ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ

Sep14,2024 | Gurvinder Singh Mohali | Chandigarh/sas Nagar





ਸੂਬੇ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਇਸ ਸੰਬੰਧੀ ਪੰਜਾਬ ਭਵਨ ਵਿੱਚ ਪੰਜਾਬ ਦੇ ਸਿਹਤ ਮੰਤਰੀ ਨਾਲ ਡਾਕਟਰਾਂ ਦੀ ਜਥੇਬੰਦੀ ਵੱਲੋਂ ਕੀਤੀ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਸਰਕਾਰ ਦੇ ਨਾਲ ਹੜਤਾਲ ਦੇ ਮੁੱਦਿਆਂ ਤੇ ਸਹਿਮਤੀ ਬਣ ਗਈ ਹੈ ਅਤੇ ਅੱਜ ਤੋਂ ਇਹ ਹੜਤਾਲ ਖਤਮ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਸੋਮਵਾਰ ਅਤੇ ਮੰਗਲਵਾਰ ਵਾਲੇ ਦਿਨ ਦੋ ਦੋ ਘੰਟੇ ਵੱਧ ਡਿਊਟੀ ਦੇ ਕੇ ਮਰੀਜ਼ਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਦੇ ਵਿੱਚ ਜਿਆਦਾਤਰ ਮੁੱਦਿਆਂ ਤੇ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਇਹ ਹੜਤਾਲ ਖਤਮ ਕੀਤੀ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਸਰਕਾਰ ਵੱਲੋਂ ਨੌਕਰੀ ਅਤੇ ਭੱਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਉਲਝਣਾਂ ਖੜੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਹੱਲ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡਾਕਟਰਾਂ ਦੀ ਹੜਤਾਲ ਦੇ ਖਤਮ ਹੋਣ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਇੱਥੇ ਜਿਕਰਯੋਗ ਹੈ ਕਿ ਪੰਜਾਬ ਡਾਕਟਰਾਂ ਵੱਲੋਂ ਤਨਖਾਹਾਂ ਦੇ ਵਾਧੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਲਗਾਤਾਰ ਮੈਡੀਕਲ ਸਟਾਫ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਮੰਗ ਕੀਤੀ ਜਾ ਰਹੀ ਸੀ, ਜਿਸ ਵਿੱਚ ਹਸਪਤਾਲਾਂ ਦੇ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਭਰਤੀ ਅਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਮੰਗ ਸ਼ਾਮਿਲ ਹੈ। ਡਾਕਟਰਾਂ ਵੱਲੋਂ ਪੰਜਾਬ ਦੇ ਸਿਹਤ ਵਿਭਾਗ ਦੇ ਵਿੱਚ ਨਵੇਂ ਡਾਕਟਰਾਂ ਦੀਆਂ ਭਰਤੀਆਂ ਦੀ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨਾਲ ਅੱਜ ਹੋਈ ਇਸ ਮੀਟਿੰਗ ਤੋਂ ਬਾਅਦ ਸਰਕਾਰ ਨੇ ਡਾਕਟਰਾਂ ਦੀਆਂ ਜਿਆਦਾਤਰ ਮੰਗਾਂ ਨੂੰ ਲੈ ਕੇ ਆਪਣੀ ਸਹਿਮਤੀ ਪ੍ਰਗਟ ਕਰ ਦਿੱਤੀ ਹੈ, ਜਿਹਨਾਂ ਵਿੱਚ ਡਾਕਟਰਾਂ ਦੀਆਂ ਤਨਖਾਹਾਂ, ਨਵੀਆਂ ਭਰਤੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਤੈਨਾਤੀ ਦੀਆਂ ਮੰਗਾਂ ਸ਼ਾਮਿਲ ਹਨ। ਜਿਕਰਯੋਗ ਹੈ ਕਿ ਡਾਕਟਰਾਂ ਅਤੇ ਮੈਡੀਕਲ ਸਟਾਫ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ 10 ਸਤੰਬਰ ਨੂੰ ਡਾਕਟਰਾਂ ਵੱਲੋਂ ਕੀਤੀ ਗਈ ਸੀ। ਇਸ ਹੜਤਾਲ ਨੂੰ ਡਾਕਟਰਾਂ ਨੇ ਤਿੰਨ ਪੜਾਅ ਦੇ ਵਿੱਚ ਵੰਡਿਆ ਸੀ ਜਿਸਦੇ ਪਹਿਲੇ ਪੜਾਅ ਦੇ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਜਦੋਂਕਿ ਦੂਜੇ ਪੜਾਅ
ਦੇ ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਤੀਜੇ ਪੜਾਅ (ਜੋ ਦੋ ਦਿਨ ਚੱਲਿਆ) ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਅਤੇ ਡਾਕਟਰਾਂ
ਵੱਲੋਂ ਸਿਰਫ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਗਈਆਂ ਸਨ। ਇਸ ਦੌਰਾਨ ਡਾਕਟਰਾਂ ਵੱਲੋਂ ਵੀਵੀਆਈਪੀ ਡਿਊਟੀਆਂ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਮੈਡੀਕਲ ਸਟਾਫ ਵੱਲੋਂ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਮੈਡੀਕਲ ਰਿਪੋਰਟ ਤਿਆਰ ਨਹੀਂ ਕੀਤੀ ਗਈ।

Powered by Froala Editor

Pcms-Doctors-Called-Off-Strike-In-Punjab-



TOP HEADLINES


ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ
ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 12 'ਚ ਕਰੋੜਾਂ ਰੁਪਏ ਦੀ ਲਾਗ
ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤ
ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਕਰਮਚਾਰੀਆਂ ਨੂ
ਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ
ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਹੋਈ, 9 ਤੇ 12 ਅਕਤੂਬਰ ਨੂੰ ਹੋਵੇਗ
ਕਿਸਾਨਾਂ ਨੂੰ ਵੱਡੀ ਰਾਹਤ, ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਦੀਆਂ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬ
4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ
ਜਾਣਕਾਰੀ, ਬਚਾਅ ਅਤੇ ਸੰਤੁਲਿਤ ਭੋਜਨ ਨਾਲ ਹੀ ਸਵਾਇਨ ਫਲੂ ਤੋਂ ਬਚ
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱ
ਆਰ.ਟੀ.ਓ ਕਮ ਜੀ.ਏ.ਮਾਲੇਰਕੋਟਲਾ ਨੇ ਵਿਸ਼ੇਸ ਚੈਕਿੰਗ ਮੁਹਿੰਮ ਆਰੰਭ
ਸਬ ਡਵੀਜਨ ਅਮਰਗੜ ਦੇ ਪਿੰਡ ਰਾਏਪੁਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰ
ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹ
ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ
ਸਾਈਬਰ ਠੱਗੀ ਤੋਂ ਸੁਚੇਤ ਹੋਣਾ ਤਕਨੀਕੀ ਸਮੇਂ ਦੀ ਲੋੜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43295662

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us