* ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਵਿਧਾਇਕ ਮਾਲੇਰਕੋਟਲਾ
•ਕਿਹਾ, ਡਾਇਲਸਿਸ ਸੈਂਟਰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਉੱਚਾ ਚੁੱਕਣ ਲਈ ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ
• ਜਲਦ ਉਸਾਰਿਆਂ ਜਾਵੇਗਾ, ਮੈਡੀਕਲ ਕਾਲਜ –ਸਿਹਤ ਮੰਤਰੀ
ਮਾਲੇਰਕੋਟਲਾ, 25 ਸਤੰਬਰ :
ਜਨਤਕ ਸਿਹਤ ਸੰਭਾਲ ਲਈ ਇੱਕ ਇਤਿਹਾਸਕ ਪ੍ਰਾਪਤੀ ਵਜੋਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਇੱਕ ਅਤਿ-ਆਧੁਨਿਕ ਡਾਇਲਸਿਸ ਮੁਫ਼ਤ ਸਹੂਲਤ ਦਾ ਵਰਚੂਅਲ ਉਦਘਾਟਨ ਕੀਤਾ। ਜਿਕਰਯੋਗ ਹੈ ਕਿ ਇਸ ਵਰਚੂਅਲ ਉਦਘਾਟਨੀ ਸਮਾਰੋਹ'ਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਪਟਿਆਲਾ ਤੋਂ ਸਮੂਲੀਅਤ ਕਰਕੇ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਮਾਲੇਰਕੋਟਲਾ ਸਮੇਤ ਸ਼੍ਰੀ ਅੰਮ੍ਰਿਤਸਰ ਸਾਹਿਬ, ਜਲੰਧਰ, ਮੋਗਾ, ਪਟਿਆਲਾ, ਫਾਜਿਲਕਾ, ਫਰੀਦਕੋਟ ਤੇ ਬਠਿੰਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਮਸ਼ੀਨਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਹੰਸ ਫਾਊਂਡੇਸ਼ਨ ਦੇ ਉਦਾਰ ਸਹਿਯੋਗ ਨਾਲ ਸਥਾਪਿਤ ਕੀਤੀ ਗਈ ਇਸ ਸਹੂਲਤ ਦਾ ਉਦੇਸ਼ ਗੰਭੀਰ ਗੁਰਦੇ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਜ਼ਰੂਰੀ ਦੇਖਭਾਲ ਪ੍ਰਦਾਨ ਕਰਨਾ ਹੈ । ਜਿਨ੍ਹਾਂ ਨੂੰ ਨਿਯਮਤ ਡਾਇਲਸਿਸ ਇਲਾਜ ਦੀ ਲੋੜ ਹੁੰਦੀ ਹੈ ,ਉਹਨਾਂ ਲਈ ਜੀਵਨ ਦੀ ਗੁਣਵੱਤਾ ਨੂੰ ਵਧਾਉਣਾ ਹੈ।
ਵਰਚੂਅਲ ਉਦਘਾਟਨ ਸਮਾਰੋਹ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬੀਆਂ ਨੂੰ ਸਿਹਤਯਾਬ ਰੱਖਿਆ ਜਾ ਸਕੇ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਿਹਤ ਮੰਤਰੀ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਤੇ ਵਧਾਈ ਦਿੱਤੀ ।ਸਿਹਤ ਮੰਤਰੀ ਨੇ ਭਰੋਸਾ ਦਵਾਇਆ ਕਿ ਮਾਲੇਰਕੋਟਲਾ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ । ਸਿਹਤ ਮੰਤਰੀ ਨੇ ਕਿਹਾ ਕਿ ਹੰਸ ਫਾਊਂਡੇਸ਼ਨ, ਜੋ ਭਾਰਤ ਭਰ ਵਿੱਚ ਸਿਹਤ ਸੰਭਾਲ ਵਿੱਚ ਆਪਣੇ ਵਿਆਪਕ ਯੋਗਦਾਨ ਲਈ ਜਾਣੀ ਜਾਂਦੀ ਹੈ, ਨੇ ਇਸ ਸਹੂਲਤ ਨੂੰ ਅਮਲ ਵਿੱਚ ਲਿਆਉਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ ।
ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਸਥਾਪਿਤ ਕੀਤਾ ਗਿਆ ਡਾਇਲਸਿਸ ਕੇਂਦਰ ਸਿਹਤ ਸੰਭਾਲ ਪਹੁੰਚ ਨੂੰ ਬਿਹਤਰ ਬਣਾਉਣ ਲਈ ਸਾਡੇ ਸਮਰਪਣ ਨੂੰ ਦਰਸਾਉਂਦਾ ਹੈ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਭਰ ਵਿੱਚ ਮੈਡੀਕਲ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ, ਜਿਸ ਵਿੱਚ ਰੋਕਥਾਮ, ਇਲਾਜ ਅਤੇ ਕਿਫਾਇਤੀ ਸਿਹਤ ਸੰਭਾਲ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਨਵੇਂ ਉਦਘਾਟਨ ਕੀਤੇ ਗਏ ਡਾਇਲਸਿਸ ਸੈਂਟਰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਉੱਚਾ ਚੁੱਕਣ ਲਈ ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹਨ, ਜੋ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਨਾਗਰਿਕ ਲੋੜੀਂਦੀਆਂ ਡਾਕਟਰੀ ਸੇਵਾਵਾਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਡੀ.ਐਮ.ਸੀ ਡਾ ਰਿਸ਼ਮਾ,ਡੀ.ਐਚ.ਓ ਡਾ ਪੁਨੀਤ ਸਿੱਧੂ, ਵਿਧਾਇਕ ਮਾਲੇਰਕੋਟਲਾ ਦੇ ਸ਼ਰੀਕ-ਏ-ਹਯਾਤ ਫਰਿਆਲ ਰਹਿਮਾਨ, ਪ੍ਰਧਾਨ ਘੱਟ ਗਿਣਤੀਆਂ ਸੈਲ ਜਾਫਰ ਅਲੀ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਬਲਾਕ ਪ੍ਰਧਾਨ ਚੰਦ ਸਿੰਘ, ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈਲ,ਬਲਾਕ ਪ੍ਰਧਾਨ ਸਾਬਰ ਅਲੀ ਰਤਨ, ਬਲਾਕ ਪ੍ਰਧਾਰ ਚਰਨਜੀਤ ਚੀਮਾ, ਬਲਾਕ ਪ੍ਰਧਾਨ ਅਸਲਮ ਭੱਟੀ, ਅਬਦੁਲ ਸ਼ਕੂਰ ਕਿਲਾ, ਸੰਤੋਖ ਸਿੰਘ, ਯੂਥ ਜਨਰਲ ਸਕੱਤਰ ਜਗਤਾਰ ਸਿੰਘ ਜੱਸਲ, ਯਾਸਰ ਅਰਫਾਤ, ਮੁਹੰਮਦ ਯਾਸੀਨ ਵੀ ਮੌਜੂਦ ਸਨ ।
Powered by Froala Editor
Health-Minister-Dialysis-Center-Civil-Hospital-Malerkotla-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)