ਸੀ.ਐਮ ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਤੋ ਹਰ ਉਮਰ ਵਰਗ ਦੇ ਲੋਕਾਂ ਨੂੰ ਮਿਲ ਰਹੀ ਸਰੀਰਕ ਸਮੱਸਿਆਵਾਂ ਤੋਂ ਰਾਹਤ

Jul1,2024 | Jagrati Lahar Bureau | Malerkotla

ਯੋਗਸ਼ਾਲਾਂ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ- ਡਾ ਪੱਲਵੀ ਰੋਜ਼ਾਨਾ ਯੋਗ ਅਭਿਆਸ ਇਕਾਗਰਤਾ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰਨ ਲਈ ਸਹਾਇਕ- ਡਿਪਟੀ ਕਮਿਸ਼ਨਰ ਮਾਲੇਰਕੋਟਲਾ 01 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀਐਮ ਦੀ ਯੋਗਸ਼ਾਲਾ’ ਦਾ ਉਪਰਾਲਾ ਮਾਲੇਰਕੋਟਲਾ ਦੇ ਹਰ ਵਰਗ ਦੀ ਅਵਾਮ (ਬਜ਼ੁਰਗਾਂ,ਨੌਜਵਾਨਾਂ ਅਤੇ ਬੱਚਿਆਂ ਆਦਿ) ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਨ੍ਹਾਂ ਯੋਗਾ ਕਲਾਸਾਂ ਵਿੱਚ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਰਿਹਾ ਹੈ। ਅਜਿਹਾ ਪ੍ਰਗਟਾਵਾ ਯੋਗਾ ਦੀਆਂ ਕਲਾਸਾਂ ਲਗਾ ਰਹੇ ਯੋਗ ਸਾਧਕਾਂ ਨੇ ਕੀਤਾ । ਯੋਗ ਸਾਧਕ ਜੋਤੀ,ਸੁਮਨ,ਪ੍ਰਵੀਨ ਦਾ ਕਹਿਣਾ ਹੈ ਕਿ ਬੁਢੜੀ ਉਮਰ ਵਿੱਚ ਸਭ ਤੋਂ ਵੱਡੀ ਸਮੱਸਿਆ ਪਿੱਠ ਦਰਦ, ਜੋੜਾਂ ਦੇ ਦਰਦ ਵਰਗੀਆਂ ਸਮੱਸਿਆ ਹੁੰਦੀ ਹੈ ਤੇ ਯੋਗ ਕਰਨ ਨਾਲ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੀ ਹੈ। ਖਾਲਸਾ ਸਕੂਲ ਗਰਲਜ,ਅਹਿਮਦਗੜ੍ਹ ਮੰਡੀ ਵਿਖੇ ਲੱਗਣ ਵਾਲੀਸੀਐਮ ਦੀ ਯੋਗਸ਼ਾਲਾ ਦੀਆਂ ਯੋਗ ਸਾਧਕ ਸ੍ਰੀਮਤੀ ਕਵੀਤਾ ,ਅੰਜੂ ਗੋਇਲ,ਨੀਲਮ,ਪੱਲਵੀ ਗਰਗ ਦੇ ਕਹਿਣ ਅਨੁਸਾਰ ਇਲਾਕੇ ਚ ਰਹਿਣ ਵਾਲੇ ਕਈ ਬਜ਼ੁਰਗ ਪਿਛਲੇ ਲੰਬੇ ਸਮੇਂ ਤੋਂ ਪਿੱਠ ਦਰਦ, ਜੋੜਾਂ ਦੇ ਦਰਦ ਅਤੇ ਉਮਰ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਪੀੜਤ ਸਨ। ਸੀਐਮ ਦੀ ਯੋਗਸ਼ਾਲਾ ਦੀਆਂ ਯੋਗਾ ਕਲਾਸਾਂ ਵਿੱਚ ਯੋਗਾ ਸਿੱਖਣ ਤੋਂ ਬਾਅਦ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਕਾਫੀ ਰਾਹਤ ਮਿਲੀ। ਯੋਗਾ ਦੇ ਨਿਯਮਤ ਅਭਿਆਸ ਨਾਲ ਉਨ੍ਹਾਂ ਦੀ ਸਰੀਰਕ ਗਤੀਸ਼ੀਲਤਾ ਵਿੱਚ ਵੀ ਸੁਧਾਰ ਹੋਇਆ ਹੈ। ਇਸੇ ਤਰ੍ਹਾਂ ਸਥਾਨਕ ਪਵਨ ਇਨਕਲੇਵ ਕਾਲੋਨੀ ਧੁਰੀ ਰੋਡ ਮੁਹੱਲੇ ਦੇ ਯੋਗ ਸਾਧਕ ਅੰਜੂ ਜਿੰਦਲ,ਰੀਚਾ ਜਿੰਦਲ ਨੇ ਕਿਹਾ ਕਿ ਯੋਗ ਕਰਨ ਨਾਲ ਉਨ੍ਹਾਂ ਦੀ ਇਕਾਗਰਤਾ ਵਿੱਚ ਵਾਧਾ ਹੋਇਆ ਹੈ ,ਉਥੇ ਹੀ ਉਨ੍ਹਾਂ ਦੀਆਂ ਪੇਟ ਦੀਆਂ ਸਮੱਸਿਆਵਾਂ ਦਾ ਹੱਲ ਹੋਇਆ ਹੈ। ਇਸੇਤਰ੍ਹਾਂ ਕਾਲਜਾਂ/ ਸਕੂਲਾਂ ਵਿੱਚ ਪੜ੍ਹਦੇ ਨੌਜਵਾਨਾਂ ਨੇ ਕਿਹਾ ਕਿ ਯੋਗ ਇੱਕ ਸਾਧਨਾਂ ਹੈ, ਜਿਸਦੇ ਫਲਸਰੂਪ ਉਨ੍ਹਾਂ ਦੇ ਕਈ ਤਰ੍ਹਾਂ ਦੇ ਵਿਕਾਰ ਦੂਰ ਹੋਏ ਹਨ । ਉਨ੍ਹਾਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰਨ ਤੇ ਧੰਨਵਾਦ ਵੀ ਕੀਤਾ । ਵੱਖ-ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਲਗਾ ਰਹੇ ਯੋਗ ਸਾਦਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਵੀ ਸੁਧਾਰ ਹੋਣ ਦੇ ਨਾਲ ਨਾਲ ਜੀਵਨਸੈਲੀ ਵਿੱਚ ਵੀ ਸੁਧਾਰ ਦਰਜ ਕੀਤਾ ਜਾ ਰਿਹਾ ਹੈ । ਸੀ.ਐਮ ਦੀ ਯੋਗਸ਼ਾਲਾ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਹ ਯੋਗਸ਼ਾਲਾਵਾਂ ਮਾਲੇਰਕੋਟਲਾ ਸ਼ਹਿਰ ਦੇ ਨਾਲ-ਨਾਲ ਅਹਿਮਦਗੜ੍ਹ, ਅਮਰਗੜ੍ਹ ਦੇ ਸਦਰ ਮੁਕਾਮਾਂ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਵੀ ਚੱਲ ਰਹੀਆਂ ਹਨ। ਇਨ੍ਹਾਂ ਯੋਗ ਕਲਾਸਾਂ ਦਾ ਮੁੱਖ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਫ਼ਤ ਯੋਗਾ ਸਿਖਲਾਈ ਲੈਣ ਲਈ ਲੋਕ ਆਪਣੇ ਨੇੜੇ ਚੱਲ ਰਹੀਆਂ ਯੋਗਾ ਕਲਾਸਾਂ ਦੇ ਟ੍ਰੇਨਰਾਂ ਜਾਂ ਜ਼ਿਲ੍ਹਾ ਕੋਆਰਡੀਨੇਟਰਾਂ ਨਾਲ ਸੰਪਰਕ ਕਰ ਸਕਦੇ ਹਨ ਜਾਂ ਟੋਲ ਫਰੀ ਨੰਬਰ 76694-00500 ਤੇ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ https://cmdiyogshala.punjab.gov.in ਤੇ ਲਾਗਇਨ ਵੀ ਕੀਤਾ ਜ ਸਕਦਾ ਹ। ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ‘ਸੀਐਮ ਯੋਗਸ਼ਾਲਾ’ ਦੀ ਪਹਿਲਕਦਮੀ ਨੂੰ ਸੀਨੀਅਰ ਸਿਟੀਜ਼ਨਾਂ ਅਤੇ ਹਰ ਵਰਗ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਲਾਸਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪ੍ਰੋਗਰਾਮ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਸਫਲ ਹੋ ਰਿਹਾ ਹੈ।

Cm-Di-Yogshala-Punjab-Cm-Bhagwant-Mann-Sehatmand-And-Khushal-Punjab-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968749

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us