*ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ*

Apr11,2026 | Rajender Singh Jadon | Chandigarh



*ਪੀਪੀਸੀਬੀ ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ, ਡਿਫਾਲਟ ਬਿਲਡਰਾਂ ਵਿਰੁੱਧ ਸਖ਼ਤ ਕਾਰਵਾਈ ਬਣਾਈ ਯਕੀਨੀ*

*ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਲੋਕਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਕੀਮਤ 'ਤੇ ਨਹੀਂ ਹੋਣੀ ਚਾਹੀਦੀ; ਭੋਲੇ-ਭਾਲੇ ਘਰ ਖਰੀਦਦਾਰਾਂ ਨੂੰ ਇਸਦੀ ਸਜ਼ਾ ਨਹੀਂ ਮਿਲਣੀ ਚਾਹੀਦੀ: ਰੀਨਾ ਗੁਪਤਾ*

*ਪੀਪੀਸੀਬੀ ਨੇ ਮੁਸ਼ਕਲਾਂ ਨੂੰ ਵੇਖਦਿਆਂ ਵਾਤਾਵਰਣ ਸਬੰਧੀ ਪਾਲਣਾ ਨੂੰ ਲਾਗੂ ਕਰਦੇ ਹੋਏ ਘਰ ਖਰੀਦਦਾਰਾਂ ਦੀ ਸੁਰੱਖਿਆ ਲਈ ਨੀਤੀ ਵਿੱਚ ਕੀਤੀ ਸੋਧ*


ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ 'ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ।

ਇੱਕ ਅਹਿਮ ਨੀਤੀਗਤ ਦਖਲ ਰਾਹੀਂ ਬੋਰਡ ਨੇ ਸਵੀਕਾਰ ਕੀਤਾ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਸਬੰਧੀ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ 'ਤੇ ਲਗਾਈਆਂ ਗਈਆਂ ਪਹਿਲਾਂ ਦੀਆਂ ਪਾਬੰਦੀਆਂ ਨਾਲ ਉਹਨਾਂ ਆਮ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਨੂੰ ਅਜਿਹੀਆਂ ਉਲੰਘਣਾਵਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜਿਹਨਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਹਨਾਂ ਪ੍ਰਾਜੈਕਟਾਂ 'ਤੇ ਲਗਾ ਦਿੱਤੀ ਸੀ। ਜਨਤਾ ਵੱਲੋਂ ਮਿਲੀਆਂ ਕਈ ਅਰਜ਼ੀਆਂ ਅਤੇ ਮਾਰਚ 2026 ਵਿੱਚ ਗਠਿਤ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿਆਂ ਬੋਰਡ ਨੇ ਹੁਣ ਇੱਕ ਸੰਤੁਲਿਤ ਅਤੇ ਲੋਕ ਪੱਖੀ ਪਹੁੰਚ ਅਪਣਾਈ ਹੈ।

9 ਅਪ੍ਰੈਲ ਦੇ ਆਦੇਸ਼ ਅਨੁਸਾਰ, “ਉਲੰਘਣਾ ਕਰਨ ਵਾਲੇ ਹਾਊਸਿੰਗ ਪ੍ਰੋਜੈਕਟਾਂ, ਰਿਹਾਇਸ਼ੀ ਕਾਲੋਨੀਆਂ ਅਤੇ ਵਪਾਰਕ ਪ੍ਰੋਜੈਕਟਾਂ ਦੀਆਂ ਸੇਲ ਡੀਡਾਂ 'ਤੇ ਪਾਬੰਦੀ ਉਨ੍ਹਾਂ ਆਮ ਲੋਕਾਂ ਲਈ ਮੁਸ਼ਕਲ ਪੈਦਾ ਕਰੇਗੀ ਜਿਹਨਾਂ ਨੂੰ ਕਿਫਾਇਤੀ ਘਰਾਂ ਦੀ ਜ਼ਰੂਰਤ ਹੈ।”

ਸੋਧੇ ਹੋਏ ਨਿਰਦੇਸ਼ਾਂ ਤਹਿਤ ਬੋਰਡ ਨੇ ਵਿਅਕਤੀਗਤ ਖਰੀਦਦਾਰਾਂ ਲਈ ਸੇਲ ਡੀਡ ਰਜਿਸਟਰ ਕਰਨ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਆਗਿਆ ਦੇ ਦਿੱਤੀ ਹੈ ਤਾਂ ਜੋ ਨਾਗਰਿਕਾਂ ਨੂੰ ਬੁਨਿਆਦੀ ਅਧਿਕਾਰਾਂ ਅਤੇ ਜ਼ਰੂਰੀ ਸੇਵਾਵਾਂ ਤੋਂ ਵਾਂਝਾ ਨਾ ਕੀਤਾ ਜਾਵੇ। ਇਸ ਦੇ ਨਾਲ ਹੀ, ਇਹ ਵੀ ਕਿਹਾ ਗਿਆ ਹੈ ਕਿ ਡਿਫਾਲਟ ਡਿਵੈਲਪਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ, ਜਿਸ ਵਿੱਚ ਵਾਤਾਵਰਣ ਸਬੰਧੀ ਕਾਨੂੰਨਾਂ ਤਹਿਤ ਮੁਕੱਦਮਾ ਚਲਾਉਣਾ ਅਤੇ ਜਦੋਂ ਤੱਕ ਮੁਕੰਮਲ ਤੌਰ 'ਤੇ ਪਾਲਣਾ ਨਹੀਂ ਕੀਤੀ ਜਾਂਦੀ, ਉਦੋਂ ਤੱਕ ਨਵੀਂ ਪ੍ਰਵਾਨਗੀਆਂ 'ਤੇ ਰੋਕ ਲਗਾਉਣਾ ਸ਼ਾਮਲ ਹੈ।

ਬੋਰਡ ਨੇ ਅੱਗੇ ਕਿਹਾ ਕਿ ਬਿਜਲੀ ਤੱਕ ਪਹੁੰਚ ਇੱਕ ਬੁਨਿਆਦੀ ਜ਼ਰੂਰਤ ਹੈ ਅਤੇ ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 21 ਤਹਿਤ ਜੀਵਨ ਦੇ ਅਧਿਕਾਰ ਨਾਲ ਸਬੰਧਤ ਮੂਲ ਅਧਿਕਾਰ ਹੈ ਅਤੇ ਪ੍ਰਾਜੈਕਟ ਪ੍ਰੋਮੋਟਰਾਂ ਵੱਲੋਂ ਕੀਤੀਆਂ ਉਲੰਘਣਾਵਾਂ ਕਾਰਨ ਅਜਿਹੀਆਂ ਸੇਵਾਵਾਂ ਤੋਂ ਇਨਕਾਰ ਕਰਨਾ ਭੋਲੇ-ਭਾਲੇ ਖਰੀਦਦਾਰਾਂ ਲਈ ਬੇਲੋੜੀ ਮੁਸ਼ਕਲ ਦਾ ਕਾਰਨ ਬਣ ਰਿਹਾ ਹੈ।

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਇਸ ਫੈਸਲੇ ਦੇ ਪਿੱਛੇ ਦੇ ਉਦੇਸ਼ 'ਤੇ ਚਾਨਣਾ ਪਾਉਂਦਿਆਂ ਕਿਹਾ, "ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਾਤਾਵਰਣ ਸਬੰਧੀ ਕਾਨੂੰਨ ਦੀ ਪਾਲਣਾ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਸਨਮਾਨ ਦੀ ਕੀਮਤ 'ਤੇ ਨਹੀਂ ਹੋਣੀ ਚਾਹੀਦੀ। ਭੋਲੇ-ਭਾਲੇ ਘਰ ਖਰੀਦਦਾਰਾਂ ਨੂੰ ਉਨ੍ਹਾਂ ਉਲੰਘਣਾਵਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਜੋ ਉਨ੍ਹਾਂ ਨੇ ਨਹੀਂ ਕੀਤੀਆਂ। ਇਸ ਫੈਸਲੇ ਰਾਹੀਂ, ਅਸੀਂ ਇੱਕ ਨਿਰਪੱਖ ਸੰਤੁਲਨ ਬਣਾ ਰਹੇ ਹਾਂ ਅਤੇ ਆਮ ਨਾਗਰਿਕ ਦੇ ਹਿੱਤਾਂ ਦੀ ਰੱਖਿਆ ਲਈ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਦੇ ਤਹਿਤ ਸਖ਼ਤੀ ਕਰਵਾਈ ਕੀਤੀ ਜਾਵੇਗੀ।"

ਇਹ ਫੈਸਲਾ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਵੱਲ ਇੱਕ ਅਹਿਮ ਕਦਮ ਹੈ। ਇਸ ਦੇ ਨਾਲ ਹੀ ਇਹ ਫੈਸਲਾ ਵਾਤਾਵਰਣ ਪ੍ਰਤੀ ਜਵਾਬਦੇਹੀ ਨੂੰ ਮਜ਼ਬੂਤ ਕਰਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਲੋਕਾਂ ਦੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਨਾਲ ਸਮਝੌਤਾ ਕੀਤੇ ਬਿਨਾਂ ਸਖਤੀ ਨਾਲ ਰੈਗੂਲੇਟਰੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

Innocent-Home-buyers-Won-t-Suffer-For-Violations-Caused-By-Realtors-Reena-Gupta



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49846051

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us