ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

Jun19,2024 | Balraj Khanna | Chandigarh

- ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਡੇਂਗੂ ਵਿਰੁੱਧ ਲੜਾਈ ਵਿੱਚ ਆਮ ਲੋਕਾਂ, ਵਿਦਿਆਰਥੀਆਂ ਅਤੇ ਐਨਜੀਓਜ਼ ਨੂੰ ਸ਼ਾਮਲ ਕਰੋ: ਡਾ. ਬਲਬੀਰ ਸਿੰਘ - ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਵੀ ਕੀਤੀ ਸਮੀਖਿਆ ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੱਸਣਯੋਗ ਹੈ ਕਿ ਵੈਕਟਰ-ਬੋਰਨ ਬਿਮਾਰੀਆਂ ਵਿੱਚ ਡੇਂਗੂ, ਚਿਕਨਗਨੀਆ, ਮਲੇਰੀਆ, ਲਿੰਫੈਟਿਕ ਫਾਲਰਾਇਸਿਸ, ਜਾਪਾਨੀ ਐਨਸੇਫਲਾਈਟਿਸ ਅਤੇ ਕਲਾ ਅਜ਼ਰ ਸ਼ਾਮਲ ਹੈ। ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹਨਾਂ ਬਿਮਾਰੀਆਂ ਦੇ ਪਹਿਲਾਂ ਪਛਾਣੇ ਗਏ ਹੌਟਸਪਾਟਾਂ ‘ਤੇ ਨਜ਼ਰ ਰੱਖਣ ਅਤੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਬਾਰੇ ਜਾਣੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫਤਰਾਂ ਜਾਂ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਵਿੱਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਸਾਰੇ ਸੰਵੇਦਨਸ਼ੀਲ ਥਾਵਾਂ ‘ਤੇ ਨਜ਼ਰ ਰੱਖਣ ਅਤੇ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਮੱਛਰ ਦੇ ਪ੍ਰਜਨਨ ਚੱਕਰ ਨੂੰ ਤੋੜਨਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਹੱਲ ਹੈ। ਮੱਛਰ ਨੂੰ ਅੰਡੇ ਤੋਂ ਲੈ ਕੇ ਬਾਲਗ ਬਣਨ ਵਿੱਚ ਸਿਰਫ ਇਕ ਹਫਤੇ ਦਾ ਸਮਾ ਲੱਗਦਾ ਹੈ। ਸਿਹਤ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਅਤੇ ਐਨ.ਜੀ.ਓਜ਼ ਨਾਲ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਨੂੰ ਮੱਛਰਾਂ ਦੇ ਲਾਰਵੇ ਤੇ ਬਾਰੇ ਜਾਗਰੂਕ ਕਰਕੇ ਅਜਿਹੀਆਂ ਬਿਮਾਰੀਆਂ ਵਿਰੁੱਧ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਸਬੰਧਤ ਕਰਮਚਾਰੀਆਂ ਨੂੰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਫੌਗਿੰਗ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਸਿੱਖਿਆ ਵਿਭਾਗ ਨੂੰ ਇਸ ਵਿੱਚ ਸ਼ਾਮਲ ਕਰਨ ਅਤੇ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਵਿਦਿਆਰਥੀ ਆਪਣੇ ਘਰਾਂ ਜਾਂ ਆਸ ਪਾਸ ਇਕੱਠਾ ਹੋਏ ਪਾਣੀ ‘ਤੇ ਨਜ਼ਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਡਾ. ਬਲਬੀਰ ਸਿੰਘ ਨੇ 829 ਆਮ ਆਦਮੀ ਕਲੀਨਿਕਾਂ ਦੀ ਵਰਤੋਂ ਕਰਨ ਦੀ ਤਜਵੀਜ਼ ਵੀ ਰੱਖੀ। ਉਨ੍ਹਾਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਰੋਜ਼ਾਨਾ 50000 ਤੋਂ ਵੱਧ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕਲੀਨਿਕ ਦੇ ਸਟਾਫ ਨੂੰ ਡੇਂਗੂ ਤੋਂ ਬਚਾਉਣ ਸਬੰਧੀ ਸਿਖਲਾਈ ਦੇ ਕੇ ਜਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਪੈਂਫਲਿਟ ਦੇ ਕੇ ਇਹਨਾਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ। ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ, ਫਰਿਸ਼ਤੇ ਸਕੀਮ ਅਤੇ ਸਿਹਤ ਵਿਭਾਗ ਦੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਜੋਏ ਸ਼ਰਮਾ, ਐਮਡੀ ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਰਾਹੁਲ ਗੁਪਤਾ ਅਤੇ ਹੋਰ ਪ੍ਰੋਗਰਾਮ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਡੱਬੀ: ਇਲਾਜ ਨਾਲੋਂ ਪ੍ਰਹੇਜ ਚੰਗਾ ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਇੱਕ ਦਿਨ ਲਈ ਸੁੱਕਾ ਰੱਖੋ ਪਾਣੀ ਦੀ ਖੜੋਤ ਨੂੰ ਰੋਕਣ ਲਈ ਕੰਟੇਨਰ ਜਿਵੇਂ ਕਿ ਗਮਲੇ, ਟੁੱਟੀਆਂ ਚੀਜ਼ਾਂ, ਟਾਇਰ ਆਦਿ ਨੂੰ ਛੱਤਾਂ ਤੇ ਨਾ ਰੱਖੋ | ਮੱਛਰਾਂ ਦੀ ਪੈਦਾਵਾਰ ਵਾਲੇ ਸਾਰੇ ਸੰਭਾਵੀ ਸਰੋਤਾਂ ਅਤੇ ਥਾਵਾਂ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਅਤੇ ਉਹਨਾਂ ਨਿਪਟਾਰਾ ਕਰਨਾ ਚਾਹੀਦਾ ਹੈ ਘਰ ਅਤੇ ਆਲੇ-ਦੁਆਲੇ ਕੀਟਨਾਸ਼ਕਾਂ ਦਾ ਛਿੜਕਾਅ ਕਰੋ ਜਦੋਂ ਟੀਮਾਂ ਬਾਹਰ ਕੀਟਨਾਸ਼ਕਾਂ ਦਾ ਛਿੜਕਾਅ ਕਰਦੀਆਂ ਹਨ ਤਾਂ ਦਰਵਾਜ਼ੇ ਅਤੇ ਖਿੜਕੀਆਂ ਬੰਦ ਨਾ ਕਰੋ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਸਿਹਤ ਡਿਸਪੈਂਸਰੀ ਵਿੱਚ ਰਿਪੋਰਟ ਕਰੋ ਬੁਖਾਰ ਦੀ ਸਥਿਤੀ ਵਿੱਚ ਆਈਬਿਊਪਰੋਫ਼ੈਨ/ਐਸਪਰੀਨ ਦੀ ਵਰਤੋਂ ਨਾ ਕਰੋ, ਪੈਰਾਸੀਟਾਮੋਲ ਦੀ ਵਰਤੋਂ ਕਰੋ

Ahead-Of-Rainy-Season-Punjab-Health-Minister-Urges-People-To-Clean-All-Possible-Water-stagnation-Points



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968789

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us