ਮਾਲੇਰਕੋਟਲਾ 03 ਸਤੰਬਰ :
ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਸਿਗਨੇਚਰ ਦੇ ਨਾਮ ਨਾਲ ਵੀ ਜਾਣੇ ਜਾਂਦੇ ਕੈਪਸੂਲ ਨੂੰ ਲੋਕਾਂ ਵੱਲੋਂ ਨਸ਼ੇ ਦੇ ਤੌਰ ਤੇ ਵਰਤਿਆ ਜਾ ਰਿਹਾ ਹੈ। ਜ਼ਿਲ੍ਹਾ ਮਾਲੇਰਕੋਟਲਾ 'ਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੀ ਤੌਰ ਤੇ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।
ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਡਾ ਪੱਲਵੀ ਵੱਲੋਂ ਫ਼ੌਜਦਾਰੀ ਸੰਘਤਾ ਬੀ.ਐਨ.ਐਸ.ਐਸ (ਭਾਰਤੀ ਨਾਗਰਿਕ ਸਰਕਸਾਂ ਸੰਘਤਾ 2023) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐਮ ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ । ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ।
ਇਹ ਹੁਕਮ ਮਿਤੀ 01/11/2024 ਤੱਕ ਲਾਗੂ ਰਹੇਗਾ ।
Powered by Froala Editor
Destrict-Magistrate-Ban-Sale-Of-Pregabalin-75-Mg-Overdose-Of-Without-Doctor-Slip-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)