ਆਉਣ ਵਾਲੀ ਪੀੜ੍ਹੀ ਦੇ ਖੁਸ਼ਗਵਾਰ ਭਵਿੱਖ ਲਈ ਪ੍ਰਦੂਸ਼ਣ ਮੁਕਤ ਵਾਤਾਵਰਣ ਤੇ ਪਾਣੀ ਦੀ ਸੰਭਾਲ ਅਤਿ ਜ਼ਰੂਰੀ : ਸੇਵਾ ਮੁਕਤ ਜਸਟਿਸ ਜਸਬੀਰ ਸਿੰਘ

Aug9,2022 | Parvinder Jit Singh | Bathinda

 

ਦਰੱਖ਼ਤ ਸਿਰਫ਼ ਛਾਂ ਹੀ ਨਹੀਂ ਦਿੰਦੇ ਬਲਕਿ ਜਿੰਦਗੀ ਜਿਉਣ ਲਈ ਸ਼ੁੱਧ ਹਵਾ ਦੇਣ ਲਈ ਵੀ ਹੁੰਦੇ ਹਨ ਸਹਾਈ : ਸੰਤ ਬਲਬੀਰ ਸਿੰਘ ਸੀਚੇਵਾਲ

ਸਾਡੀ ਆਉਣ ਵਾਲੀ ਪੀੜ੍ਹੀ ਦੇ ਖੁਸ਼ਗਵਾਰ ਭਵਿੱਖ ਲਈ ਪ੍ਰਦੂਸ਼ਣ ਮੁਕਤ ਵਾਤਾਵਰਣ, ਪੀਣ ਲਈ ਸ਼ੁੱਧ ਪਾਣੀ ਦੇ ਨਾਲ-ਨਾਲ ਅਤੇ ਪਾਣੀ ਦੀ ਬੱਚਤ ਦੇ ਮੱਦੇਨਜ਼ਰ ਪਾਣੀ ਨੂੰ ਰੀਟਰੀਟ ਕਰਕੇ ਮੁੜ ਵਰਤੋਂ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਨੈਸ਼ਨਲ ਗਰੀਨ ਟਰੀਬਿਊਨਲ ਵਲੋਂ ਗਠਿਤ ਕੀਤੀ ਗਈ ਮੋਨੀਟਰਿੰਗ ਕਮੇਟੀ ਦੇ ਚੇਅਰਮੈਨ ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਜ਼ਿਲ੍ਹੇ ਅੰਦਰ ਪਾਣੀ ਦੀ ਸੰਭਾਲ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। 

          ਬੈਠਕ ਦੌਰਾਨ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਅਧਿਕਾਰੀਆਂ ਕੋਲੋਂ ਪਾਣੀ ਦੀ ਸਾਂਭ-ਸੰਭਾਲ ਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਤੇ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਅਤੇ ਕੂੜੇ ਕਰਕਟ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਵਲੋਂ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਬਣਾਈ ਗਈ ਯੋਜਨਾ ਬਾਰੇ ਜਾਣਿਆ ਅਤੇ ਭਵਿੱਖ ਵਿੱਚ ਇਸ ਸਬੰਧੀ ਉਲੀਕੀਆਂ ਗਈਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। 

          ਇਸ ਮੌਕੇ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਨਿਹਰੀ ਭਵਿੱਖ ਦੇ ਮੱਦੇਨਜ਼ਰ ਇਸ ਸਬੰਧੀ ਕੀਤੀਆਂ ਜਾਣ ਵਾਲੇ ਕਾਰਜਾਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨੇਪਰੇ ਚੜ੍ਹਾਉਣ, ਇਸ ਕੰਮ ਲਈ ਸਰਕਾਰ ਵਲੋਂ ਉਨ੍ਹਾਂ ਨੂੰ ਫੰਡਾਂ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਅਧਿਕਾਰੀ ਕਿਹਾ ਕਿ ਆਲੇ-ਦੁਆਲੇ ਸਫ਼ਾਈ, ਪਾਣੀ ਦੀ ਸਾਂਭ ਸੰਭਾਲ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਤੋਂ ਇਲਾਵਾ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਉੱਪਰ ਚੁੱਕਣ ਲਈ ਹੋਰ ਹੰਭਲੇ ਮਾਰਨ।      

          ਇਸ ਮੌਕੇ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਅਤੇ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਿਉਂਸਪਲ ਕਾਰਪੋਰੇਸ਼ਨਾਂ, ਨਗਰ ਪੰਚਾਇਤਾਂ ਵਲੋਂ ਕੂੜੇ ਦੇ ਨਿਪਟਾਰੇ, ਸੀਵਰੇਜ਼ ਅਤੇ ਪਾਣੀ ਨੂੰ ਰੀਟਰੀਟ ਕਰਕੇ ਮੁੜ ਵਰਤੋਂ ਵਿੱਚ ਲਿਆਉਣ ਲਈ ਸਮੀਖਿਆ ਕਰਦਿਆਂ ਇਸ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਹੋਰ ਬੇਹਤਰੀ ਅਤੇ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ।

          ਇਸ ਮੌਕੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਕੂੜ ਇਕੱਠਾ ਕਰਨ ਲਈ ਲਗਾਈਆਂ ਗੱਡੀਆਂ ਵਿੱਚ ਜੀਪੀਐਸ ਦੀ ਵਰਤੋਂ ਯਕੀਨੀ ਬਣਾਉਣ ਅਤੇ ਕੂੜੇ ਨਿਪਟਾਰੇ ਲਈ ਢੁੱਕਵੇਂ ਹੱਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ। ਬਾਬਾ ਸੀਚੇਵਾਲ ਮਾਡਲ ਅਪਣਾਉਣ ਤੋਂ ਇਲਾਵਾ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਲੋੜੀਂਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਪ੍ਰਦੂਸ਼ਣ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਾਲ-ਨਾਲ ਘਰਾਂ ਵਿੱਚ ਪਏ ਪੁਰਾਣੇ ਮੋਬਾਇਲ ਫੋਨ ਚਾਰਜ ਆਦਿ ਬਣ ਰਹੇ ਪ੍ਰਦੂਸ਼ਣ ਦੇ ਕਾਰਨਾਂ ਤੋਂ ਆਮ ਲੋਕਾਂ ਨੂੰ ਸੁਚੇਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੀਣ ਲਈ ਸ਼ੁੱਧ ਪਾਣੀ, ਪ੍ਰਦੂਸ਼ਣ ਰਹਿਤ ਹਵਾ ਦੀ ਮਹੱਤਤਾ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। 

          ਇਸ ਦੌਰਾਨ ਉਨ੍ਹਾਂ ਸ਼ਹਿਰਾਂ ਅਤੇ ਪਿੰਡਾਂ ਵਿੱਚਲੀਆਂ ਡੇਅਰੀਆਂ ਦੇ ਪਾਣੀ ਅਤੇ ਸੀਵਰੇਜ਼ ਸਿਸਟਮ ਤੇ ਵੇਸਟ ਪਾਣੀ ਦੀ ਦੁਰਵਰਤੋਂ ਰੋਕਣ ਸਬੰਧੀ ਵੀ ਹਦਾਇਤ ਕੀਤੀ। ਐਨਜੀਟੀ ਤਹਿਤ ਹਰੇਕ ਪਿੰਡ ਵਿੱਚ ਵਾਟਰ ਬਾਡੀ ਮੇਨਟੇਨ ਕਰਨੀ ਯਕੀਨੀ ਬਣਾਉਣ। ਬਰਸਾਤੀ ਪਾਣੀ ਸਟੋਰ ਨੂੰ ਰੀਟਰੀਟ ਕਰਕੇ ਮੁੜ ਵਰਤੋਂ ਵਿੱਚ ਲਿਆਉਣ, ਛੱਪੜਾਂ ਦੀ ਸਫ਼ਾਈ ਕਰਨ ਅਤੇ ਸ਼ਹਿਰਾਂ ਅੰਦਰ ਸਫ਼ਾਈ ਕਰਨ ਤੋਂ ਪਹਿਲਾਂ ਪਾਣੀ ਦਾ ਛਿਕਾਓ ਕਰਨਾ ਯਕੀਨੀ ਬਣਾਉਣ, ਸਰਕਾਰੀ ਬਿਲਡਿੰਗਾਂ ਚ ਅਜਿਹਾ ਬਿੱਲਡਿੰਗ ਪਲਾਨ ਤਿਆਰ ਕਰਨ ਜਿਸ ਨਾਲ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕਦੇ। ਸੇਵਾ ਮੁਕਤ ਜਸਟਿਸ ਜਸਵੀਰ ਸਿੰਘ ਨੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਬਣਾਏ ਗਏ ਟਾਈਲਟ ਭਵਿੱਖ ਵਿੱਚ ਪ੍ਰੇਸ਼ਾਨੀ ਦਾ ਕਾਰਨ ਬਣ ਸਕਦੇ ਹਨ। ਇਸ ਲਈ ਇਨ੍ਹਾਂ ਪਿੱਟਸ ਦੇ ਭਰਨ ਉਪਰੰਤ ਇਸ ਦੇ ਨਿਪਟਾਰੇ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮਾਈਨਿੰਗ ਤੋਂ ਇਲਾਵਾ ਪੁਲਿਸ ਵਿਭਾਗ ਵਲੋਂ ਅਵਾਜ਼ ਪ੍ਰਦੂਸ਼ਣ ਤੋਂ ਲੋਕਾਂ ਨੂੰ ਮੁਕਤੀ ਦਿਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪੁਲਿਸ ਸਟੇਸ਼ਨ ਵਿਖੇ ਪ੍ਰਦੂਸ਼ਣ ਮਾਪਣ ਵਾਲੇ ਵਾਇਸ ਮੀਟਰ ਹੋਣੇ ਯਕੀਨੀ ਬਣਾਏ ਜਾਣ।

          ਬੈਠਕ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਣੀ ਦੇ ਦਿਨ ਪ੍ਰਤੀ ਦਿਨ ਡਿੱਗ ਰਹੇ ਮਿਆਰ ਦੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਅਸੀਂ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਉਪਰਾਲੇ ਕਰਨ ਵਿੱਚ ਅਸਮਰਥ ਰਹਿੰਦੇ ਹਾਂ ਤਾਂ ਆਉਣ ਵਾਲੇ ਡੇਢ ਦਹਾਕੇ ਤੋਂ ਬਾਅਦ ਸਾਨੂੰ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਤ ਬਾਬਾ ਸੀਚੇਵਾਲ ਨੇ ਕਿਹਾ ਕਿ ਦੁਨੀਆਂ ਵਿੱਚ ਜਿਉਣ ਦਾ ਹੱਕ ਸਭ ਨੂੰ ਹੈ ਪਰ ਅਸੀਂ ਖੁੱਦ ਨਹੀਂ ਸਮਝ ਸਕਦੇ ਕਿ ਸਾਡੇ ਸਭ ਲਈ ਸ਼ੁੱਧ ਹਵਾ ਪੀਣ ਲਈ ਸਾਫ਼ ਪਾਣੀ ਅਤੇ ਸਾਫ਼-ਸਫ਼ਾਈ ਕਿੰਨੀ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਬੱਤ ਦੇ ਭਲੇ ਨੂੰ ਮੁੱਖ ਰੱਖਦਿਆਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਅਸੀਂ ਭਵਿੱਖ ਵਿੱਚ ਆਉਣ ਵਾਲੀ ਪੀੜ੍ਹੀ ਨੂੰ ਸਾਫ਼ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਮੁਹੱਈਆ ਕਰਾ ਸਕੀਏ। 

          ਇਸ ਮੌਕੇ ਮੀਡੀਆ ਨਾਲ ਗਲਬਾਤ ਕਰਦਿਆਂ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਹੈ ਜਿਸ ਤੋਂ ਸਾਡੇ ਭਵਿੱਖ ਨੂੰ ਬਚਾਉਣਾ ਲਾਜ਼ਮੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪ੍ਰਦੂਸ਼ਿਤ ਹਵਾ, ਕੂੜੇ ਕਰਕਟ ਦੇ ਨਿਪਟਾਰੇ ਤੇ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਵੀਂਆਂ ਅਤੇ ਚੌੜੀਆਂ ਸੜਕਾਂ ਭਾਵੇਂ ਸਮੇਂ ਦੀ ਮੰਗ ਹੈ ਪਰ ਉਸ ਅਨੁਸਾਰ ਵਾਤਾਵਰਣ ਦੀ ਸ਼ੁੱਧਤਾ ਲਈ ਜੰਗਲ ਵੀ ਵਧਣਾ ਚਾਹੀਦਾ ਹੈ ਜਿਸ ਲਈ ਸੂਬਾ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਖੁੱਦ ਵੀ ਸਮਝਣ ਦੀ ਜ਼ਰੂਰਤ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਦਰੱਖ਼ਤ ਸਿਰਫ਼ ਛਾਂ ਹੀ ਨਹੀਂ ਕਰਦੇ ਬਲਕਿ ਜਿੰਦਗੀ ਜਿਉਣ ਲਈ ਸ਼ੁੱਧ ਹਵਾ ਦੇਣ ਲਈ ਵੀ ਸਹਾਈ ਹੁੰਦੇ ਹਨ। 

          ਇਸ ਮੌਕੇ ਨੈਸ਼ਨਲ ਗਰੀਨ ਟਰੀਬਿਊਨਲ ਮੋਨੀਟਰਿੰਗ ਕਮੇਟੀ ਦੇ ਸੀਨੀਅਰ ਮੈਂਬਰ ਐਸਸੀ ਅਗਰਵਾਲ, ਨੈਸ਼ਨਲ ਗਰੀਨ ਟਰੀਬਿਊਨਲ ਮੋਨੀਟਰਿੰਗ ਕਮੇਟੀ ਦੇ ਤਕਨੀਕੀ ਮਾਹਿਰ ਡਾ. ਬਾਬੂ ਰਾਮ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਆਰਪੀ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਮੈਡਮ ਲਵਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਦਲਜੀਤ ਸਿੰਘ ਅਤੇ ਐਸਡੀਓ ਰਵੀਪਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।        

Bathinda-News-



TOP HEADLINES


ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ
ਲੋਕਸਭਾ ਚੋਣਾਂ 2024 : ਪੰਜਾਬੀ Nri ਕੀ ਸੋਚਦੇ ਹਨ?
ਪੀ.ਬੀ-10 ਨਾਲ ਸਬੰਧਤ ਲਾਇਸੰਸ ਦੀਆਂ ਸਾਰੀਆਂ ਸੇਵਾਵਾਂ ਦਾ ਲਾਭ ਹ
 ਖਹਿਰਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਗੋਲਡੀ ਤੇ ਧੀਮ
ਇੰਨੋਸੈਂਟ ਹਾਰਟਸ ਵਿੱਚ' ਈਕੋ ਕਲੱਬ ਦੇ ਵਿਦਿਆਰਥੀਆਂ ਨੇ  'ਏ ਵਿਜ
ਦਰਦਨਾਕ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੰਡੀਆਂ ਦਾ ਦੌਰਾ,  ਖਰੀਦੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਐਮ ਪੀ ਮਹਿੰਦਰ ਸਿੰ
ਮੋਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ ਖੋਹਾਂ ਕਰਨ ਵਾਲੇ
ਲੋਕ ਸਭਾ ਚੋਣਾਂ-2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸ
ਮਹਿੰਦਰ ਸਿੰਘ ਕੇਪੀ ਨੇ ਛੱਡੀ ਕਾਂਗਰਸ, ਅਕਾਲੀ ਦਲ ਨੇ ਬਣਾਇਆ ਜਲੰ
ਖੱਤਰੀ ਮਹਾਂ ਸਭਾ ਪੰਜਾਬ ਦਾ ਸੂਬਾ ਪੱਧਰੀ ਪ੍ਰਤਿਨਿਧੀ ਇਜਲਾਸ 28
ਨਸ਼ਾ ਦੇ ਲੈਣ ਦੇਣ ਨੂੰ ਲੈ ਕੇ ਦਾ ਹੋਇਆ ਕਤਲ, ਪੁਲੀਸ ਜਾਂਚ ਵਿੱਚ
ਕਾਂਗਰਸ ਨੂੰ ਇਕ ਹੋਰ ਵੱਡੇ ਝਟਕੇ ਦੀ ਖ਼ਬਰ, ਵੱਡਾ ਆਗੂ ਫੜ ਸਕਦਾ ਹ
ਗਾਜ਼ੀਪੁਰ 'ਚ ਕੂੜਾ ਦੇ ਪਹਾੜ 'ਚ ਲੱਗੀ ਭਿਆਨਕ ਅੱਗ -ਕਈ ਘੰਟੇ ਬੀ
Kisan  Protest: ਸ਼ੰਭੂ ਬਾਰਡਰ ਵਿੱਖੇ ਰੇਲ ਟਰੈਕ ਤੇ ਕਿਸਾਨਾਂ ਦ
*ਲੁਧਿਆਣਾ 'ਚ 22 ਪੋਲਿੰਗ ਸਟੇਸ਼ਨਾਂ ਦੇ ਨਾਂ ਬਦਲੇ, 11 ਹੋਰ ਇਮਾਰ
ਐਨ ਜੀ ਓ ਦੀ ਸਹਾਇਤਾ ਨਾਲ ਚੌਥੇ ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42025319

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us