ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਕੀਤਾ ਗਿਆ ਆਯੋਜਿਤ • ਸਬਸਿਡੀ ਉੱਪਰ ਮਿਲਣ ਵਾਲੀ ਮਸ਼ੀਨਰੀ ਦੀ ਜਾਣਕਾਰੀ ਦੇ ਕੇ ਕਿਸਾਨਾਂ ਨੂੰ ਖਰੀਦ ਲਈ ਕੀਤੀ ਅਪੀਲ

Sep30,2024 | Jagrati Lahar Bureau | Malerkotla


* ਸ਼ਰਫਰੋਸ਼ ਰੰਗ ਮੰਚ ( ਫਤਿਹਗੜ ਸਾਹਿਬ) ਦੀ ਟੀਮ ਵੱਲੋਂ ਮਿੱਟੀਪਾਣੀਹਵਾ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਦਰਸਾਉਦਾ ਨੁੱਕੜ ਨਾਟਕ ਵੀ ਖੇਡਿਆਂ

 

ਮਾਲੇਰਕੋਟਲਾ 30 ਸਤੰਬਰ:

                                ਨੈਸ਼ਨਲ ਗ੍ਰੀਨ ਟ੍ਰਿਬਿਊਨਲਨਵੀ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਝੋਨੇ ਦੀ ਰਹਿੰਦ- ਖੂੰਹਦ ਦੀ ਸੁਚੱਜੀ ਸੰਭਾਲ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਦੀ ਲਗਾਤਾਰਤਾ ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ ਤਹਿਤ ਸਹਿਕਾਰੀ ਸਭਾ ਪਿੰਡ ਲਾਂਗੜੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਲੇਰਕੋਟਲਾ ਦੀ ਟੀਮ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਨੁਕਤੇ ਸਾਂਝੇ ਕੀਤੇ ਗਏ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰਮਾਲੇਰਕੋਟਲਾ ਡਾ. ਕੁਲਦੀਪ ਕੌਰ ਨੇ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਸੀ.ਆਰ.ਐਮ ਸਕੀਮ ਤਹਿਤ ਪਰਾਲੀ ਦੇ ਯੋਗ ਪ੍ਰਬੰਧਨ ਲਈ ਸਬਸਿਡੀ ੳੱਪਰ ਦਿੱਤੀ  ਜਾਣ ਵਾਲੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਬਿਨਾਂ ਅੱਗ ਲਗਾ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।                      ਉਹਨਾ ਹੋਰ ਦੱਸਿਆ ਕਿ ਜਿੱਥੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈੳੱਥੇ ਹੀ ਖੇਤੀ ਲਾਗਤ ਖਰਚਾ ਘਟਾਇਆ ਜਾ ਸਕਦਾ ਹੈ ਅਤੇ ਵਾਤਾਵਰਣ ਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ। ਉਹਨਾ ਵੱਲੋਂ ਕਿਸਾਨਾਂ ਨੂੰ ਕਸਟ ਮਹਾਇਰਿੰਗ ਸੈਂਟਰ/ਕਿਸਾਨ ਗਰੁੱਪ ਬਣਾ ਕੇ ਸੀ.ਆਰ.ਐਮ ਸਕੀਮ ਅਧੀਨ ਵੱਧ ਤੋਂ ਵੱਧ ਸਬਸਿਡੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਕੈਂਪ ਵਿੱਚ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਸਵੱਛਤਾ ਹੀ ਸੇਵਾ 2024’ ਮੁਹਿੰਮ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ-ਨਾਲ ਸਾਫ ਸਫਾਈ ਸਬੰਧੀ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮਾਨਵ ਵਿਕਾਸ ਸੰਸਥਾ ਦੇ ਪਰਾਨਾ ਪ੍ਰੋਜੈਕਟ ਦੇ ਜਿਲਾ ਕੋਔਰਡੀਨੇਟਰ ਸਤਿਪਾਲ ਸਿੰਘ ਵੱਲੋ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸ਼ਰਫਰੋਸ਼ ਰੰਗ ਮੰਚ ( ਫਤਿਹਗੜ ਸਾਹਿਬ) ਦੀ ਟੀਮ ਵੱਲੋਂ ਮਿੱਟੀਪਾਣੀਹਵਾ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਦਰਸਾਉਦਾ ਨੁੱਕੜ ਨਾਟਕ ਵੀ ਖੇਡਿਆਂ ।

                                ਇਸ ਮੌਕੇ ਪਰਾਨਾ ਪ੍ਰੋਜੈਕਟ ਨਾਲ ਸਬੰਧਿਤ ਅਕਾਸ਼ ਸ਼ਰਮਾ ਅਤੇ ਹਰਿੰਦਰ ਸਿੰਘ ਸੁਪਰਵਾਈਜਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।


Powered by Froala Editor

Stubble-Burning-Awareness-



TOP HEADLINES


*ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ ਤਹਿਤ 437 ਸਰਕਾਰੀ ਸੇਵਾਵਾਂ
*ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁ
*ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾ
*ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰ
*ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤ
ਬੀ.ਐਸ.ਐਨ.ਐਲ. ਟਾਵਰ 'ਤੇ ਚੜ੍ਹੇ ਵਿਅਕਤੀ ਨੂੰ ਪੁਲਿਸ ਨੇ ਸੁਰੱਖਿ
*ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹ
*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ
ਅਗਨੀਵੀਰ ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਸਰਕਾਰੀ ਸਨਮਾਨਾਂ ਨਾਲ
*ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰ
*ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓ
*ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜ
ਸੋਸ਼ਲ ਮੀਡੀਆ ’ਤੇ ਐੱਸ.ਆਈ.ਆਰ. ਸਬੰਧੀ ਫੈਲਾਈ ਜਾ ਰਹੀ ਗਲਤ ਜਾਣ
*ਸਾਡੇ ਬਜ਼ੁਰਗ ਸਾਡਾ ਮਾਣ—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ
ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰ
*ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆ
*ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50438718

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us