- ਅੰਤਰਰਾਸ਼ਟਰੀ ਟਾਈਗਰ ਦਿਵਸ 2024 ਨੂੰ ਸਮਰਪਿਤ - ਡਿਪਟੀ ਕਮਿਸ਼ਨਰ ਵੱਲੋਂ ਟਾਈਗਰ ਸਫਾਰੀ ਲੁਧਿਆਣਾ ਨੂੰ ਉਤਸ਼ਾਹਿਤ ਕਰਨ ਲਈ ਪਿਕਟੋਰੀਅਲ ਬਰੋਸ਼ਰ ਤੇ ਪੋਰਟਰੇਟ ਜਾਰੀ

Jul29,2024 | Balraj Khanna | Ludhiana


- ਟਾਈਗਰ ਸਫਾਰੀ ਲੁਧਿਆਣਾ ਚਿੜੀਆਘਰ 'ਚ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ ਗਿਆ

 ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਲੁਧਿਆਣਾ ਟਾਈਗਰ ਸਫਾਰੀ ਵਿੱਚ ਸੁਰੱਖਿਅਤ ਟਾਈਗਰ ਦੇ ਵਿਜ਼ੂਅਲ ਨੂੰ ਦਰਸਾਉਣ ਵਾਲਾ ਮਹੱਤਵਪੂਰਨ ਪਿਕਟੋਰੀਅਲ ਬਰੋਸ਼ਰ ਅਤੇ ਪੋਰਟਰੇਟ ਜਾਰੀ ਕੀਤਾ ਗਿਆ, ਜੋ ਇੱਕ ਕੁਦਰਤ ਪ੍ਰੇਮੀ ਲੇਖਕ ਹਰਪ੍ਰੀਤ ਸੰਧੂ ਦੁਆਰਾ ਤਿਆਰ ਪਿਕਟੋਰੀਅਲ ਬਰੋਸ਼ਰ ਅਤੇ ਪੋਰਟਰੇਟ ਦੇ ਰੂਪ ਵਿੱਚ ਸੰਕਲਿਤ ਹੈ ਜਿਸ ਵਿੱਚ 'ਅਮਨ' ਨਾਮ ਦੇ ਟਾਈਗਰ ਦੀਆਂ ਸ਼ਾਨਦਾਰ ਤਸਵੀਰਾਂ ਨੂੰ ਦਰਸਾਇਆ ਗਿਆ ਹੈ।

ਲੁਧਿਆਣਾ ਟਾਈਗਰ ਸਫਾਰੀ ਦੀ ਮਹੱਤਤਾ ਨੂੰ ਦਰਸਾਉਣ ਲਈ ਅੰਤਰਰਾਸ਼ਟਰੀ ਟਾਈਗਰ ਦਿਵਸ 2024 ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਟਾਈਗਰ ਦਿਵਸ 2024 ਦਾ ਥੀਮ ਂਕਾਲ ਫਾਰ ਐਕਸ਼ਨਂ ਨੂੰ ਉਤਸ਼ਾਹਿਤ ਕੀਤਾ ਗਿਆ ਜਿਸ ਦਾ ਉਦੇਸ਼ ਬਾਘ ਦੀ ਮਹੱਤਤਾ ਨੂੰ ਰੇਖਾਂਕਿਤ ਕਰਨਾ ਹੈ। ਇਸ ਸ਼ਾਨਦਾਰ ਪ੍ਰਜਾਤੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਲੁਧਿਆਣਾ ਦੇ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਉਦੇਸ਼ ਹੈ, ਕਿਉਂਕਿ ਟਾਈਗਰਾਂ ਦਾ ਵੀ ਧਰਤੀ 'ਤੇ ਵਿਸ਼ੇਸ਼ ਸਥਾਨ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਆਈ.ਏ.ਐਸ. ਨੇ ਹਰਪ੍ਰੀਤ ਸੰਧੂ ਵੱਲੋਂ ਟਾਈਗਰ ਸਫਾਰੀ -ਲੁਧਿਆਣਾ ਚਿੜੀਆਘਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਟਾਈਗਰ 'ਅਮਨ' ਦੇ ਵਿਜ਼ੂਅਲ ਨੂੰ ਪ੍ਰਦਰਸ਼ਿਤ ਕਰਦੇ ਹੋਏ ਬਾਰੀਕੀ ਨਾਲ ਤਿਆਰ ਕੀਤੇ ਗਏ ਪਿਕਟੋਰੀਅਲ ਬਰੋਸ਼ਰ ਅਤੇ ਪੋਰਟਰੇਟ ਰਾਹੀਂ ਲੁਧਿਆਣਾ ਵਾਸੀਆਂ ਵਿੱਚ ਟਾਈਗਰ ਸਫਾਰੀ - ਲੁਧਿਆਣਾ ਚਿੜੀਆਘਰ ਪ੍ਰਤੀ ਉਤਸ਼ਾਹ ਪੈਦਾ ਹੋਵੇਗਾ ਜੋਕਿ ਲੁਧਿਆਣਾ ਸ਼ਹਿਰ ਦੇ ਆਸ-ਪਾਸ ਕਰੀਬ 56 ਹੈਕਟੇਅਰ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ।

ਡਵੀਜ਼ਨਲ ਫਾਰੈਸਟ ਅਫਸਰ ਵਾਈਲਡ ਲਾਈਫ ਡਿਵੀਜ਼ਨ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਨੇ ਹਰਪ੍ਰੀਤ ਸੰਧੂ ਦੁਆਰਾ ਲੁਧਿਆਣਾ ਟਾਈਗਰ ਸਫਾਰੀ ਨੂੰ ਦਰਸਾਉਂਦੀ ਸ਼ਾਨਦਾਰ ਵਾਈਲਡ ਲਾਈਫ ਫੋਟੋਗ੍ਰਾਫੀ ਲਈ ਇਸ ਮਹਾਨ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਂਟਾਈਗਰ ਸਫਾਰੀ ਪੰਜਾਬ ਦੀ ਇਕਲੌਤੀ ਸਫਾਰੀ ਹੈ ਅਤੇ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਮਸ਼ਹੂਰ ਸੈਰ ਸਪਾਟਾ ਸਥਾਨ ਹੈ। ਇਸ ਦੀ ਸ਼ੁਰੂਆਤ ਸਾਲ 1988 ਵਿੱਚ ਨਾਗਰਿਕਾਂ ਨੂੰ ਕੁਦਰਤੀ ਵਾਤਾਵਰਣ ਵਿੱਚ ਇਸ ਸ਼ਾਨਦਾਰ ਜਾਨਵਰ ਨੂੰ ਦੇਖਣ ਦਾ ਮੌਕਾ ਪ੍ਰਦਾਨ ਕਰਨ ਲਈ ਕੀਤੀ ਗਈ ਸੀ।

ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਨੇ ਸਾਂਝਾ ਕੀਤਾ ਕਿ ਪਿਕਟੋਰੀਅਲ ਬਰੋਸ਼ਰ ਨੂੰ ਕੰਪਾਇਲ ਕਰਨ ਦਾ ਉਨ੍ਹਾਂ ਦਾ ਮੁੱਖ ਉਦੇਸ਼ ਟਾਈਗਰ ਸਫਾਰੀ ਨਾਲ ਲੁਧਿਆਣਾ ਦੇ ਨਾਗਰਿਕਾਂ ਦੇ ਡੂੰਘੇ ਸਬੰਧ ਨੂੰ ਪ੍ਰੇਰਿਤ ਕਰਨਾ ਅਤੇ ਸਾਡੇ ਰਾਸ਼ਟਰ ਦੇ ਰਾਸ਼ਟਰੀ ਜਾਨਵਰ ਦੀ ਸੰਭਾਲ ਲਈ ਉਨ੍ਹਾਂ ਦੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।
 
ਲੁਧਿਆਣਾ ਚਿੜੀਆਘਰ ਦੇ ਇੰਚਾਰਜ ਨਰਿੰਦਰ ਸਿੰਘ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ, ਜਿਸ ਵਿੱਚ ਸ਼ਹਿਰ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਸ਼ੂਆਂ ਦੀਆਂ ਲੁਪਤ ਹੋ ਰਹੀਆਂ ਨਸਲਾਂ ਦੀ ਸੁਰੱਖਿਆ ਅਤੇ ਸੰਭਾਲ ਦੀ ਲੋੜ ਬਾਰੇ ਜਾਣੂ ਕਰਵਾਇਆ ਗਿਆ ਅਤੇ ਅੰਤਰਰਾਸ਼ਟਰੀ ਟਾਈਗਰ ਦਿਵਸ 2024 ਨੂੰ ਸਮਰਪਿਤ ਲੁਧਿਆਣਾ ਟਾਈਗਰ ਸਫਾਰੀ ਦੇ ਸੋਵੀਨਰ ਵਜੋਂ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜਾਰੀ ਪਿਕਟੋਰੀਅਲ ਬਰੋਸ਼ਰ ਵੀ ਵਿਦਿਆਰਥੀਆਂ ਨੂੰ ਵੰਡਿਆ ਗਿਆ।


Powered by Froala Editor

Deputy-Commissioner-Ludhiana-Sakshi-Sawhney-Ias-Tiger-Safari-Ludhiana-International-Tiger-Day-2024



TOP HEADLINES


*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ
ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪ
*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49870772

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us