ਡਾ ਅਮਰਜੀਤ ਕੌਰ ਨੇ ਅੱਜ ਸਿਵਲ ਸਰਜਨ ਦਫਤਰ ਲੁਧਿਆਣਾ ਵਿਖੇ ਜਿਲਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ। ਡਾ ਕੌਰ, ਜੋ ਇਸ ਤੋਂ ਪਹਿਲਾਂ ਡਿਪਟੀ ਮੈਡੀਕਲ ਕਮਿਸ਼ਨਰ ਸਨ, ਨੇ ਸਿਹਤ ਸੇਵਾਵਾਂ ਵਿੱਚ ਵਧੀਆ ਪ੍ਰਦਰਸ਼ਨ ਲਈ ਕਈ ਪ੍ਰਮੁੱਖ ਮੁਹਿੰਮਾਂ ਦੀ ਅਗਵਾਈ ਕੀਤੀ ਹੈ।
ਆਪਣੇ ਨਵੇਂ ਅਹੁਦੇ 'ਤੇ ਬੋਲਦਿਆਂ, ਡਾ ਕੌਰ ਨੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਟਮੈਂਟ ਪ੍ਰਗਟਾਇਆ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਬਹਾਲ ਕਰਨ ਲਈ Food Safety and Standards Authority of India (FSSAI) ਦੇ ਐਕਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਡਾ ਕੌਰ ਨੇ ਜ਼ਿਲ੍ਹੇ ਵਿੱਚ ਹਰ ਉਤਪਾਦਕ ਅਤੇ ਵਪਾਰੀ ਨੂੰ ਰਜਿਸਟਰੇਸ਼ਨ ਅਤੇ ਖਾਣ-ਪੀਣ ਦੇ ਲਾਇਸੰਸ ਦੀ ਪ੍ਰਾਪਤੀ ਦੀ ਲੋੜ ਬਾਰੇ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ, ਤਾਂ ਜੋ ਉਪਭੋਗਤਾਵਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆ ਵਸਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਡਾ ਕੌਰ ਨੇ ਮਿਲਾਵਟ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਉਹਨਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਦੁਕਾਨਦਾਰ ਜਾਂ ਉਤਪਾਦਕ FSSAI ਦੇ ਨਿਯਮਾਂ ਦੀ ਉਲੰਘਣਾ ਕਰੇਗਾ, ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਨਾ ਸਿਰਫ ਮਾਲਕਾਂ ਲਈ ਇੱਕ ਸਬਕ ਹੋਵੇਗੀ, ਬਲਕਿ ਇਹ ਉਪਭੋਗਤਾਵਾਂ ਦੀ ਸੁਰੱਖਿਆ ਲਈ ਵੀ ਇੱਕ ਮਹੱਤਵਪੂਰਨ ਕਦਮ ਹੈ।
ਡਾ ਕੌਰ ਨੇ ਸਿਹਤ ਸੇਵਾਵਾਂ ਦੀਆਂ ਮੁਹਿੰਮਾਂ ਵਿੱਚ ਨਵੀਆਂ ਤਕਨਾਲੋਜੀਆਂ ਦੇ ਸਾਮਰਥ ਨਾਲ ਵਾਧਾ ਕਰਨ ਦਾ ਇਰਾਦਾ ਵੀ ਜਾਹਿਰ ਕੀਤਾ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਸਿਹਤ ਮੰਤਰੀ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੇ ਸਾਰੇ ਕੰਮ ਕੀਤੇ ਜਾਣਗੇ, ਅਤੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।