4 ਹਜਾਰ ਤੋਂ ਵੱਧ ਲੋਕ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਤਹਿਤ ਰਜਿਸਟਰਡ ਹੋਣ ਉਪਰੰਤ ਲੈ ਰਹੇ ਯੋਗਾ ਦਾ ਲਾਭ

Jun27,2024 | Jagrati Lahar Bureau | Fazilka

134 ਥਾਵਾਂ ਤੇ 25 ਟ੍ਰੇਨਰਾਂ ਵੱਲੋਂ ਰੋਜਾਨਾ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਿਖਾਏ ਜਾਂਦੇ ਹਨ ਯੋਗ ਗੁਰ ਯੋਗਾ ਨਾਲ ਅਨੇਕਾ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲੇਹ ਅੰਦਰ 4 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 134 ਥਾਵਾਂ ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਅਧੀਨ 134 ਥਾਵਾਂ ਤੇ 25 ਟ੍ਰੇਨਰਾ ਵੱਲੋਂ ਵੱਖ-ਵੱਖ ਬੈਚਾਂ ਰਾਹੀਂ ਲੋਕਾਂ ਨੂੰ ਸਿਹਤਮੰਦ ਤੇ ਤੰਦਰੁਸਤ ਰੱਖਣ ਲਈ ਯੋਗਾ ਸਿਖਾਇਆ ਜਾਦਾ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਵਿਖੇ 9, ਅਬੋਹਰ ਵਿਖੇ 10 ਅਤੇ ਖੂਈਆਂ ਸਰਵਰ, ਅਰਨੀਵਾਲਾ ਤੇ ਜਲਾਲਾਬਾਦ ਵਿਖੇ 2-2 ਯੋਗਾ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਸ਼ਰੀਰ ਤੰਦਰੁਸਤ ਤੇ ਤਾਜਗੀ ਭਰਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਯੋਗ ਅਭਿਆਸ ਕਰਕੇ ਲੋਕ ਅਨੇਕਾਂ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਚਿਆਂ, ਨੌਜ਼ਵਾਨ ਅਤੇ ਬਜੁਰਗਾਂ ਦੀ ਸਿਹਤ ਪ੍ਰਤੀ ਚਿੰਤਿਤ ਹੈ, ਇਸ ਕਰਕੇ ਲੋਕਾ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਾਕ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿਖੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ https://cmdiyogshala.punjab.gov.in/public/ ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।

Cm-Di-Yogshala-Punjab-Cm-Bhagwant-Mann-Sehatmand-And-Khushal-Punjab-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968900

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us