ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ 'ਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੀ ਤਿਆਰੀ

Jul2,2025 | Balraj Khanna | Ludhiana

- ਸਰਕਾਰੀ ਵਿਭਾਗਾਂ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ

ਲੁਧਿਆਣਾ, 2 ਜੁਲਾਈ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹਰਿਆਵਲ ਘੇਰੇ ਨੂੰ ਵਧਾਉਣ ਲਈ ਬੂਟੇ ਲਾਉਣ ਲਈ ਚਲਾਈ ਜਾ ਮੁਹਿੰਮ ਤਹਿਤ ਜੁਲਾਈ ਮਹੀਨੇ ਵਿਚ ਜੰਗਲਾਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਬੂਟੇ ਲਾਏ ਜਾਣਗੇ।  

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।  ਉਨ੍ਹਾ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜੀਂਦੇ ਬੂਟਿਆਂ ਦੀ ਸੂਚੀ ਸਬੰਧੀ ਜੰਗਲਾਤ ਵਿਭਾਗ ਦੇ ਨਾਲ-ਨਾਲ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਵੀ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਏ.ਐਸ (ਅੰਡਰ ਟ੍ਰੇਨਿੰਗ) ਡਾ. ਪ੍ਰਗਤੀ ਰਾਣੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਨਸੂਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਅਧੀਨ ਜ਼ਿਲ੍ਹੇ ਦੀਆਂ 14 ਨਰਸਰੀਆਂ ਵੱਲੋਂ ਫਲਦਾਰ, ਛਾਂਦਾਰ, ਸਜਾਵਟੀ ਆਦਿ ਕਿਸਮਾਂ ਦੇ ਬੂਟੇ ਮੁਹੱਈਆ ਕਰਵਾਏ ਜਾਣਗੇ। ਇਹ ਬੂਟੇ ਪੰਚਾਇਤੀ ਜ਼ਮੀਨਾਂ, ਪਿੰਡਾਂ ਦੇ ਛੱਪੜਾਂ ਦੇ ਆਲੇ-ਦੁਆਲੇ, ਸੜਕਾਂ ਦੇ ਕਿਨਾਰਿਆਂ, ਵਿੱਦਿਅਕ ਸੰਸਥਾਵਾਂ, ਸਿਹਤ ਸੰਭਾਲ ਕੇਂਦਰਾਂ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਟਿਊਬਵੈਲਾਂ 'ਤੇ ਅਤੇ ਹਰੇਕ ਵਿਭਾਗ ਵੱਲੋਂ ਉਨ੍ਹਾਂ ਦੀਆਂ ਖਾਲੀ ਪਈਆਂ ਜ਼ਮੀਨਾਂ 'ਤੇ ਹਰਿਆਲੀ ਵਧਾਉਣ ਲਈ ਲਗਾਏ ਜਾਣਗੇ। ਉਨ੍ਹਾਂ ਮੁੱਖੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਤਾਂ ਜੋ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਟੀਚੇ ਦੀ ਪ੍ਰਾਪਤੀ ਲਈ ਡੂੰਘੀ ਦਿਲਚਸਪੀ ਲੈਣੀ ਚਾਹੀਦੀ ਹੈ। ਉਨ੍ਹਾਂ ਵਾਤਾਵਰਨ ਦੀ ਸੰਭਾਲ, ਹਵਾ ਦੀ ਗੁਣਵੱਤਾ ਵਿੱਚ ਸੁਧਾਰ, ਪਾਣੀ ਅਤੇ ਮਿੱਟੀ ਦੀ ਸਿਹਤ ਨੂੰ ਬਚਾਉਣ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਨੌਜਵਾਨਾਂ ਨੂੰ 'ਗਰੀਨ ਐਂਡ ਕਲੀਨ ਲੁਧਿਆਣਾ' ਬਣਾਉਣ ਲਈ ਵਾਤਾਵਰਨ ਸੰਭਾਲ ਦੇ ਦੂਤ ਬਣਨਾ ਚਾਹੀਦਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਟੇ ਲਗਾਉਣ ਦੇ ਚਾਹਵਾਨ ਜ਼ਿਲ੍ਹੇ ਦੀਆਂ ਵੱਖ-ਵੱਖ ਨਰਸਰੀਆਂ ਤੋਂ ਬੂਟੇ ਪ੍ਰਾਪਤ ਕਰ ਸਕਦੇ ਹਨ ਜਿਸਦੇ ਤਹਿਤ ਦੋਰਾਹਾ ਰੇਂਜ ਅਧੀਨ ਦੋਰਾਹਾ ਅਤੇ ਖੰਨਾ ਦੀ ਨਰਸਰੀ ਲਈ ਅਭੀਸੇ਼ਕ ਸ਼ਰਮਾ (81980-81888) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਧਮੋਟ ਨਰਸਰੀ ਵਿਖੇ ਮਨਪ੍ਰੀਤ ਸਿੰਘ (8728900384), ਜਗਰਾਉਂ ਰੇਂਜ ਵਿਖੇ ਅਲੀਗੜ੍ਹ ਨਰਸਰੀ ਲਈ ਨੀਰਜ਼ ਕੁਮਾਰ (98555-08088), ਅਖਾੜਾ ਨਰਸਰੀ ਲਈ ਕੁਲਵਿੰਦਰ ਕੁਮਾਰ (87280-00837), ਸਿੱਧਵਾਂ ਬੇਟ ਨਰਸਰੀ ਲਈ ਲਵਪ੍ਰੀਤ ਕੌਰ (70319-99992) ਅਤੇ ਸੁਧਾਰ ਨਰਸਰੀ ਲਈ ਅਵਤਾਰ ਸਿੰਘ (98141-00098) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੱਤੇਵਾੜਾ ਰੇਂਜ ਵਿਖੇ ਮੱਤੇਵਾੜਾ ਨਰਸਰੀ ਲਈ ਜਸਵੀਰ ਸਿੰਘ (98551-00186) ਅਤੇ ਸਲੇਮਪੁਰ ਨਰਸਰੀ ਲਈ ਮੁਹੰਮਦ ਮੁਸਤਫਾ (80140-77771) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਲੁਧਿਆਣਾ ਰੇਂਜ ਦੀ ਨਰਸਰੀ ਬੱਦੋਵਾਲ ਲਈ ਬਲਵਿੰਦਰ ਸਿੰਘ (75269-68214), ਜੁਗਿਆਣਾ ਨਰਸਰੀ ਲਈ ਸੰਦੀਪ ਸਿੰਘ (81461-20001) 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸਮਰਾਲਾ ਵਿਖੇ ਸਮਰਾਲਾ ਨਰਸਰੀ ਲਈ ਸੁਨੀਲ ਕੰਬੋਜ (98772-01862), ਗੜ੍ਹੀ ਨਰਸਰੀ ਲਈ ਏਕਮ ਸਿੰਘ (98554-66653) ਅਤੇ ਮੰਡ ਸੁੱਖੇਵਾਲ ਨਰਸਰੀ ਲਈ ਜਸਪ੍ਰੀਤ ਸਿੰਘ (98780-30929) 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਅਮਰਜੀਤ ਬੈਂਸ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣਾ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਉਪਰਾਲੇ ਕਰਨੇ ਬਹੁਤ ਹੀ ਸ਼ਲਾਘਾਯੋਗ ਉੱਦਮ ਹਨ। ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਲਗਾਏ ਜਾ ਰਹੇ ਬੂਟਿਆਂ ਦੀ ਸਾਂਭ ਸੰਭਾਲ ਕਰਨੀ ਵੀ ਸਾਡੀ ਜਿੰਮੇਵਾਰੀ ਬਣਦੀ ਹੈ।

ਹਰਿਆਵਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਮਰਜੀਤ ਬੈਂਸ ਨੇ ਦੱਸਿਆ ਕਿ ਬੂਟੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਬੂਟਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਦਾ ਸੱਦਾ ਦਿੰਦਿਆਂ ਕਿਹਾ  ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

Powered by Froala Editor

Administration-Set-For-Sapling-Plantation-Across-District



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49870500

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us