ਏ.ਡੀ.ਸੀ. ਵੱਲੋਂ ਸ਼ਾਈਨ ਫਿਊਚਰ ਵਰਲਡਵਾਈਡ ਕੰਸਲਟੈਂਟਸ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ
Sep7,2025
| Jagrati Lahar Bureau | Sas Nagar (mohali)
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਸ਼ਾਈਨ ਫਿਊਚਰ ਵਰਲਡਵਾਈਡ ਕੰਸਲਟੈਂਟਸ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਸ਼ਾਈਨ ਫਿਊਚਰ ਵਰਲਡਵਾਈਡ ਕੰਸਲਟੈਂਟਸ ਪ੍ਰਾਇਵੇਟ ਲਿਮਿ: ਫਰਮ ਐਸ.ਸੀ.ਓ. ਨੰ: 33, ਨਿਊ ਸੰਨੀ ਇੰਨਕਲੇਵ, ਸੈਕਟਰ-125, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਪਰਵੇਜ਼ ਖਿਲਚੀ ਪੁੱਤਰ ਸ੍ਰੀ ਤੇਜਾ ਰਾਮ ਐਂਡ ਸ੍ਰੀ ਤੇਜਾ ਰਾਮ ਪੁੱਤਰ ਸ੍ਰੀ ਨਰਿੰਦਰ ਕੁਮਾਰ ਦੋਵੇ ਪਤੇ ਮਕਾਨ ਨੰ: 655, ਗਿਆਨੀ ਜ਼ੈਲ ਸਿੰਘ ਨਗਰ ਜ਼ਿਲ੍ਹਾ ਰੂਪਨਗਰ ਨੂੰ ਕੰਸਲਟੈਂਸੀ ਲਈ ਲਾਇਸੰਸ ਨੰ: 144/ਐਮ.ਸੀ 2, ਮਿਤੀ 02.04.2018 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 01.04.2023 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਰਿਹਾਇਸ਼ੀ ਪਤੇ ਅਤੇ ਦਫਤਰੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਸ਼ਾਈਨ ਫਿਊਚਰ ਵਰਲਡਵਾਈਡ ਕੰਸਲਟੈਂਟਸ ਪ੍ਰਾਇਵੇਟ ਲਿਮਿ: ਫਰਮ ਨੂੰ ਜਾਰੀ ਲਾਇਸੰਸ ਨੰਬਰ 144/ਐਮ.ਸੀ 2, ਮਿਤੀ 02.04.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
Powered by Froala Editor
Punjab-Travel-Professional-Regulation-Act-2025-Fastway-1-Consultancy-Firm-Sas-Nagar-Licence-Suspended-