ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਨਿਰਧਾਰਤ ਕੀਤੀਆਂ ਗਈਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ।
ਇਸ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ।
ਚਾਹਵਾਨ ਵਿਦਿਆਰਥੀ ਅਤਿਵਾਦ ਦਾ ਸ਼ਿਕਾਰ ਜਾਂ ਅਤਿਵਾਦ ਦੌਰਾਨ ਅਪੰਗ ਹੋਏ ਵਿਅਕਤੀ ਦਾ ਜੀਵਨ ਸਾਥੀ ਜਾਂ ਬੱਚੇ ਹੋਣੇ ਚਾਹੀਦੇ ਹਨ। ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ।
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਫਾਰਮ ਮੰਤਰਾਲੇ ਦੀ ਵੈੱਬਸਾਈਟ (https://mha.gov.in) ਤੋਂ ਡਾਊਨਲੋਡ ਕਰਕੇ ਹੋਰ ਜਾਣਕਾਰੀ ਅਤੇ ਸ਼ਰਤਾਂ ਵੇਖੀਆਂ ਜਾ ਸਕਦੀਆਂ ਹਨ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)