ਪੰਜਾਬ ਸਰਕਾਰ ਸੂਬੇ ਨੂੰ ਹਰਿਆ—ਭਰਿਆ ਤੇ ਸ਼ੁੱਧ ਰੱਖਣ ਵਿਚ ਕਾਰਜਸ਼ੀਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਜ਼ਿਲ੍ਹੇ ਵਿੱਚ ਹੁਣ ਤੱਕ 9 ਲੱਖ ਤੋਂ ਵਧੇਰੇ ਬੂਟੇ ਲਗਾਏ ਗਏ —ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 6 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਪੰਜਾਬ ਬਣਾਉਣ ਲਈ ਪੂਰੇ ਸੂਬੇ ਅੰਦਰ ਵਣ ਮਹਾਂ—ਉਤਸਵ ਮਨਾਇਆ ਗਿਆ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਏ ਗਏ ਅਤੇ ਬੂਟਿਆਂ ਦੀ ਸਾਂਭ—ਸੰਭਾਲ ਪ੍ਰਤੀ ਸਾਰਿਆਂ ਨੂੰ ਪ੍ਰੇਰਿਤ ਕੀਤਾ ਗਿਆ।
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਸ਼ਹੀਦ—ਏ—ਆਜਮ ਸ. ਭਗਤ ਸਿੰਘ ਹਰਿਆਵਲ ਲਹਿਰ ਤਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸਾਡਾ ਵਾਤਾਵਰਣ ਪ੍ਰਦੂਸ਼ਣ ਅਤੇ ਬਿਮਾਰੀਆਂ ਮੁਕਤ ਬਣ ਸਕੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਆਲਾ—ਦੁਆਲਾ ਵੀ ਹਰਿਆ—ਭਰਿਆ ਹੁੰਦਾ ਹੈ ਤੇ ਸਾਨੂੰ ਸੁੱਧ ਤੇ ਸਾਫ ਹਵਾ ਵੀ ਮਿਲਦੀ ਹੈ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਵਣ ਮਹਾਂ—ਉਤਸਵ ਮੁਹਿੰਮ ਤਹਿਤ ਮੁਫ਼ਤ ਬੂਟਿਆਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਹਰੇਕ ਵਿਕਅਤੀ ਆਪਣਾ ਫਰਜ ਸਮਝਦੇ ਹੋਏ ਬੂਟਾ ਲਗਾਵੇ ਤੇ ਉਸਦੀ ਸਾਂਭ—ਸੰਭਾਲ ਕਰੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਅਧੀਨ ਸਮੂਹ ਵਿਭਾਗ, ਸਕੂਲ, ਸਮਾਜ ਸੇਵੀ ਸੰਸਥਾਵਾਂ ਮਿਲਜੁਲ ਕੇ ਕੰਮ ਕਰ ਰਹੇ ਹਨ ਤੇ ਆਪਣੇ ਆਲੇ—ਦੁਆਲੇ ਨੂੰ ਸ਼ੁੱਧ ਰੱਖਣ ਵਿਚ ਕਾਮਯਾਬ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਬੂਟੇ ਲਗਾਉਣ ਦੇ ਚਾਹਵਾਨ ਹਨ ਉਨ੍ਹਾਂ ਨੁੰ ਪੰਜਾਬ ਸਰਕਾਰ ਵੱਲੋਂ ਮੁਫਤ ਬੂਟੇ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਫਾਜ਼ਿਲਕਾ ਨੂੰ ਰੁੱਖਾਂ ਨਾਲ ਭਰਪੂਰ ਕਰਨ ਦੇ ਉਦੇਸ਼ ਸਦਕਾ ਇਸ ਸਾਲ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਦੇ ਮੁਕਾਬਲੇ ਹੁਣ ਤੱਕ 9 ਲੱਖ ਤੋਂ ਵਧੇਰੇ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿਲਚਸਪੀ ਦਿਖਾਉਂਦੇ ਹੋਏ ਬੂਟੇ ਲਗਾਉਣ ਲਈ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਵੀ ਲੋਕ ਬੂਟੇ ਲਗਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਉਸ ਅਨੁਸਾਰ ਬੂਟਿਆਂ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਦੇ ਨਾਲ—ਨਾਲ ਉਨ੍ਹਾਂ ਦੀ ਸਾਂਭ—ਸੰਭਾਲ ਕਰਨ ਬਾਰੇ ਵਿਸ਼ੇਸ਼ ਤੌਰ *ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫਤਰਾਂ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਵੀ ਬੂਟੇ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਘਰ ਜਾ ਕੇ ਬੂਟਾ ਲਗਾਉਣ ਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਵਿਭਾਗਾਂ ਦੇ ਸਟਾਫ ਨੂੰ ਵੀ ਬੂਟੇ ਦੀ ਵੰਡ ਕੀਤੀ ਤਾਂ ਜੋ ਉਹ ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਵੀ ਵੱਧ ਚੜ ਕੇ ਸਹਿਯੋਗ ਦੇਣ, ਉਨ੍ਹਾਂ ਮੀਡੀਆ ਕਰਮੀਆਂ ਤੇ ਆਮ ਲੋਕਾਂ ਨੂੰ ਵੀ ਬੂਟਿਆਂ ਦੀ ਵੰਡ ਕੀਤੀ ਤਾਂ ਜੋ ਹਰ ਇਕ ਨਾਗਰਿਕ ਇਸ ਜਨਹਿਤ ਦੇ ਕਾਰਜ ਵਿਚ ਆਪਣੀ ਭੂਮਿਕਾ ਨਿਭਾਵੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਖਜਾਨ ਸਿੰਘ, ਹਰਮੰਦਰ ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗੀ ਸਟਾਫ ਤੇ ਆਮ ਲੋਕ ਮੌਜੁਦ ਸਨ।
Powered by Froala Editor
Plantation-Drive-Punjab-Fazilka-Adc-Mla-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)