Dc ਹਿਮਾਂਸ਼ੂ ਜੈਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਧੀਆਂ ਨੂੰ ਬਰਾਬਰ ਦੇ ਮੌਕੇ, ਸਿੱਖਿਆ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ,

Jan15,2026 | Gautam Jalandhari | Ludhiana


*ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ  ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼*
*“ਧੀਆਂ ਤੋਂ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ” :— ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ*

*ਧੀਆਂ ਨੂੰ ਪੁੱਤਰਾਂ ਦੇ ਬਰਾਬਰ ਮੌਕੇ ਦੇਣਾ ਸਾਡਾ ਫਰਜ਼ :— ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ*

*ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਮਨਾਈ, ਮਾਵਾਂ ਨੂੰ ਤੋਹਫ਼ੇ ਕੀਤੇ ਭੇਟ*


ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਆਡੀਟੋਰੀਅਮ ਵਿੱਚ ਵੀਰਵਾਰ ਨੂੰ 111  ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ। ਇਸ ਉਪਰਾਲੇ ਦਾ ਮਕਸਦ ਲਿੰਗ ਸਮਾਨਤਾ ਦਾ ਸੰਦੇਸ਼ ਦੇਣਾ ਅਤੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੇ ਵਿਹੜੇ ਵਿੱਚ ਰਵਾਇਤੀ ਢੰਗ ਨਾਲ ਲੋਹੜੀ ਦੀ ਅੱਗ ਬਾਲ ਕੇ ਮਨਾਇਆ ਗਿਆ, ਜੋ ਲੋਹੜੀ ਤਿਉਹਾਰ ਦੀ ਗਰਮਜੋਸ਼ੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਇਸ ਮੌਕੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪਰਿਵਾਰਾਂ ਵੱਲੋਂ ਨਵਜੰਮੀਆਂ ਧੀਆਂ ਦੇ ਉਜਲੇ ਭਵਿੱਖ ਲਈ ਕਾਮਨਾ ਕੀਤੀ ਗਈ ਅਤੇ ਬੱਚੀਆਂ ਦੀਆਂ ਮਾਵਾਂ ਨੂੰ ਤੋਹਫ਼ੇ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। ਜੇਕਰ ਦੇਸ਼ ਨੇ ਕਿਸੇ ਵੀ ਤਰ੍ਹਾਂ ਦੀ ਤਰੱਕੀ ਕਰਨੀ ਹੈ ਤਾਂ ਉਹ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ। 

ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਧੀਆਂ ਨੂੰ ਸਮਰਪਿਤ ਹੈ। ਕੋਈ ਅਜਿਹਾ ਖੇਤਰ ਨਹੀਂ ਜਿੱਥੇ ਧੀਆਂ ਦਾ ਯੋਗਦਾਨ ਨਾ ਹੋਵੇ। ਅੱਜ ਦੀਆਂ ਧੀਆਂ ਮਾਹਰ ਡਾਕਟਰ, ਪਾਇਲਟ, ਸਾਇੰਸਦਾਨ ਅਤੇ ਪ੍ਰੋਫੈਸਰ ਹਨ। ਸਮਾਜ ਵਿੱਚ ਧੀਆਂ ਦਾ ਸਤਿਕਾਰ ਸਭ ਤੋਂ ਪਹਿਲੇ ਨੰਬਰ 'ਤੇ ਹੈ। ਗੁਰੂ ਸਾਹਿਬ ਨੇ ਵੀ ਆਖਿਆ ਹੈ, "ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।।" ਜਿਸ ਦੀ ਕੁੱਖ ਤੋਂ ਇਸ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ ਉਸ ਨੂੰ ਮੰਦਾ ਕਿਵੇਂ ਕਹਿ ਸਕਦੇ ਹਾਂ। ਅਸੀਂ ਦਿਲੋਂ ਚਾਹੁੰਦੇ ਹਾਂ ਕਿ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਖੇਤਰਾਂ ਵਿੱਚ ਧੀਆਂ ਅੱਜ ਮੁੰਡਿਆਂ ਤੋਂ ਅੱਗੇ ਲੰਘ ਚੁੱਕੀਆਂ ਹਨ।

ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਤੇ ਤਸੱਲੀ ਪ੍ਰਗਟਾਈ ਕਿ ਮੌਜੂਦਾ ਸਮੇਂ ਬਹੁਤ ਸਾਰੀਆਂ ਲੜਕੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਉੱਚੇ ਅਹੁਦਿਆਂ 'ਤੇ ਬਿਰਾਜਮਾਨ ਹਨ। 

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਮਾਹੌਲ ਸਿਰਜੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਹੀ ਅਜਿਹੀ ਪੌੜੀ ਹੈ ਜਿਸ ਰਾਹੀ ਧੀਆਂ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। 

ਹਿਮਾਂਸ਼ੂ ਜੈਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਦੇ ਮੌਕੇ, ਸਿੱਖਿਆ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਜੋ ਉਹ ਜੀਵਨ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਸਾਹਿਬਾਨਾਂ ਨਾਲ ਗੱਲਬਾਤ ਕਰਨ ਉਪਰੰਤ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਮਾਲੀ ਮਦਦ ਵੀ ਦਿੱਤੀ ਜਾਵੇਗੀ।

ਸਰਕਾਰੀ ਕਾਲਜ (ਲਕੜੀਆਂ) ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਮਾਵਾਂ ਅਤੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਪ੍ਰਗਤੀਸ਼ੀਲ ਸਮਾਜ ਵਿੱਚ ਲੜਕਿਆਂ ਅਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਰਹਿ ਗਿਆ ਹੈ, ਕਿਉਂਕਿ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸਮਾਂ ਸੀ ਜਦੋਂ ਧੀਆਂ ਦੇ ਜਨਮ ਨੂੰ ਖੁਸ਼ੀ ਨਾਲ ਨਹੀਂ ਮਨਾਇਆ ਜਾਂਦਾ ਸੀ, ਪਰ ਹੁਣ ਧੀਆਂ ਦਾ ਸਵਾਗਤ ਪੂਰੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ।

ਇਸ ਮੌਕੇ ਕਾਲਜ ਦੀ ਵਿਦਿਆਰਥਣ ਆਵਾਜ਼ ਕੌਰ ਅਤੇ ਮਿਰਦੁਲਪ੍ਰੀਤ ਕੌਰ ਨੇ ਲੋਕ ਗੀਤ ਦੀ ਪੇਸ਼ਕਾਰੀ ਦਿੱਤੀ ਅਤੇ ਹੋਰ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ਅਵਾਰਡੀ) ਨੇ ਬਾਖੂਬੀ ਨਿਭਾਈ।

ਸਮਾਗਮ ਦੌਰਾਨ ਸਾਕਸ਼ੀ ਅਰੋੜਾ, ਵਿਕਾਸ ਪਰਾਸ਼ਰ, ਐਡਵੋਕੇਟ ਸਰਤਾਜ ਸਿੰਘ, ਕੌਂਸਲਰ ਸਿਮਰਨ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸਿੰਘ, ਕਾਲਜ ਦੇ ਅਧਿਆਪਕਾਂ ਸਮੇਤ ਵੱਡੀ ਗਿਣਤੀ ‘ਚ ਲੜਕੀਆਂ ਹਾਜ਼ਰ ਸਨ।

Powered by Froala Editor

Diyan-Di-Lohri-Ludhiana-Dc-Himanshu-Jain-Ias



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49179864

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us