ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

Jul22,2024 | Balraj Khanna | Chandigarh

- ਅੰਤਰ ਵਿਭਾਗੀ ਸਹਿਯੋਗ ਦੀ ਮਹੱਤਤਾ ’ਤੇ ਦਿੱਤਾ ਜ਼ੋਰ - ’ਡੇਂਗੂ/ਮਲੇਰੀਆ ਮੁਕਤ ਪਿੰਡ’ ਮੁਹਿੰਮ ਜਲਦ ਸ਼ੁਰੂ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ - ਪਿੰਡਾਂ ਵਿੱਚ ਬੰਦ ਪਏ ਆਰ.ਓ. ਕਾਰਜਸ਼ੀਲ ਕੀਤੇ ਜਾਣਗੇ ** ਚੰਡੀਗੜ੍ਹ, 22 ਜੁਲਾਈ:* ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ ਹੈਪੇਟਾਈਟਸ -ਏ ਸ਼ਾਮਲ ਹਨ, ਜਦੋਂ ਕਿ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸ਼ਾਮਲ ਹਨ। ਮੀਟਿੰਗ ਵਿੱਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਸ਼ਹਿਰੀ ਸਥਾਨਕ ਇਕਾਈਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਆਈ.ਐਮ.ਏ ਮੈਂਬਰਾਂ ਦੇ ਨਾਲ ਮਿਲਕੇ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇੱਕ ਵਟਸਐਪ ਗਰੁੱਪ ਬਣਾਇਆ ਜਾਣਾ ਚਾਹੀਦਾ ਹੈ, ਜਿੱਥੇ ਸਬੰਧਤ ਸਿਵਲ ਸਰਜਨ ਬੁਖਾਰ, ਦਸਤ, ਹੈਜ਼ਾ, ਡੇਂਗੂ ਜਾਂ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਕੇਸਾਂ ਬਾਬਤ ਸਬੰਧਤ ਵਿਭਾਗ ਨੂੰ ਅਪਡੇਟ ਕਰਨ ਲਈ ਪੋਸਟ ਪਾਉਣਗੇ ਤਾਂ ਜੋ ਉਹਨਾਂ ਵੱਲੋਂ ਉਸ ਵਿਸ਼ੇਸ਼ ਖੇਤਰ, ਜਿੱਥੋਂ ਅਜਿਹੇ ਕੇਸ ਆ ਰਹੇ ਹਨ, ਵਿੱਚ ਉਚਿਤ ਰੋਕਥਾਮ ਉਪਾਅ ਕਰਨ ਲਈ ਸਮੇਂ ਰਹਿੰਦਿਆਂ ਦਖਲ ਦਿੱਤੀ ਜਾ ਸਕੇ। ਮੰਤਰੀ ਨੇ ਅੱਗੇ ਕਿਹਾ ਕਿ ਬਿਮਾਰੀ ਫੈਲਣ ਦੀ ਸਥਿਤੀ ਵਿੱਚ, ਸਬੰਧਤ ਜਲ ਸਪਲਾਈ ਏਜੰਸੀ ਨੂੰ ਫੌਰੀ ਤੌਰ ’ਤੇ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਪੀਣ ਵਾਲਾ ਪਾਣੀ ਕਿੱਥੇ ਤੇ ਕਿਉਂ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਮਸਲਾ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬਦਲਵੇਂ ਸਰੋਤ ਤੋਂ ਕੀਤੀ ਜਾਵੇ ਤਾਂ ਜੋ ਅਜਿਹੇ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਪਿੰਡਾਂ ਵਿੱਚ ਬੰਦ ਪਏ ਆਰ.ਓ ਸਿਸਟਮਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਆਰ.ਓਜ਼ ਦੀ ਲੋੜੀਂਦੀ ਮੁਰੰਮਤ ਉਪਰੰਤ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਇਆ ਜਾ ਸਕੇ। ਉਨ੍ਹਾਂ ਕਿਹਾ, “ਜੀਵਾਣੂਆਂ ਕਾਰਨ ਪੈਦਾ ਹੁੰਦੀ ਇਸ ਇਨਫੈਕਸ਼ਨ (ਲਾਗ) ਨੂੰ ਰੋਕਣ ਲਈ ਲੋਕਾਂ ਦੀ ਸਹਾਇਤਾ ਬਹੁਤ ਲਾਜ਼ਮੀ ਤੇ ਮਹੱਤਵਪੂਰਨ ਹੈ।’’ ਸਿਹਤ ਮੰਤਰੀ ਨੇ ਕਿਹਾ ਕਿ ਪਾਣੀ ਅਤੇ ਜੀਵਾਣੂਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਬਹੁਤ ਲੋੜ ਹੈ। ਉਨ੍ਹਾਂ ਸਕੂਲੀ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਮੱਛਰਾਂ ਦੇ ਲਾਰਵੇ ਦੀ ਪਛਾਣ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਲਾਰਵੇ ਦੀ ਪਛਾਣ ਸਬੰਧੀ ਜਾਗਰੂਕ ਕਰ ਕੇ ਉਹ ਆਪਣੇ ਚੌਗਿਰਦੇ ਵਿੱਚ ਮੱਛਰਾਂ ਦੀ ਪੈਦਾਵਾਰ ’ਤੇ ਠੱਲ੍ਹ ਪਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਮੰਤਰੀ ਨੇ ਸੂਬੇ ਵਿੱਚ ’ਡੇਂਗੂ/ਮਲੇਰੀਆ ਮੁਕਤ ਪਿੰਡ’ ਮੁਹਿੰਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਜਿਸ ਤਹਿਤ ਜੇਕਰ ਕੋਈ ਵੀ ਆਸ਼ਾ ਵਰਕਰ ਆਪਣੇ ਪਿੰਡ ਨੂੰ ਡੇਂਗੂ/ਮਲੇਰੀਆ ਮੁਕਤ ਘੋਸ਼ਿਤ ਕਰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੀਵਾਣੂਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਮੱਛਰਾਂ ਤੋਂ ਮੁਕਤ ਰੱਖਣ ਲਈ ਸਾਧਾਰਨ ਉਪਰਾਲੇ ਕੀਤੇ ਜਾ ਸਕਦੇ ਹਨ। ਖੜ੍ਹੇ ਪਾਣੀ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਲਾਰਵੇ ਵਾਲੀਆਂ ਥਾਵਾਂ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਕਟਰ ਕੰਟਰੋਲ ਪ੍ਰੋਗਰਾਮ ਦੀ ਸਫਲਤਾ ਲੋਕਾਂ ਦੀ ਭਾਗੀਦਾਰੀ ਅਤੇ ਮਾਲਕੀ ’ਤੇ ਨਿਰਭਰ ਹੈ। ਮੰਤਰੀ ਨੇ ਦੱਸਿਆ ਕਿ ਡੇਂਗੂ ਦੇ ਕੇਸਾਂ ਦੇ ਸੁਚਾਰੂ ਪ੍ਰਬੰਧਨ ਲਈ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਡੇਂਗੂ ਵਾਰਡ ਸਥਾਪਤ ਕੀਤੇ ਗਏ ਹਨ। ਰਾਜ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਲਈ 47 ਸੈਂਟੀਨੇਲ ਸਰਵੇਲੈਂਸ ਹਸਪਤਾਲ ਸਥਾਪਤ ਕੀਤੇ ਗਏ ਹਨ, ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਆਮ ਆਦਮੀ ਕਲੀਨਿਕਾਂ ਦੇ ਸਟਾਫ਼ ਅਤੇ ਪੰਚਾਇਤ ਵਿਭਾਗ ਦੇ ਗ੍ਰਾਮ ਸੇਵਕਾਂ ਨੂੰ ਪਾਣੀ ਅਤੇ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸੁਚੱਜੇ ਰੋਕਥਾਮ ਉਪਾਅ ਕਰਨ ਹਿੱਤ ਸਿਖਲਾਈ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਨਿਯਮਤ ਵਕਫ਼ਿਆਂ ’ਤੇ ਫੌਗਿੰਗ ਕਰਵਾਈ ਜਾਵੇ ਅਤੇ ਫੌਗਿੰਗ ਦਾ ਸ਼ਡਿਊਲ ਅਗਾਊਂ ਆਧਾਰ ’ਤੇ ਸਿਹਤ ਵਿਭਾਗ ਨਾਲ ਸਾਂਝਾ ਕੀਤਾ ਜਾਵੇ। ਇਸ ਮੌਕੇ ਸਹਾਇਕ ਡਾਇਰੈਕਟਰ ਡਾ: ਗਗਨਦੀਪ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਅਰਸ਼ਦੀਪ ਕੌਰ ਵੱਲੋਂ ਇਨ੍ਹਾਂ ਬਿਮਾਰੀਆਂ ਸਬੰਧੀ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ, ਜਿਸ ਵਿੱਚ ਪਿਛਲੇ ਸਾਲਾਂ ਦੇ ਤੱਥਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਮੀਟਿੰਗ ਦੌਰਾਨ ਐਮਡੀ (ਪੀਐਚਐਸਸੀ ) ਵਰਿੰਦਰ ਸ਼ਰਮਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਹਿਤਿੰਦਰ ਕੌਰ ਅਤੇ ਪੀਐਚਐਸਸੀ ਦੇ ਡਾਇਰੈਕਟਰ ਡਾ: ਅਨਿਲ ਗੋਇਲ ਵੀ ਹਾਜ਼ਰ ਸਨ।

Dr-Balbir-Singh-Health-Minister-Punjab-Bhagwant-Mann-Cabinet-



TOP HEADLINES


ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਜੋਲੀ ਵਿਖੇ ਕੀਤਾ ਧ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕ
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ
*ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੋਹਾਲੀ ਪੁੱ
ਚੋਰੀ ਦੀਆਂ ਸਕੂਟਰੀਆਂ ਅਤੇ ਮੋਬਾਇਲ ਫੋਨ ਸਮੇਤ ਦੋ ਮੁਲਜਮ ਗ੍ਰਿਫਤ
72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰ
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ
Nri ਔਰਤ ਨਾਲ ਮੋਹਾਲੀ ’ਚ ਹੋਈ ਲੁੱਟ: ਢਾਈ ਤੋਲੇ ਸੋਨੇ ਦੀ ਚੇਨ ਖ
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ),
ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ
ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋ 48 ਘੰਟਿਆਂ ਲਈ ਧਰਨੇ ਨ
ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43420489

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us