18 ਸਾਲ ਤੋਂ ਘੱਟ ਕਿਸੇ ਬੱਚੇ ਤੋਂ ਵਪਾਰਿਕ/ਘਰੇਲੂ (ਬਤੌਰ ਨੌਕਰ) ਕੰਮ ਕਰਵਾਉਣਾ ਕਾਨੂੰਨੀ ਜੁਰਮ ਮਾਲੇਰਕੋਟਲਾ 08 ਜੂਨ : ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐਨ.ਸੀ.ਪੀ.ਸੀ) ਵਲੋਂ ਸਮੁੱਚੇ ਭਾਰਤ ਵਿੱਚ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਅਤੇ ਮੁੜ ਵਸੇਬਾ ਨੂੰ ਯਕੀਨੀ ਬਣਾਉਣ ਅਤੇ ਬਾਲ ਮਜਦੂਰੀ ਨੂੰ ਰੋਕਣ ਲਈ ਮਹੀਨਾਂ ਜੂਨ ਦੌਰਾਨ ਬਾਲ ਮਜ਼ਦੂਰੀ ਦੀ ਰੋਕਥਾਮ ਤੇ ਬੱਚਿਆਂ ਦੇ ਪੁਨਰਵਾਸ ਲਈ ਰੈਸਕਿਊ ਚੈਕਿੰਗ ਮੁਹਿੰਮ ਉਲੀਕੀ ਗਈ ਹੈ ਤਾਂ ਜੋ ਉਨ੍ਹਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਉਦਯੋਗਿਕ, ਵਪਾਰਿਕ ਅਤੇ ਘਰੇਲੂ ਇਕਾਈਆਂ ਤੇ ਵਿਸ਼ੇਸ ਚੈਕਿੰਗ ਕੀਤੀ ਗਈ ਤਾਂ ਜੋ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ । ਬਾਲ ਸੁਰੱਖਿਆ ਅਫਸਰ ਮੁਬੀਨ ਕੁਰੈਸ਼ੀ ਅਤੇ ਸੋਸ਼ਲ ਵਰਕਰ ਗੁਰਜੰਟ ਸਿੰਘ ਵੱਲੋਂ ਸਥਾਨਕ ਦੁਕਾਨਾਂ ,ਰੇਹੜੀਆਂ, ਅਤੇ ਹੋਰ ਘਰੇਲੂ ਤੇ ਵਪਾਰਿਕ ਇਕਾਈਆਂ ਦੀ ਚੈਕਿੰਗ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੁਚੇਤ ਕੀਤਾ ਗਿਆ ਕਿ 18 ਸਾਲ ਤੋਂ ਘੱਟ ਕਿਸੇ ਬੱਚੇ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ ਹੈ । ਇਨ੍ਹਾਂ ਤੋਂ ਕੰਮ ਕਰਵਾਉਣਾ ਇੱਕ ਸਜਾ ਯੋਗ ਅਪਰਾਧ ਹੈ। ਕਿਸੇ ਵੀ ਬਾਲ ਨੂੰ ਕੰਮ ਤੇ ਨਹੀਂ ਰੱਖਿਆ ਜਾ ਸਕਦਾ । ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਗਰਮੀ ਦੀ ਛੁੱਟੀਆਂ ਵਿੱਚ ਅਕਸਰ ਦੁਕਾਨਾਂ ਤੇ ਉਹਨਾਂ ਦੇ ਮਾਪੇ ਕੰਮ ਕਰਨ ਲਈ ਛੱਡ ਜਾਂਦੇ ਹਨ । ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਾਲ ਬੱਚਿਆਂ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ, ਘਰੇਲੂ ਤੇ ਵਪਾਰਿਕ ਇਕਾਈਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਣ ਤੋਂ ਗੁਰੇਜ ਕਰਨ । ਉਨ੍ਹਾਂ ਹੋਰ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ । ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਕਰਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਸ਼ਖਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)