ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

Sep18,2024 | Balraj Khanna | Chandigarh



- ਦਾਅਵਿਆਂ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੈਡੀਕਲ ਪੇਸ਼ੇਵਰ ਭਰਤੀ ਕਰਨ ਦੇ ਵੀ ਹੁਕਮ

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ

- ਇਸ ਬੀਮਾ ਸਕੀਮ ਅਧੀਨ ਵੱਧ ਤੋਂ ਵੱਧ ਵਿਅਕਤੀਆਂ ਦਾ ਨਾਮ ਦਰਜ ਕਰੋ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ ਸਕੇ: ਡਾ. ਬਲਬੀਰ ਸਿੰਘ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਸਿਹਤ ਮੰਤਰੀ ਅੱਜ ਇੱਥੇ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਅਤੇ ਸਟੇਟ ਹੈਲਥ ਏਜੰਸੀ (ਐਸਐਚਏ) ਪੰਜਾਬ ਦੀ ਸੀਈਓ ਮਿਸ ਬਬੀਤਾ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦੀ ਭਰਤੀ ਦਾ ਉਦੇਸ਼ ਦਾਅਵੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਦੇਰੀ ਨੂੰ ਘਟਾਉਣਾ ਅਤੇ ਸਮੁੱਚੀ ਕੁਸ਼ਲਤਾ ਵਿੱਚ ਸੁਧਾਰ ਕਰਨ ਦੇ ਨਾਲ ਨਾਲ ਕੰਮ ਦੇ ਮੌਜੂਦਾ ਬੋਝ ਨੂੰ ਘਟਾਉਣਾ ਅਤੇ ਦਾਅਵਿਆਂ ਦੇ ਮੁਲਾਂਕਣ ਵਿੱਚ ਲੱਗਣ ਵਾਲੀ ਦੇਰੀ ਨੂੰ ਘੱਟ ਕਰਨਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਯੋਗਤਾ ਪ੍ਰਾਪਤ ਮੈਡੀਕਲ ਪੇਸ਼ੇਵਰਾਂ 'ਤੇ ਕੇਂਦ੍ਰਤ ਕਰੇਗੀ ਜੋ ਦਾਅਵਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਲਾਂਕਣ ਅਤੇ ਇਸ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਸਕਦੇ ਹਨ, ਜਿਸ ਨਾਲ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਤੁਰੰਤ ਅਦਾਇਗੀ ਕੀਤੀ ਜਾ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਨਵ ਨਿਯੁਕਤ ਸਟਾਫ ਨੂੰ ਦਾਅਵਿਆਂ ਦੀ ਪ੍ਰਕਿਰਿਆ ਸਬੰਧੀ ਪ੍ਰੋਟੋਕੋਲ ਅਤੇ ਵਿਸ਼ੇਸ਼ ਲੋੜਾਂ 'ਤੇ ਕੇਂਦ੍ਰਤ ਵਿਆਪਕ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦਾਅਵਿਆਂ ਦੀ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਮੌਜੂਦਾ ਸਟਾਫ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵਧੀਆ ਅਭਿਆਸਾਂ ਅਤੇ ਪ੍ਰਕਿਰਿਆ ਤੋਂ ਜਾਣੂ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੇਵਾਵਾਂ ਦੇ ਉੱਚ ਮਿਆਰਾਂ ਅਤੇ ਮੁਲਾਂਕਣਾਂ ਵਿੱਚ ਸਟੀਕਤਾ ਨੂੰ ਕਾਇਮ ਰੱਖਣ ਵਿੱਚ ਮਦਦ ਮਿਲੇਗੀ।
ਡਾ. ਬਲਬੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ  ਤਹਿਤ ਸੂਚੀਬੱਧ ਸਾਰੇ ਹਸਪਤਾਲਾਂ ਦੀਆਂ ਬਕਾਇਆ ਅਦਾਇਗੀਆਂ  ਕਲੀਅਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ, 2024 ਤੋਂ 15 ਸਤੰਬਰ ਤੱਕ 210 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਵਿਅਕਤੀਆਂ ਨੂੰ ਸ਼ਾਮਲ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਾ ਰਹਿ ਸਕੇ।
ਇਹ ਸਕੀਮ ਸੂਬੇ ਭਰ ਦੇ 772 ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਸਟੇਟ ਹੈਲਥ ਏਜੰਸੀ ਨੇ ਪੰਜਾਬ ਦੇ 45 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ 84.44 ਲੱਖ ਕਾਰਡ ਜਾਰੀ ਕੀਤੇ ਹਨ, ਜਿੰਨ੍ਹਾਂ ਵਿੱਚ ਗੋਡੇ ਬਦਲਣ, ਦਿਲ ਦੀਆਂ ਬਿਮਾਰੀਆਂ ਸਬੰਧੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਉਣ ਦੀ ਸਹੂਲਤ ਹੈ। ਇਸ ਸਕੀਮ ਦਾ ਲਾਭ ਲੈਣ ਵਾਲਿਆਂ ਵਿੱਚ ਐਨਐਫਐਸਏ ਕਾਰਡ ਧਾਰਕ, ਜੇ-ਫਾਰਮ-ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।
 ਜ਼ਿਕਰਯੋਗ ਹੈ ਕਿ ਲਾਭਪਾਤਰੀ  ‘‘ਆਯੂਸ਼ਮਾਨ ਐਪ’’ ਦੀ ਵਰਤੋਂ ਕਰਕੇ, ਵੈਬਸਾਈਟ "beneficiary.nha.gov.in" ’ਤੇ ਜਾ ਕੇ, ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰ ਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

Powered by Froala Editor

Ayushman-Bharat-Mukh-Mantri-Sehat-Bima-Yojna-Punjab-Health-Minister-Empanelled-Hospitals-State-Health-Agency-sha-



TOP HEADLINES


ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ
ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀ
ਦੋ ਭਰਾਵਾਂ ਦੀ ਲੜਾਈ 'ਚ ਭਤੀਜੇ ਦੀ ਮੌਤ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾ
*- 'ਸਰਕਾਰ ਤੁਹਾਡੇ ਦੁਆਰ' -* *ਹਲਕਾ ਉੱਤਰੀ 'ਚ ਵਿਸ਼ੇਸ਼ ਕੈਂਪ ਆਯ
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊ
- ਖੇਡਾਂ ਵਤਨ ਪੰਜਾਬ ਦੀਆਂ 2024 - ਜ਼ਿਲ੍ਹਾ ਪੱਧਰੀ ਖੇਡਾਂ 'ਚ ਖਿ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰ
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਊਚਰ ਟਾਈਕੂਨਜ਼ ਦੇ ਸਟਾਰਟਅੱਪ ਚੈਲੇਂਜ
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸ
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੱਤਕਾ, ਕਿੱਕ ਬਾਕਸਿੰਗ ਸਮੇਤ ਹੋਰ
ਡੀ.ਸੀ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ, ਐਮ.ਸੀ.ਐਚ,
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈ
ਬਠਿੰਡਾ ਪੁਲਿਸ ਨੇ ਫਿਰੋਤੀ ਮੰਗਣ ਵਾਲੇ 2 ਦੋਸ਼ੀਆਂ ਨੂੰ ਅਸਲੇ ਸਮੇ
ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਹ
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲ
"ਆਪ ਦੀ ਸਰਕਾਰ ਆਪ ਦੇ ਦੁਆਰ *ਡਿਪਟੀ ਕਮਿਸ਼ਨਰ ਨੇ ਸੁਣੀਆਂ ਆਮ ਲੋ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43097699

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us