਵਰਗੀ ਸੁਰਜੀਤ ਸਿੰਘ ਯਾਦਗਾਰੀ ਡਿਜ਼ੀਟਲ ਲਾਇਬ੍ਰੇਰੀ ਜੋ ਕਿ ਘੜੂੰਆਂ ਪਿੰਡ ਦੇ ਵਾਸੀ ਬਲਵਿੰਦਰ ਸਿੰਘ ਧਨੋਆ  (ਅਮਰੀਕਾ)  ਦੇ ਪਰਿਵਾਰ ਦੇ ਸਾਂਝੇ ਯਤਨਾ ਨਾਲ ਤਿਆਰ ਕੀਤੀ ਗਈ, ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਅਰਪਿਤ ਕੀਤੇ ਗਏ।

 ਇਸ ਤੋਂ ਇਲਾਵਾ 25 ਲੱਖ ਰੁਪਏ ਦੀ ਲਾਗਤ ਨਾਲ ਇਤਹਾਸਿਕ ਪਾਂਡਵ ਸਰੋਵਰ ਦੇ ਵਿਕਾਸ ਕਾਰਜਾਂ ਉਦਘਾਟਨ ਕਰ ਸੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਘੜੂੰਆਂ ਦਾ ਪਾਂਡਵ ਸਰੋਵਰ ਇਕ ਪ੍ਰਾਚੀਨ ਧਰੋਹਰ ਹੈ ਅਤੇ ਇਸ ਨੂੰ ਵਿਕਸਿਤ ਕਰਕੇ ਵੇਖਣ ਯੋਗ ਬਣਾਇਆ ਜਾਵੇਗਾ ਤਾਂ ਜੋ ਇਸ ਪ੍ਰਾਚੀਨ ਧਰੋਹਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਇਹ ਇੱਕ ਦੇਖਣ ਯੋਗ, ਸੈਰ ਕਰਨ ਯੋਗ ਜਗ੍ਹਾਂ ਵੀ ਬਣ ਸਕੇ। ਇਸ ਉਪਰੰਤ ਉਹਨਾਂ ਪਿੰਡ ਵਿੱਚ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ 50 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਆਂਗਨਵਾੜੀ ਸੈਂਟਰ ਅਤੇ ਕਮਰਿਆਂ ਦਾ ਉਦਘਾਟਨ ਕਰ ਸੁਰੂਆਤ ਕੀਤੀ ਗਈ। 

 ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕਿਹਾ ਗਿਆ ਕਿ, ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਸੋਚ ਹੈ, ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ, ਪੰਜਾਬ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ, ਰੋਜ਼ਗਾਰ ਦੇਣਾ।  ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਮੁੱਖ ਮੰਤਰੀ ਇਹ ਸੋਚ ਰਿਹਾ ਹੋਵੇ ਤਾਂ ਦੇਸ਼ ਤਰੱਕੀ ਕਰਦਾ ਹੀ ਹੈ।  ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਜੀ ਦੀ ਸੋਚ ਧੀਆਂ ਪ੍ਰਤੀ ਬਹੁਤ ਵਧੀਆ ਹੈ।  ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਤੁਸੀ ਜ਼ਰੂਰ ਤਰੱਕੀ ਕਰੋਗੇ। ਪੰਜਾਬ  ਦੀਆਂ ਧੀਆਂ ਪਹਿਲਾਂ ਵੀ ਬਹੁਤ ਉਚੇ ਅਹੁਦਿਆਂ ਤੇ ਕੰਮ ਕਰਦੀਆਂ ਹਨ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਨਗਰ ਪੰਚਾਇਤ ਘੜੂੰਆਂ ਦੀ ਮੰਗ ਅਨੁਸਾਰ ਘੜੂੰਆਂ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਾਰਨ  ਗੁਰੂ ਜੀ ਦੇ ਨਾਂ ਤੇ ਘੜੂੰਆਂ ਵਿਖੇ ਸਬ ਡਵੀਜਨ ਦੀ ਇਮਾਰਤ ਬਣਾਉਣ ਦੀ ਮੰਗ  ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਘੜੂੰਆਂ ਮਾਸਟਰ ਪਲਾਨ ਦਾ ਰੁਕਿਆ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਤਾਲਮੇਲ ਕਰਕੇ ਅਗਲੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ।  

  ਇਸ ਮੌਕੇ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਜਿੱਥੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਹਨ, ਉਹਨਾਂ ਸਾਰੀਆਂ ਥਾਵਾਂ ਤੇ ਵਿਕਾਸ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 50 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਵਾਸੀਆਂ ਨੂੰ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। 


ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਮੰਗ ਤੇ ਪਿੰਡ ਘੜੂੰਆਂ ਨੂੰ ਸਬ ਡਵੀਜ਼ਨ ਬਣਾਉਣ ਦਾ ਵਾਅਦਾ ਵੀ ਕੀਤਾ ਅਤੇ ਕਿਹਾ ਕਿ ਸਬ ਡਿਵੀਜ਼ਨ ਘੜੂੰਆਂ ਵਿੱਚ ਜਲਦੀ ਹੀ ਸਬ ਡਿਵੀਜ਼ਨ ਪੱਧਰੀ ਕੰਮ ਸ਼ੁਰੂ ਕਰ ਦਿੱਤੇ ਜਾਣਗੇ ਉਹਨਾਂ ਕਿਹਾ ਕਿ ਘੜੂੰਆਂ ਨੂੰ ਵਿਕਾਸ ਪੱਖੋਂ ਕਿਸੇ ਵੀ ਤਰਹਾਂ ਦੀ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਇਸ ਮੌਕੇ ਤੇ ਜਿੱਥੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕੈਬਿਨਟ ਮੰਤਰੀ ਤੋਂ ਘੜੂੰਆਂ ਦੇ ਵਿਕਾਸ ਕਾਰਜਾਂ ਲਈ ਤਰ੍ਹਾਂ ਤਰ੍ਹਾਂ ਦੀਆਂ ਮੰਗਾਂ ਰੱਖੀਆਂ ਉੱਥੇ ਹੀ ਮੰਤਰੀ ਵੱਲੋਂ ਵੀ ਉਹਨਾਂ ਦੀ ਹਰ ਤਰਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ

ਇਸ ਮੌਕੇ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਜਲਦੀ ਹੀ ਐਨਆਰਆਈ ਬਲਵਿੰਦਰ ਸਿੰਘ ਲਾਲੀ ਧਨੋਆ ਅਤੇ ਹੋਰਨਾ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਸਕੂਲ ਨੂੰ ਲਗਭਗ ਇੱਕ ਦਰਜਨ ਕੰਪਿਊਟਰ ਮੁਹੱਈਆ ਕਰਵਾਉਣ ਦਾ ਵਾਅਦਾ ਵੀ ਕੀਤਾ।

ਇਸ ਮੌਕੇ  ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਮੰਤਰੀ ਅਤੇ ਵਿਧਾਇਕਾਂ ਵੱਲੋਂ ਬੱਚਿਆਂ ਨੂੰ ਇਨਾਮੀ ਰਾਸ਼ੀ ਦੇ ਕੇ ਨਿਵਾਜਿਆ ਗਿਆ। 
ਇਸ ਮੌਕੇ  ਜ਼ਿਲ੍ਹਾ ਸਿੱਖਿਆ ਅੰਫਸਰ (ਸੈਕੰਡਰੀ) ਗਿੰਨੀ ਦੁੱਗਲ, ਪਾਰਟੀ ਦੇ ਸੀਨੀਅਰ ਆਗੂ ਬੱਬੀ ਬਾਦਲ, ਗਾਇਕ ਪੰਮੀ ਬਾਈ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਸ਼ਖਸੀਅਤ ਵੱਲੋਂ ਜਾਣੇ ਜਾਂਦੇ ਬਲਵਿੰਦਰ ਸਿੰਘ ਲਾਲੀ ਘੜੂੰਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਪੈਕਸ ਕੌਂਸਲ ਮੈਂਬਰ ਵੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ।  ਇਸ ਤੋਂ ਹਰਸੁਖਇੰਦਰ ਸਿੰਘ ਬੱਬੀ ਬਾਦਲ ਬੁਲਾਰਾ, ਪੰਮੀ ਬਾਈ,ਜਗਤਾਰ ਸਿੰਘ ਘੜੂੰਆਂ,ਮਨਮੀਤ ਕੌਰ ਪ੍ਰਧਾਨ,ਹਰਪ੍ਰੀਤ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ, ਰਿਆ ਮੀਤ ਪ੍ਰਧਾਨ, ਮਨਦੀਪ ਸਿੰਘ ਬਲਾਕ ਪ੍ਰਧਾਨ, ਰੋਬਿਨ , ਗਗਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ,ਇੰਦਰਜੀਤ ਸਿੰਘ, ਨਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਭਗਤਾਂ ਸਿੰਘ, ਅਮ੍ਰੀਤਪਾਲ ਸਿੰਘ ਸਮੂਹ ਕੌਂਸਲਰ, ਸਤਵੀਰ ਸਿੰਘ ਸੱਤਾ, ਜਰਨੈਲ ਸਿੰਘ, ਸੁਖਵਿੰਦਰ ਸਿੰਘ,ਸੋਹਣ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੋਰ, ਜਸਵਿੰਦਰ ਕੋਰ, ਨਵਦੀਪ ਸਿੰਘ ਟੋਨੀ , ਨਿਰਪਾਲ ਸਿੰਘ ਮੰਡੇਰ ਆਦਿ ਹਾਜ਼ਰ ਸਨ


Powered by Froala Editor

Hardeep-Singh-Mundian-Cabinet-Minister



TOP HEADLINES


ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ
Lpg Gas ਨੂੰ ਲੈ ਕੇ Cm Bhagwant Mann ਦਾ ਵੱਡਾ ਬਿਆਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ
ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ ‘ਆਪ’ ਮਹਿਲਾ ਵਲੰ
ਚੱਪੜਚਿੜੀ ਤੋਂ ਮੋਹਾਲੀ ਕੋਰਟ ਕੰਪਲੈਕਸ ਤੱਕ ਸੜਕ ਉੱਪਰ ਟਰੈਕਟਰਾਂ
*ਜ਼ਿਲ੍ਹਾ ਲੁਧਿਆਣਾ ਵਿੱਚ ਐਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ
*ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵ
ਚੰਡੀਗੜ੍ਹ ਵਿੱਚ ਏ ਐਸ ਆਈ ਨੂੰ ਮਾਰਿਆ ਥੱਪੜ, ਪੱਗ ਉਤਰੀ
ਸੈਕਟਰ-89 ਫਾਇਰਿੰਗ ਮਾਮਲੇ ‘ਚ ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49432681

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us