-ਕਿਹਾ! ਜ਼ਿਲ੍ਹਾ ਪ੍ਰਸ਼ਾਸਨ ਭਲਕੇ ਤੋਂ ਸ਼ੁਰੂ ਹੋਣ ਵਾਲੇ ਕੀਮਤੀ ਮੇਲੇ ਦੀ ਮੇਜ਼ਬਾਨੀ ਲਈ ਪੱਬਾਂ ਭਾਰ - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਭਲਕੇ 27 ਅਕਤੂਬਰ, 2023 ਤੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੇਸ਼ ਦੇ ਅਨਮੋਲ ਸਮਾਗਮਾਂ ਵਿੱਚੋਂ ਇੱਕ ਸਾਰਸ ਮੇਲੇ ਦੇ ਆਯੋਜਨ ਦੀ ਮੇਜ਼ਬਾਨੀ ਲਈ ਪੱਬਾਂ ਭਾਰ ਹੈ। ਇਸ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਮੈਗਾ ਈਵੈਂਟ ਅਮੀਰ ਭਾਰਤੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਣ ਲਈ ਇੱਕ ਚਾਨਣ ਮੁਨਾਰੇ ਵਜੋਂ ਉਭਰੇਗਾ ਜਿੱਥੇ ਵੱਖ-ਵੱਖ 23 ਰਾਜਾਂ ਦੇ ਕਾਰੀਗਰ ਆਪਣੇ ਕਲਾਤਮਕ ਉਤਪਾਦਾਂ ਅਤੇ ਖਾਣ ਪੀਣ ਵਾਲੇ ਵੰਨ ਸੁਵੰਨੇ ਪਕਵਾਨਾਂ ਦੀ ਪ੍ਰਦਰਸ਼ਨੀ ਲਗਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਦੌਰਾਨ ਇੱਥੇ ਕੁੱਲ 356 ਸਟਾਲ ਲਗਾਏ ਜਾਣਗੇ ਜਿਨ੍ਹਾਂ ਵਿੱਚ ਖਾਣ-ਪੀਣ ਦੇ ਸਟਾਲ, ਕਾਰੀਗਰਾਂ ਦੇ ਸਟਾਲ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਆਮ ਲੋਕਾਂ ਦੇ ਆਉਣ ਲਈ ਸਿਰਫ 10 ਰੁਪਏ ਐਂਟਰੀ ਫੀਸ ਰੱਖੀ ਗਈ ਹੈ ਅਤੇ ਪੂਰੇ ਮੇਲਾ ਗਰਾਉਂਡ ਵਿੱਚ 300 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਭਾਗੀਦਾਰਾਂ ਲਈ ਮੁਫਤ ਭੋਜਨ, ਰਿਹਾਇਸ਼ ਅਤੇ ਸਟਾਲਾਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਫੀਸ ਤੋਂ ਛੋਟ ਦਿੱਤੀ ਗਈ ਹੈ ਜਦਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਸ ਮੇਲੇ ਦਾ ਮੁਫਤ ਵਿੱਚ ਆਨੰਦ ਮਾਣ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ, ਰਣਜੀਤ ਬਾਵਾ, ਗੁਰਨਾਮ ਭੁੱਲਰ, ਸੁਖਵਿੰਦਰ ਸੁੱਖੀ, ਅਮਰ ਸਹਿੰਬੀ, ਹੁਨਰ ਸਿੱਧੂ, ਜ਼ੋਰਾਵਤ ਵਡਾਲੀ, ਨਿਤਿਨ ਅਤੇ ਹੋਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਦਰਸ਼ਕਾਂ ਦੇ ਮਨੋਰੰਜਨ ਲਈ ਇਸ ਮੈਗਾ ਸਮਾਗਮ ਦੌਰਾਨ ਪੇਸ਼ਕਾਰੀ ਕਰਨਗੇ। ਇਹ ਪ੍ਰਮੁੱਖ ਸਮਾਗਮ ਇੱਕ ਵਾਰ ਫਿਰ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ ਜੋ ਸਮੁੱਚੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ, ਉਨ੍ਹਾਂ ਕਿਹਾ ਕਿ ਇਹ ਤੀਜੀ ਵਾਰ ਹੈ ਕਿ ਲੁਧਿਆਣਾ ਜ਼ਿਲ੍ਹਾ ਇਸ ਸਮਾਗਮ ਦੀ ਮੇਜ਼ਬਾਨੀ ਕਰ ਰਿਹਾ ਹੈ ਕਿਉਂਕਿ ਇਹ ਆਮ ਤੌਰ ਤੇ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਆਯੋਜਿਤ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਇਹ ਸਮਾਗਮ 2012 ਅਤੇ 2017 ਵਿੱਚ ਹੋਇਆ ਸੀ, ਹੁਣ ਇਹ ਤੀਜੀ ਵਾਰ ਹੈ ਕਿ ਲੁਧਿਆਣਾ ਦੇ ਲੋਕ ਇਸ ਮੈਗਾ ਈਵੈਂਟ ਦੇ ਗਵਾਹ ਹੋਣਗੇ। ਉਨ੍ਹਾਂ ਦੁਹਰਾਇਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਇਸ ਮੈਗਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Saras-Mela-To-Become-Beacon-For-Showcasing-Rich-Indian-Culture-And-Heritage-Adc-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)