ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

Jun13,2024 | Jagrati Lahar Bureau | Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਵਣ ਮਿੱਤਰ ਸਕੀਮ ਨੂੰ ਹੋਰ ਹੁਲਾਰਾ ਦੇਣ ਤੇ ਦਿੱਤਾ ਜ਼ੋਰ ਐਨ.ਓ.ਸੀ. ਕਲੀਅਰੈਂਸ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਣ ਮਿੱਤਰ ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪੌਦਿਆਂ ਨੂੰ ਕੋਈ ਨੁਕਸਾਨ ਨਾ ਹੋਵੇ। ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਐਨ.ਓ.ਸੀ. ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨਾਨਕ ਬਗੀਚੀ ਅਤੇ ਪਵਿੱਤਰ ਵਣ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ਤੇ ਬੂਟੇ ਲਗਾਉਣ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਵਧੀਕ ਪੀ.ਸੀ.ਸੀ.ਐਫ. ਸੌਰਵ ਗੁਪਤਾ ਵੀ ਸ਼ਾਮਿਲ ਹਨ।

Protecting-Environment-For-Sake-Of-Future-Generations-Is-Our-Duty-Lal-Chand-Kataruchak-



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50345611

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us