ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦੀ ਸ਼ਲਾਘਾ

Jul12,2024 | Gautam Jalandhari | Ludhiana


 

•      ਪੰਜਾਬ ਵਿੱਚ ਹਰਿਆਲੀ ਵਧਾਉਣਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ:- ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ

 

        ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ

        ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਰੋਜ਼ ਗਾਰਡਨ ਲੁਧਿਆਣਾ ਤੋਂ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਕੀਤੀ ਗਈ

 


 ਪੰਜਾਬ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਉੱਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ਉੱਤੇ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ। ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਵੱਲੋਂ ਅੱਜ ਇੱਕ ਪੌਦਾ ਲਗਾਇਆ ਗਿਆ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ ਵੀ ਮੌਜੂਦ ਸਨ।

                   ਮੁੱਖ ਸਕੱਤਰ ਪੰਜਾਬ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਬੂਟੇ ਲਗਾ ਕੇ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ।

                   ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ  ਨੇ ਕਿਹਾ ਕਿ ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਸਨ। ਜਿਸ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਵੱਖ-ਵੱਖ 21 ਥਾਵਾਂ 'ਤੇ 22,300 ਬੂਟੇ ਲਗਾਏ  ਗਏ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਖੰਨਾ, ਸਾਹਨੇਵਾਲ, ਮਲੌਦ, ਸਮਰਾਲਾ, ਮਾਛੀਵਾੜਾ, ਮੁੱਲਾਂਪੁਰ ਦਾਖਾ, ਰਾਏਕੋਟ, ਜਗਰਾਉਂ, ਪਾਇਲ ਅਤੇ ਦੋਰਾਹਾ ਨਗਰ ਕੌਂਸਲਾਂ ਦੇ ਏਰੀਏ ਵਿੱਚ 1270 ਬੂਟੇ ਲਗਾਏ ਗਏ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗਾਲਿਬ ਕਲਾਂ, ਸਿੱਧਵਾਂ ਬੇਟ, ਖਾਸੀ ਕਲਾਂ ਅਤੇ ਲਤਾਲਾ ਪਿੰਡਾਂ ਵਿੱਚ 1.10 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵੱਲੋਂ ਰਾਹੋਂ ਰੋਡ 'ਤੇ ਪਿੰਡ ਗਹਿਲੇਵਾਲ ਵਿਖੇ ਆਪਣੀ ਜ਼ਮੀਨ 'ਤੇ 200 ਦੇ ਕਰੀਬ ਬੂਟੇ ਲਗਾਏ ਗਏ। ਉਹਨਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾਉਣ ਦੀ ਚਲਾਈ ਗਈ ਇਹ ਵਿਸ਼ਾਲ ਮੁਹਿੰਮ ਦੀ ਸ਼ਲਾਘਾ ਵੀ ਕੀਤੀ।

                   ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਵਿੱਚ ਹਰਿਆਲੀ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਜੰਗਲਾਤ ਰਕਬੇ ਦੇ ਤੇਜ਼ੀ ਨਾਲ ਘਟਣ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਧ ਤੋਂ ਵੱਧ ਪੌਦੇ ਲਗਾਉਣ ਦੇ  ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ ਭਰਿਆ ਸਥਾਨ ਪ੍ਰਦਾਨ ਕਰਨ ਦੀ ਮਹੱਤਤਾ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਸਾਂਭ-ਸੰਭਾਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

                   ਮੁੱਖ ਸਕੱਤਰ ਪੰਜਾਬ ਨੇ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਵੀ ਸਹਾਈ ਹੁੰਦੇ ਹਨ। ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ। ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।


Powered by Froala Editor

Chief-Secretary-Anurag-Verma-Plantation-Drive-In-Ludhiana-2024



TOP HEADLINES


ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਜੋਲੀ ਵਿਖੇ ਕੀਤਾ ਧ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕ
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ
*ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੋਹਾਲੀ ਪੁੱ
ਚੋਰੀ ਦੀਆਂ ਸਕੂਟਰੀਆਂ ਅਤੇ ਮੋਬਾਇਲ ਫੋਨ ਸਮੇਤ ਦੋ ਮੁਲਜਮ ਗ੍ਰਿਫਤ
72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰ
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ
Nri ਔਰਤ ਨਾਲ ਮੋਹਾਲੀ ’ਚ ਹੋਈ ਲੁੱਟ: ਢਾਈ ਤੋਲੇ ਸੋਨੇ ਦੀ ਚੇਨ ਖ
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ),
ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ
ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋ 48 ਘੰਟਿਆਂ ਲਈ ਧਰਨੇ ਨ
ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43420625

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us