ਅੱਜ ਇੱਥੇ ਪੰਜਾਬ ਦੇ ਮੁਸਲਮਾਨਾਂ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਭਰ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਥੇ ਐਲਾਨ ਕੀਤਾ ਕਿ ਅੱਜ ਈਦ-ਉਲ-ਫਿਤਰ ਦਾ ਚੰਨ ਨਜ਼ਰ ਨਹੀਂ ਆਇਆ, ਇਸ ਲਈ ਈਦ-ਉਲ-ਫਿਤਰ ਦਾ ਤਿਊਹਾਰ ਹੁਣ 11 ਅਪ੍ਰੈਲ ਦਿਨ ਵੀਰਵਾਰ ਨੂੰ ਮਨਾਇਆ ਜਾਵੇਗਾ। ਇਸ ਪਵਿੱਤਰ ਤਿਊਹਾਰ ਦੀ ਸ਼ਾਹੀ ਇਮਾਮ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ।
Jama-Masjid-Ludhiana-Shahi-Imam-Punjab-Maulana-Usman-Rahmani-Ludhianvi
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)