ਅੱਖਾਂ ਦਾਨ ਕਰਨ ਸਬੰੱਧੀ ਪੰਦਰਵਾੜੇ ਦੇ ਸਬੰਧ ਵਿੱਚ ਅੱਜ ਨੈਸ਼ਨਲ ਡਿਗਰੀ ਕਾਲਜ ਚੁਆੜਿਆਂ ਵਾਲੀ ਵਿਖੇ ਕੀਤਾ ਜਾਗਰੂਕਤਾ ਸਮਾਗਮ
ਪੰਜਾਬ ਸਰਕਾਰ ਵੱਲੋਂ 25 ਅਗਸਤ ਤੋ 8 ਸਤੰਬਰ 2023 ਤੱਕ ਮਨਾਇਆ ਜਾ ਰਿਹਾ ਹੈ ਅੱਖਾਂ ਦਾਨ ਸਬੰਧੀ 39ਵਾਂ ਪੰਦਰਵਾੜਾ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ
ਮਰਨ ਉਪਰੰਤ ਦਾਨ ਕੀਤੀਆਂ ਗਈਆਂ ਅੱਖਾਂ ਦੋ ਵਿਅਕਤੀਆਂ ਦੀ ਜਿੰਦਗੀ Wਸ਼ਨਾ ਸਕਦੀਆਂ ਹਨ – ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ।
ਫਾਜਿਲਕਾ 27 ਅਗਸਤ
ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਅਤੇ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਿਤੀ 25 ਅਗਸਤ ਤੋਂ 8 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਪੰਦਰਵਾੜਾ ਮਨਾਉਣ ਦਾ ਮਕਸਦ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨ੍ਹੇਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਦੇਣ ਲਈ ਪਲੈਜ ਫਾਰਮ ਭਰਵਾਏ ਜਾ ਰਹੇ ਹਨ। ਉਹਨਾਂ ਆਮ ਲੋਕਾਂ, ਮੀਡੀਆ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਅੱਖਾਂ ਦਾਨ ਕੀਤੀਆ ਜਾਣ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।
ਅੱਜ ਕੌਮੀ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜੇ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੈਸ਼ਨਲ ਡਿਗਰੀ ਕਾਲਜ ਚੁਆੜਿਆਂ ਵਾਲੀ ਵਿਖੇ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਬ੍ਰਾਂਚ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਸੁਖਦੇਵ, ਰੀਟਾ ਕੁਮਾਰੀ ਨੇ ਸਮੂਲੀਅਤ ਕੀਤੀ। ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪੁਤਲੀ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਰਕਾਰ ਵਲੋ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਨੇਤਰਦਾਨ ਕਰਨ ਵਾਲਾ ਇੱਕ ਵਿਅਕਤੀ 2 ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਉਮਰ ਵਿੱਚ, ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਕੀਤਾ ਹੋਵੇ ਤਾਂ ਵੀ ਇਨਸਾਨ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਉੱਤੇ ਗਿੱਲਾ ਅਤੇ ਸਾਫ਼ ਕੱਪੜਾ ਰੱਖਿਆ ਜਾਵੇ ਅਤੇ ਸਿਰ ਥੱਲੇ ਸਿਰਹਣਾ ਰੱਖਿਆ ਜਾਵੇ। ਕਿਸੇ ਇਨਸਾਨ ਦੀ ਮੌਤ ਹੋਣ ਤੇ 6 ਤੋਂ 8 ਘੰਟਿਆਂ ਦੇ ਅੰਦਰ ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਦੀ ਪ੍ਰਕ੍ਰਿਆ ਸਿਰਫ਼ 10 ਤੋਂ 15 ਮਿੰਟਾਂ ਵਿੱਚ ਮੁਕੰਮਲ ਹੋ ਜਾਂਦੀ ਹੈ।
ਉਹਨਾਂ ਕਿਹਾ ਕਿ ਏਡਜ, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਕਈ ਲੋਕ ਅੱਖਾਂ ਦਾਨ ਕਰਨ ਸਬੰਧੀ ਵਹਿਮਾਂ ਭਰਮਾਂ ਵਿੱਚ ਫਸੇ ਹੋਏ ਹਨ ਜਿਵੇਂ ਕਿ ਅੱਖਾਂ ਦਾਨ ਕਰਨ ਵਾਲਾ ਵਿਅਕਤੀ ਅਗਲੇ ਜਨਮ ਵਿੱਚ ਅੰਨ੍ਹਾ ਪੈਦਾ ਹੁੰਦਾ ਹੈ, ਪੂਰੀ ਅੱਖ ਕੱਢ ਲਈ ਜਾਂਦੀ ਹੈ ਆਦਿ, ਪਰ ਇਹ ਸਭ ਵਹਿਮ ਭਰਮ ਹੀ ਹਨ। ਅੱਖਾਂ ਦਾਨ ਕਰਨ ਦੇ ਚਾਹਵਾਨ ਲੋਕ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਜਾਂ ਆਨਲਾਈਨ ਵੀ ਇਹ ਪਲੈਜ ਫਾਰਮ ਭਰ ਸਕਦੇ ਹਨ। ਇਸ ਸਮੇਂ ਮੈਡਮ ਰਚਨਾ, ਨਵਦੀਪ ਕੋਰ, ਅਮਨਦੀਪ ਕੌਰ, ਰਾਜਵੀਰ ਕੌਰ, ਬੂਟਾ ਸਿੰਘ, ਨਮਰਤਾ ਮੈਡਮ ਅਤੇ ਬੱਚੇ ਹਾਜ਼ਰ ਸਨ।
Powered by Froala Editor
Punjab-Government-Eye-Donation-Awareness-Camp-National-Degree-College-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)