ਮੋਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ ਮਾਮਲਾ ਦਰਜ

Jul24,2026 | Gurvinder Singh Mohali | Mohali



ਚੰਡੀਗੜ੍ਹ ਦੀ ਇਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ

ਮੋਹਾਲੀ 24 ਜੁਲਾਈ 
ਗੁਰਵਿੰਦਰ ਸਿੰਘ

ਮੋਹਾਲੀ ਪੁਲੀਸ ਵਲੋਂ ਥਾਣਾ ਮਟੌਰ ਵਿਖੇ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਦੇ ਖਿਲਾਫ ਇੱਕ ਵਿਅਕਤੀ ਨਾਲ ਮਾਰਕੁੱਟ ਕਰਨ, ਜ਼ਬਰਦਸਤੀ ਬੰਧਕ ਬਣਾਉਣ, ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਹਥਿਆਰ ਦੇ ਇਸਤੇਮਾਲ ਦੇ ਦੋਸ਼ ਹੇਠ ਬੀ ਐਨ ਐਸ ਦੀ ਧਾਰਾ 115 (2)। 126 (2), 351 (2) ਅਤ ਆਰਮਸ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਹ ਕਾਰਵਾਈ ਇਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਦੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਹੈ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਰੇਅਮੰਤ ਮਰਵਾਹਾ (ਵਾਸੀ ਸੈਕਟਰ 20, ਚੰਡੀਗੜ੍ਹ) ਨੇ ਕਿਹਾ ਹੈ ਕਿ ਉਹ ਪਿਛਲੇ 5 ਸਾਲ ਤੋਂ ਮੇਲੋਡੀ ਹਾਊਸ ਨਾਂ ਤੋਂ ਮਿਊਜ਼ਿਕ ਕੰਪਨੀ ਚਲਾ ਰਹੇ ਹਨ। ਰੇਅਮੰਤ ਮਰਵਾਨਾ ਮੁਤਾਬਕ ਲਗਭਗ 5-6 ਮਹੀਨੇ ਪਹਿਲਾਂ ਦਿਲਪ੍ਰੀਤ ਢਿੱਲੋਂ ਨੇ ਟੀ ਸੀਰੀਜ ਕੰਪਨੀ ਵਿਚ ਗਾਣੇ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਉਹਨਾਂ ਨੇ ਗਾਇਕ ਦੀ ਕੰਪਨੀ ਨਾਲ ਸਿੱਧੀ ਗੱਲ ਕਰਵਾ ਦਿੱਤੀ ਸੀ ਪਰੰਤੂ ਕਿਸੇ ਕਾਰਨ ਤੋਂ ਇਹ ਡੀਲ ਸਿਰੇ ਨਹੀਂ ਚੜ੍ਹ ਸਕੀ ਸੀ।

ਸ਼ਿਕਾਇਤਕਰਤਾ ਅਨੁਸਾਰ ਬੀਤੀ 22 ਜੁਲਾਈ ਨੂੰ ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਦੇ ਸੈਕਟਰ-70 ਸਥਿਤ ਫੈਲਟ ਵਿਚ ਗਿਆ ਸੀ ਅਤੇ ਇਸ ਦੌਰਾਨ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਵੀ ਉਥੇ ਪਹੁੰਚ ਗਿਆ। ਸ਼ਿਕਾਇਤਕਰਤਾ ਅਨੁਸਾਰ ਪਹਿਲੀ ਡੀਲ ਨਾ ਹੋਣ ਦੀ ਰੰਜਿਸ਼ ਵਿੱਚ ਗਾਇਕ ਉਸਨੂੰ ਬੁਰਾ ਭਲਾ ਕਹਿਣ ਲੱਗ ਗਿਆ ਅਤੇ ਉਥੇ ਉਸ ਨੇ ਬਹਿਸ ਸ਼ੁਰੂ ਕਰ ਦਿੱਤੀ ਅਤੇ ਕਹਿਣ ਲੱਗਾ ਕਿ ਉਹ ਉਸਦੀ ਟੀ-ਸਰੀਜ਼ ਕੰਪਨੀ ਵਿਚ ਜਾਂ ਕਿਸੇ ਹੋਰ ਕੰਪਨੀ ਵਿਚ ਡੀਲ ਕਰਵਾਏ।

ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸਨੇ ਆਪਣੀ ਮਜਬੂਰੀ ਜਾਹਿਰ ਕੀਤੀ ਤਾਂ ਗਾਇਕ ਉਸ ਨਾਲ ਹੱਥੋਪਾਈ ਹੋਣ ਲੱਗ ਪਿਆ ਅਤੇ ਉਸਦੀ ਕਾਫੀ ਕੁੱਟ-ਮਾਰ ਕੀਤੀ। ਜਦੋ ਉਹ ਆਪਣੀ ਜਾਣ ਬਚਾਉਣ ਲਈ ਬਾਹਰ ਜਾਣ ਲੱਗਾ ਤਾਂ ਉਸਨੇ ਅੱਗੇ ਤੋਂ ਘੇਰ ਕੇ ਉਸਨੂੰ ਗਲੇ ਤੋਂ ਫੜ੍ਹ ਕੇ ਦੂਜੇ ਕਮਰੇ ਵਿਚ ਲਿਜਾ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਡੱਬ ਵਿਚੋਂ ਪਿਸਟਲ ਕੱਢ ਕੇ ਉਸ ਵੱਲ ਤਾਣ ਲਿਆ। ਸ਼ਿਕਾਇਤ ਕਰਤਾ ਅਨੁਸਾਰ ਉਸ ਵਲੋਂ ਉਚੀ ਉਚੀ ਰੋਲਾ ਪਾਉਣ ਤੇ ਗਾਇਕ ਮੌਕੇ ਤੋਂ ਫਰਾਰ ਹੋ ਗਿਆ।

ਇਸ ਸੰਬੰਧੀ ਸੰਪਰਕ ਕਰਨ ਤੇ ਐਸ ਪੀ ਸਿਟੀ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਪੁਲੀਸ ਵਲੋਂ ਮਾਮਲੇ ਦੀ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਲੋੜ ਹੋਈ ਤਾਂ ਪੁਲੀਸ ਵਲੋਂ ਇਸ ਮਾਮਲੇ ਵਿੱਚ ਗਾਇਕ ਨੂੰ ਤਫਤੀਸ਼ ਲਈ ਸੱਦਿਆ ਜਾਵੇਗਾ।

Mohali-Police-Registered-Fir-Against-Dilprit-Dhillon-Punjab-Singer-



TOP HEADLINES


*ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਭਗਵੰਤ ਮਾ
*ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਜਾਰੀ, 22,67,911 ਵੋ
*ਹਰ ਘਰ ਤਿਰੰਗਾ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤ
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ
ਸ਼ਹੀਦ ਸੁਖਦੇਵ ਦੀ ਜਨਮ ਸਥਲੀ ’ਤੇ ਵੀਰਵਾਰ ਨੂੰ ਦੂਜੇ ਦਿਨ ਵੀ ਜਾ
*ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਭਾਜਪਾ ਪ੍ਰਧਾਨ ਕੇਵਲ ਸ
*ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ:
ਅਨਹਦ: ਏ ਡਿਵਾਈਨ ਕਨੈਕਸ਼ਨ — ਇੰਨੋਸੈਂਟ ਹਾਰਟਸ ਸਕੂਲ ਨੇ ਘਰ ਅਤੇ
*ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁ
ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ
*’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾ
ਹਮਾਰੇ ਰਾਮ ਨਾਟਕ ਦੀ ਪੂਰੇ ਪੰਜਾਬ ਵਿੱਚ ਹੋ ਰਹੀ ਸ਼ਲਾਘਾ, ਹੁਣੇ
*ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10
ਰਵਨੀਤ ਸਿੰਘ ਬਿੱਟੂ ਨੇ ਮਾਨਵੀ ਆਧਾਰ ’ਤੇ ਜਗਤਾਰ ਸਿੰਘ ਹਵਾਰਾ ਦੀ
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ
*ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕ
Big News : ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ
ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀ
ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51342732

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us