*ਬਾਗਬਾਨੀ ਵਿੱਚ ਪੰਜਾਬ ਦੇਸ਼ਭਰ ਵਿੱਚ ਨੰਬਰ 1 : 7100 ਕਰੋੜ ਦਾ ਪ੍ਰੋਜੈਕਟ ਅਤੇ ‘ਅਪਣਾ ਪਿੰਡ-ਅਪਣਾ ਬਾਗ’ ਨਾਲ ਜੁੜਿਆ ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ*

Dec26,2025 | Jagrati Lahar Bureau | Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਗਰੀਕਲਚਰ ਇੰਨਫਰਾਸਟਰਕਚਰ ਫੰਡ (ਏਆਈਐਫ) ਕੇਂਦਰੀ ਸਕੀਮ ਨੂੰ ਸੂਬੇ ਵਿੱਚ ਸੂਚੱਜੇ ਢੰਗ ਨਾਲ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਨੋਡਲ ਏਜੰਸੀ ਵੱਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਦੇ ਏਆਈਐਫ ਸਕੀਮ ਤਹਿਤ ਕਰਜ਼ੇ ਮਨਜ਼ੂਰ ਕੀਤੇ ਗਏ ਹਨ। ਬਾਗਬਾਨੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਪ੍ਰਫੁਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਦਾ ਬਾਗਬਾਨੀ ਹੇਠ ਰਕਬਾ 4,81,616 ਤੋਂ ਵੱਧ ਕੇ ਹੁਣ 5,21,000 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ। ਇਹ ਕੇਂਦਰ ਵਨ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰੇਗਾ। ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਗਾਏ ਜਾ ਰਹੇ ਹਨ। ਇਹਨਾ ਬਾਗਾਂ ਤੋਂ ਹੋਣ ਵਾਲੀ ਆਮਦਨ ਸਬੰਧਤ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਤੇ ਖਰਚੀ ਜਾਵੇਗੀ । ਉਨ੍ਹਾਂ ਕਿਹਾ ਕਿ ਨੈਸ਼ਨਲ ਹਾਰਟੀਕਚਰ ਮਿਸ਼ਨ ਤਹਿਤ ਕਿਸਾਨਾ ਨੂੰ ਨਵੇਂ ਬਾਗ ਲਗਾਉਣ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੱਬਾਂ, ਬੀ-ਕੀਪਿੰਗ ਲਈ 1575 ਲੱਖ ਰੁਪਏ ਵਿੱਤੀ ਸਹਾਇਤਾ ਵੱਜੋਂ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਟੇਟ ਪਲਾਨ ਸਕੀਮ ਤਹਿਤ ਫੁੱਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 17.40 ਲੱਖ ਰੁਪਏ ਸਬਸਿਡੀ ਵੱਜੋਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੋਸਟ ਹਾਰਵੈਸਟ ਹੈਂਡਲਿੰਗ ਸਕੀਮ ਤਹਿਤ ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਪਲਾਸਟਿਕ ਕਰੇਟ ਅਤੇ ਕਾਰਟਨ ਬੋਕਸ ਤੇ 50 ਪ੍ਰਤੀਸ਼ਤ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 23.26 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 'ਬਿਜਲੀ ਅਤੇ ਪਾਣੀ ਬਚਾਓ ਸਕੀਮ' ਤਹਿਤ ਡਰਿਪ ਤੇ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਇਨਸੈਟਿਵ ਦਿੱਤਾ ਜਾ ਰਿਹਾ ਹੈ। ਇਸ ਸਾਲ 47.56 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲੀ-ਹਾਉਸ ਦਾ ਕਵਰ ਮਟੀਰੀਅਲ ਬਦਲਣ ਲਈ ਵੀ 50 ਪ੍ਰਤੀਸ਼ਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਚਾਲੂ ਵਿੱਤੀ ਸਾਲ ਦੌਰਾਨ 140.51 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁੰਬਾਂ ਦੇ ਛੋਟੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾ ਨੂੰ 80 ਹਜ਼ਾਰ ਰੁਪਏ ਸਬਸਿਡੀ ਵੱਜੋਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾ ਨੂੰ ਇਸ ਵਰ੍ਹੇ 54.66 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਯਾਤ-ਆਯਾਤ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੰਡੋਡੱਚ ਸਮਝੋਤੇ ਤਹਿਤ ਖੇੜੀ, ਸੰਗਰੂਰ ਵਿਖੇ ਪਿਆਜਾਂ ਲਈ ਸੈਂਟਰ ਆਫ ਐਕਸੀਲੈਂਸ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਤਿੰਨ ਅਸਟੇਟ- ਨਾਖ ਅਸਟੇਟ, ਅਮ੍ਰਿਤਸਰ, ਲੀਚੀ ਅਸਟੇਟ, ਪਠਾਨਕੋਟ ਅਤੇ ਅਮਰੂਦ ਅਸਟੇਟ ਪਟਿਆਲਾ ਦੀ ਸਥਾਪਨਾ ਕੀਤੀ ਗਈ ਹੈ। ਜਿਸ ਨਾਲ ਸੂਬੇ ਵਿੱਚ ਫਲਾਂ ਦੀ ਵਧੇਰੇ ਪੈਦਾਵਾਰ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸਬਜ਼ੀ ਉਗਾਉਣ ਵਾਲੇ ਹੜ੍ਹ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਦੇ ਮੰਤਵ ਨਾਲ ਉਨ੍ਹਾਂ ਦੀ ਅਸਲ ਲਾਗਤ ਦਾ 40 ਫੀਸਦੀ ਹਿੱਸਾ ਸਬਸਿਡੀ ਵਜੋਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਾਗਬਾਨੀ ਮੰਤਰੀ ਨੇ ਕਿਹਾ ਰਾਜ ਵਿੱਚ ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਖੁਸ਼ਹਾਲ ਜੀਵਨ ਬਤੀਤ ਕਰ ਸਕਣਗੇ।

Punjab-Tops-Nation-In-Horticulture-7-100-Cr-Project



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49870507

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us