ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ

Sep28,2024 | Jagrati Lahar Bureau | Fazilka


ਰੈਬੀਜ਼ ਘਾਤਕ ਬਿਮਾਰੀ ਹੈ, ਪਰ ਇਸ ਤੋਂ ਪੂਰਨ ਬਚਾਅ ਕੀਤਾ ਜਾ ਸਕਦਾ ਹੈ:  ਜਿਲ੍ਹਾ ਐਪੀਡੀਮੋਲੋਜਿਸਟ

ਆਪਣੇ ਪਾਲਤੂ ਜਾਨਵਰਾਂ ਨੂੰ ਹਲਕਾਅ ਤੋਂ ਬਚਾਅ ਲਈ ਹਰ ਸਾਲ ਟੀਕਾਕਰਣ ਜਰੂਰ ਕਰਵਾਓ: ਡਾ ਸੁਨੀਤਾ ਜਿਲ੍ਹਾ ਐਪੀਡਮੈਲੋਜਿਸਟ


ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਸ਼ਾ ਨਿਰਦੇਸ਼ਾਂ ਅਤੇ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਵਿੱਚ ਵਿਸ਼ਵ ਰੇਬੀਜ਼ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਖਦੇਵ ਸਿੰਘ, ਵਿੱਕੀ ਸਿੰਘ, ਸੰਦੀਪ ਕੌਰ, ਸੁਨੀਤਾ ਰਾਣੀ ਹਾਜ਼ਰ ਸਨ।

ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਹਲਕੇ ਕੁੱਤੇ, ਖ਼ਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਾਨਵਰਾਂ ਦੇ ਵੱਢੇ/ਕੱਟੇ/ਝਰੀਟਾਂ/ਜਖਮਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਜਖਮਾਂ ਤੇ ਮਿਰਚਾਂ, ਸਰੋਂ ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓ, ਜਖ਼ਮ ਨੂੰ ਟਾਂਕੇ ਨਾ ਲਗਾਓ ਅਤੇ ਨਾ ਹੀ ਪੱਟੀ ਬੰਨੋ। ਸਗੋਂ ਇਸ ਦਾ ਮਾਹਿਰ ਡਾਕਟਰ ਤੋਂ ਇਲਾਜ ਕਰਵਾਉ।

ਆਪਣੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ ਅਤੇ ਅੰਧ ਵਿਸ਼ਵਾਸ਼ਾਂ ਤੋਂ ਬਚੋ। ਕੁੱਤੇ ਤੁਹਾਡੇ ਦੋਸਤ ਹੋ ਸਕਦੇ ਹਨ ਪਰ ਜਦੋਂ ਇਨ੍ਹਾਂ ਨੂੰ ਗੁੱਸਾ ਆਉਂਦਾ ਹੈ ਤਾਂ ਉਹ ਤੁਹਾਨੂੰ ਕੱਟ ਵੀ ਸਕਦੇ ਹਨ। ਇਸ ਲਈ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ। ਜੇਕਰ ਕੁੱਤਾ ਕੱਟ ਜਾਂਦਾ ਹੈ ਤਾਂ ਜਖ਼ਮ ਨੂੰ ਤੁਰੰਤ ਚਲਦੇ ਪਾਣੀ ਅਤੇ ਸਾਬਣ ਨਾਲ ਧੋਵੋ, ਮੌਕੇ ਤੇ ਉਪਲਬਧ ਡਿਸਇਨਫੈਕਟੈਂਟ ਲਗਾਓ ਅਤੇ ਜਲਦ ਤੋਂ ਜਲਦ ਮੁੱਢਲੀ ਸਹਾਇਤਾ ਲਈ ਮਾਹਿਰ ਡਾਕਟਰ ਕੋਲ ਸਿਹਤ ਕੇਂਦਰ ਜਾਓ ਅਤੇ ਹਲਕਾਅ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਜਰੂਰ ਲਗਵਾਓ।

ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਕੁੱਤੇ ਨੂੰ ਪਿਆਰ ਨਾਲ ਰੱਖੋ, ਕਦੇ ਵੀ ਤੰਗ ਪ੍ਰੇਸ਼ਾਨ ਨਾ ਕਰੋ। ਆਪਣੇ ਕੁੱਤਿਆਂ ਅਤੇ ਬਿੱਲੀਆਂ ਨੂੰ 3 ਮਹੀਨਿਆਂ ਦੀ ਉਮਰ ਤੇ ਹਲਕਾਅ ਦਾ ਟੀਕਾ ਸ਼ੁਰੂ ਕਰਕੇ ਹਰ ਸਾਲ ਹਲਕਾਅ ਵਿਰੁੱਧ ਟੀਕਾਕਰਣ ਜਰੂਰ ਕਰਵਾਓ । ਇਸ ਸਮੇਂ ਮੈਡਮ ਸੁਤੰਤਰ ਪਾਠਕ ਪ੍ਰਿੰਸੀਪਲ, ਆਕਾਸ਼ ਡੋਡਾ ਅਤੇ ਹੋਰ ਅਧਿਆਪਿਕ ਹਾਜ਼ਰ ਸਨ।


Powered by Froala Editor

World-Rabies-Day-2024-Immunization-Of-Dogs-Fazilka-News-



TOP HEADLINES


*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪ
*ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰ
*ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ,
ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ,
ਪੰਜਾਬ ਵਿਧਾਨ ਸਭਾ 'ਚ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ
*ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾ
ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਅਪੀਲ ਕੀਤੀ
ਡੀਐਮਸੀ ਐਂਡ ਐਚ ਵਿਖੇ ਨੈਸ਼ਨਲ ਐਪੀਲੈਪਸੀ ਕਾਨਫਰੰਸ (econ 2026
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤ
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰ
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51269192

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us